Punjab New Chief Secretary: ਇਹ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਜਾਣੋ ਕਦੋਂ ਸੇਵਾਮੁਕਤ ਹੋਣਗੇ ਵਿਜੇ ਕੁਮਾਰ ਜੰਜੂਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਈਏਐੱਸ ਅਧਿਕਾਰੀ ਅਨੁਰਾਗ ਵਰਗਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

By  Aarti June 26th 2023 03:32 PM -- Updated: June 26th 2023 05:00 PM

Punjab New Chief Secretary: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਈਏਐੱਸ ਅਧਿਕਾਰੀ ਅਨੁਰਾਗ ਵਰਗਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਅਨੁਰਾਗ ਵਰਮਾ 1993 ਆਈਏਐੱਸ ਬੈੱਚ ਦੇ ਅਧਿਕਾਰੀ ਹਨ, ਜੋ ਕਿ ਮੌਜੂਦਾ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਥਾਂ ਲੈਣਗੇ। ਦੱਸ ਦਈਏ ਕਿ ਮੌਜੂਦਾ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ 30 ਜੂਨ ਨੂੰ ਸੇਵਾਮੁਕਤ ਹੋਣਗੇ। 

ਯੂਪੀਐਸਸੀ ਦੁਆਰਾ ਜੰਜੂਆ ਨੂੰ ਐਕਸਟੈਂਸ਼ਨ ਨਹੀਂ ਦਿੱਤੀ ਗਈ ਹੈ। ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਨੇ ਅਨੁਰਾਗ ਵਰਮਾ ਨੂੰ ਜ਼ਿੰਮੇਵਾਰੀ ਸੌਂਪੀ ਹੈ। ਇਸ ਤੋਂ ਪਹਿਲਾਂ ਆਈਏਐਸ ਕੇਏਪੀ ਸਿਨਹਾ ਦਾ ਨਾਂ ਵੀ ਮੁੱਖ ਸਕੱਤਰ ਦੇ ਅਹੁਦੇ ਦੀ ਦੌੜ ਵਿੱਚ ਸ਼ਾਮਲ ਸੀ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਨੁਰਾਮ ਵਰਮਾ ਦੇ ਅਹੁਦਾ ਸੰਭਾਲਣ ਤੋਂ ਬਾਅਦ ਜਲਦੀ ਹੀ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋ ਸਕਦਾ ਹੈ। 1992 ਬੈਚ ਦੀ ਸੀਮਾ ਜੈਨ ਜੋ ਉਨ੍ਹਾਂ ਦੀ ਸੀਨੀਅਰ ਹੈ, ਵੀ ਡੈਪੂਟੇਸ਼ਨ 'ਤੇ ਗਈ ਹੈ। ਉਨ੍ਹਾਂ ਦੀ ਕੁਝ ਦਿਨ ਪਹਿਲਾਂ ਹੀ ਕੇਂਦਰ ਦੇ ਪਰਮਾਣੂ ਊਰਜਾ ਮੰਤਰਾਲੇ ਵਿੱਚ ਨਿਯੁਕਤੀ ਕੀਤੀ ਗਈ ਹੈ। 

ਦੱਸ ਦਈਏ ਕਿ ਪੰਜਾਬ ਦੇ ਨਵੇਂ ਚੀਫ ਸੈਕਟਰੀ ਬਣਨ ਲਈ ਪਿਛਲੇ ਕਈ ਦਿਨਾਂ ਤੋਂ ਸੀਨੀਅਰ ਅਫਸਰਾਂ ਵਿੱਚ ਲਾਬਿੰਗ ਚੱਲ ਰਹੀ ਸੀ ਪਰ ਅਨੁਰਾਗ ਵਰਮਾ ਨੇ ਬਾਜ਼ੀ ਮਾਰ ਲਈ ਹੈ।

ਇਹ ਵੀ ਪੜ੍ਹੋ: ਰੋਜ਼ਾਨਾ ਸਪੋਕਸਮੈਨ ਨੇ ਬਾਬਾ ਨਾਨਕ ਦੇ ਨਾਂਅ 'ਤੇ ਲੋਕਾਂ ਨਾਲ ਕੀਤੀ ਕਰੋੜਾਂ ਦੀ ਠੱਗੀ: ਪੀੜਤ

Related Post