ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਪਹੁੰਚੇ ਇਸ ਮੌਕੇ ਉਨ੍ਹਾਂ ਸੀਐਮ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਹੁਤ ਵੱਡੀ ਕੁਰਬਾਨੀ ਹੈ ਅਤੇ ਸਾਡੇ ਲਈ ਪ੍ਰੇਰਨਾ ਦਾ ਸਰੋਤ ਹੈ।
ਸੀਐਮ ਮਾਨ ਨੇ ਕਿਹਾ ਹੈ ਕਿ ਹਲਵਾਰਾ ਏਅਰਪੋਰਟ ਨੂੰ ਸਿਵਲ ਏਅਰਪੋਰਟ ਵਜੋਂ ਵਿਕਸਿਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿਵਲ ਏਅਰਪੋਰਟ ਬਣਨ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਭਾਰਤ ਰਤਨ ਐਵਾਰਡ ਦਿੱਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਇਲਾਕੇ ਦੇ ਵਿਕਾਸ ਲਈ ਕੰਮ ਕਰਾਂਗੇ।
ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਹੋਰ ਵੀ ਲੈ ਕੇ ਆਵਾਂਗੇ। ਇਸ ਮੌਕੇ ਸੀਐਮ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੀ ਆਵਾਮ ਲਈ ਹਮੇਸ਼ਾ ਕੰਮ ਕਰਦਾ ਰਹਾਂਗਾ।