Himachal Pradesh Rains: ਸ਼ਿਮਲਾ 'ਚ ਮੰਦਰ ਦੇ ਮਲਬੇ 'ਚੋਂ ਮਿਲੀ ਇੱਕ ਹੋਰ ਲਾਸ਼, ਮਰਨ ਵਾਲਿਆਂ ਦੀ ਗਿਣਤੀ ਕੁੱਲ 72 ਹੋਈ

By  Shameela Khan August 18th 2023 01:28 PM -- Updated: August 18th 2023 01:53 PM

Himachal Pradesh Rains:  ਹਿਮਾਚਲ ਪ੍ਰਦੇਸ਼ ਵਿੱਚ 13 ਅਗਸਤ ਤੋਂ ਬਾਅਦ ਮੀਂਹ ਨਾਲ ਸਬੰਧਿਤ ਘਟਨਾਵਾਂ ਵਿੱਚ ਮਰਨ ਵਾਲਿਆਂ ਦੀ ਕੁੱਲ ਗਿਣਤੀ 72 ਹੋ ਗਈ ਹੈ ਅਤੇ ਇਕੱਲੇ ਸ਼ਿਮਲਾ ਵਿੱਚ ਮੌਤਾਂ ਦੀ ਗਿਣਤੀ 21 ਹੈ।  ਅਧਿਕਾਰੀਆਂ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਅਤੇ ਕਈ ਹਿੱਸਿਆਂ ਵਿੱਚ ਜ਼ਮੀਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 72 ਹੋ ਗਈ ਕਿਉਂਕਿ ਸ਼ਿਮਲਾ ਵਿੱਚ ਇੱਕ ਸ਼ਿਵ ਮੰਦਰ ਦੇ ਮਲਬੇ ਵਿੱਚੋਂ ਇੱਕ ਹੋਰ ਲਾਸ਼ ਕੱਢੀ ਗਈ ਹੈ। ਇਨ੍ਹਾਂ ਵਿੱਚੋਂ 21 ਮੌਤਾਂ ਇਕੱਲੇ ਸ਼ਿਮਲਾ ਵਿੱਚ ਜ਼ਮੀਨ ਖਿਸਕਣ ਕਾਰਨ ਹੋਈਆਂ ਹਨ।  ਸਮਰ ਹਿੱਲ ਵਿੱਚ ਸ਼ਿਵ ਮੰਦਰ ਅਤੇ ਫਾਗਲੀ ਅਤੇ ਕ੍ਰਿਸ਼ਨਾਨਗਰ ਮੰਦਿਰ ਦੇ ਮਲਬੇ 'ਚ ਅਜੇ ਵੀ 8 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। 


ਹਿਮਾਚਲ ਪ੍ਰਦੇਸ਼ ਵਿੱਚ 24 ਜੂਨ ਨੂੰ ਮਾਨਸੂਨ ਸ਼ੁਰੂ ਹੋਣ ਤੋਂ ਬਾਅਦ ਮੀਂਹ ਨਾਲ ਸਬੰਧਿਤ ਘਟਨਾਵਾਂ ਵਿੱਚ 217 ਲੋਕਾਂ ਦੀ ਮੌਤ ਹੋ ਚੁੱਕੀ ਹੈ।ਸ਼ਿਮਲਾ 'ਚ ਜ਼ਮੀਨ ਖਿਸਕਣ ਵਾਲੀਆਂ ਥਾਵਾਂ 'ਤੇ ਬਚਾਅ ਕਾਰਜ ਅਜੇ ਵੀ ਜਾਰੀ ਹਨ। ਸ਼ਿਮਲਾ ਦੇ ਪੁਲਿਸ ਸੁਪਰਡੈਂਟ ਸੰਜੀਵ ਕੁਮਾਰ ਗਾਂਧੀ ਨੇ ਦੱਸਿਆ ਕਿ ਹੁਣ ਤੱਕ ਸਮਰ ਹਿੱਲ ਤੋਂ 14, ਫਾਗਲੀ ਤੋਂ 5 ਅਤੇ ਕ੍ਰਿਸ਼ਨਾਨਗਰ ਤੋਂ 2 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

ਭਾਰਤੀ ਸੈਨਾ, ਹਵਾਈ ਸੈਨਾ ਅਤੇ ਹੋਰ ਬਚਾਅ ਕਰਮਚਾਰੀਆਂ ਨੇ ਕਾਂਗੜਾ ਜ਼ਿਲ੍ਹੇ ਦੇ ਫ਼ਤਿਹਪੁਰ ਅਤੇ ਇੰਦੌਰ ਦੇ ਪੌਂਗ ਡੈਮ ਦੇ ਹੜ੍ਹ ਪ੍ਰਭਾਵਿਤ ਖੇਤਰ ਤੋਂ 309 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਪਿਛਲੇ ਕੁੱਝ ਦਿਨਾਂ 'ਚ ਇਨ੍ਹਾਂ ਇਲਾਕਿਆਂ 'ਚੋਂ 2074 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ।

ਇਸੇ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੀਰਵਾਰ ਨੂੰ ਮੰਡੀ ਜ਼ਿਲ੍ਹੇ ਦੇ ਸਰਕਾਘਾਟ ਵਿਧਾਨ ਸਭਾ ਹਲਕੇ ਦੇ ਮੀਂਹ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। "ਅੰਸ਼ਕ ਤੌਰ 'ਤੇ ਨੁਕਸਾਨੇ ਗਏ ਘਰਾਂ ਲਈ ਸਰਕਾਰ ਇੱਕ-ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਆਫ਼ਤ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਪ੍ਰਸ਼ਾਸਨ ਨੂੰ ਰਾਹਤ ਕੈਂਪਾਂ ਵਿੱਚ ਰਹਿ ਰਹੇ ਲੋਕਾਂ ਨੂੰ ਹਰ ਸੰਭਵ ਸਹੂਲਤਾਂ ਪ੍ਰਦਾਨ ਕਰਨ ਲਈ ਕਿਹਾ," 





Related Post