ਕੈਨੇਡਾ ਚ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ

ਹੁਸ਼ਿਆਰਪੁਰ ਦੇ ਪਿੰਡ ਘੋਗਰਾ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਟੋਰਾਂਟੋ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਘੋਗਰਾ ਦਾ ਰਹਿਣ ਵਾਲਾ ਕਰਨਵੀਰ ਸਿੰਘ ਬਾਜਵਾ ਚਾਰ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ।

By  Shameela Khan October 10th 2023 10:44 AM -- Updated: October 10th 2023 10:46 AM
ਕੈਨੇਡਾ ਚ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਟੋਰਾਂਟੋ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਤ ਦੀ ਖਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ 'ਚ ਹੈ। ਮ੍ਰਿਤਕ ਨੌਜਵਾਨ 23 ਸਾਲਾ ਕਰਨਵੀਰ ਸਿੰਘ ਪਿੰਡ ਘੋਗਰਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।

ਮ੍ਰਿਤਕ ਨੌਜਵਾਨ ਦੇ ਚਾਚਾ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਕਰਨਵੀਰ ਸਿੰਘ ਬਾਜਵਾ 4 ਸਾਲਾਂ ਤੋਂ ਪੜ੍ਹਾਈ ਲਈ ਕੈਨੇਡਾ ਗਿਆ ਹੋਇਆ ਸੀ। ਮੇਰੇ ਛੋਟੇ ਭਰਾ ਦੇ ਮੁੰਡੇ ਵੀ ਕੈਨੇਡਾ ਵਿੱਚ ਸਨ। ਜਿੱਥੇ ਚਾਰ ਸਾਲਾਂ ਬਾਅਦ ਇਹ ਸਾਰੇ ਭਰਾ ਟੋਰਾਂਟੋ ਸ਼ਹਿਰ ਵਿੱਚ ਇਕੱਠੇ ਹੋਏ। ਸਵੇਰੇ ਜਦੋਂ ਕਰਨਵੀਰ ਨੂੰ ਜਗਾਇਆ ਤਾਂ ਕਰਨਵੀਰ ਨਹੀਂ ਉਠਿਆ।


ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਸਵੇਰੇ ਘਰੋਂ ਪੁੱਤਰਾਂ ਦਾ ਫੋਨ ਆਇਆ ਕਿ ਕਰਨਵੀਰ ਸਿੰਘ ਦੀ ਮੌਤ ਹੋ ਗਈ ਹੈ। ਕਰਨਵੀਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਭਾਰਤ ਭੇਜ ਦਿੱਤਾ ਜਾਵੇਗਾ ਅਤੇ  ਸਸਕਾਰ ਕੀਤਾ ਜਾਵੇਗਾ।

ਮ੍ਰਿਤਕ ਕਰਨਵੀਰ ਸਿੰਘ ਦਾ ਪਿਤਾ ਜਸਵੰਤ ਸਿੰਘ ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿੱਚ ਨੌਕਰੀ ਕਰਦਾ ਸੀ। ਜਿਸ ਦੀ 2010 ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਮ੍ਰਿਤਕ ਕਰਨਵੀਰ ਸਿੰਘ ਬਾਜਵਾ ਅਤੇ ਉਸ ਦੀ ਭੈਣ ਦਾ ਪਾਲਣ ਪੋਸ਼ਣ ਉਨ੍ਹਾਂ ਦੀ ਮਾਂ ਅਤੇ ਚਾਚੇ ਨੇ ਕੀਤਾ ਪਰ ਹੁਣ ਪੁੱਤਰ ਦੀ ਮੌਤ ਤੋਂ ਬਾਅਦ ਮਾਂ ਦਾ ਆਖਰੀ ਸਹਾਰਾ ਵੀ ਖੋਹ ਲਿਆ ਗਿਆ।


ਮ੍ਰਿਤਕ ਕਰਨਵੀਰ ਸਿੰਘ ਦੀ ਪੜ੍ਹਾਈ ਖਤਮ ਹੋ ਚੁੱਕੀ ਸੀ। ਪੀਆਰ ਲਈ ਦਸਤਾਵੇਜ਼ ਜਮ੍ਹਾਂ ਕਰਵਾਏ ਸਨ। ਚਾਚੇ ਦੇ ਬੱਚੇ ਵੀ ਕੁਝ ਸਮਾਂ ਪਹਿਲਾਂ ਕੈਨੇਡਾ ਪੜ੍ਹਨ ਲਈ ਆਏ ਸਨ। ਜਿੱਥੇ ਉਨ੍ਹਾਂ ਨੇ ਮਜ਼ਾ ਕੀਤਾ। ਘਰ ਦੇ ਸਾਰੇ ਲੋਕ ਖੁਸ਼ ਸਨ ਕਿ ਸਾਰੇ ਪਰਿਵਾਰ ਦੇ ਬੱਚੇ ਇਕੱਠੇ ਹੋ ਗਏ ਸਨ ਪਰ ਕਿਸੇ ਦੀ ਨਜ਼ਰ ਲੱਗ ਗਈ ਤੇ ਪ੍ਰਵਾਰ ਵਿਚ ਖੁਸੀ ਦਾ ਮਾਹੌਲ ਗਮ ਵਿਚ ਬਦਲ ਗਿਆ। 




Related Post