Ardaas Sarbat De Bhale Di : ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੀ ਸਟਾਰ ਕਾਸਟ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਨਤਮਸਤਕ

Ardaas Sarbat De Bhale Di : ਗਿੱਪੀ ਗਰੇਵਾਲ ਨੇ ਕਿਹਾ ਕਿ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜ ਕੇ ਉਹਨਾਂ ਨੂੰ ਬੇਹਦ ਖੁਸ਼ੀ ਹੋ ਰਹੀ। ਉਨ੍ਹਾਂ ਨੇ ਕਿਹਾ ਕਿ ਫਿਲਮ ਨੂੰ ਦੇਖਣ ਵਾਲੇ ਲੋਕਾਂ ਨੇ ਇਸ ਫਿਲਮ ਦੀ ਭਰਪੂਰ ਪ੍ਰਸ਼ੰਸ਼ਾ ਕੀਤੀ ਹੈ ਤੇ ਉਹਨਾਂ ਨੂੰ ਭਰਪੂਰ ਉਮੀਦ ਹੈ ਕਿ ਲੋਕ ਇਸ ਫਿਲਮ ਨੂੰ ਭਰਮਾ ਹੁੰਗਾਰਾ ਦੇਣਗੇ।

By  KRISHAN KUMAR SHARMA September 9th 2024 12:13 PM -- Updated: September 9th 2024 12:28 PM

Ardaas Sarbat De Bhale Di : ਸੋਮਵਾਰ ਨੂੰ ਗਿੱਪੀ ਗਰੇਵਾਲ ਤੇ ਗੁਰਪ੍ਰੀਤ ਘੁੱਗੀ ਸਮੇਤ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੀ ਸਮੁੱਚੀ ਸਟਾਰ ਕਾਸਟ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ ਤੇ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਗੱਲ ਕਰਦੇ ਦੋਵੇਂ ਅਦਾਕਾਰਾਂ ਨੇ ਕਿਹਾ ਕਿ ਇਹ ਫਿਲਮ ਬਹੁਤ ਮਿਹਨਤ ਤੋਂ ਬਾਅਦ ਬਣਾਈ ਗਈ ਤੇ ਇੱਕ ਵੱਖਰੇ ਵਿਸ਼ੇ ਤੇ ਬਣਾਈ ਗਈ ਇਸ ਫਿਲਮ ਨੂੰ ਦਰਸ਼ਕ ਜਰੂਰ ਪਸੰਦ ਕਰਨਗੇ। ਗਿੱਪੀ ਗਰੇਵਾਲ ਨੇ ਕਿਹਾ ਕਿ ਖਾਸ ਤੌਰ ਤੇ ਇਸ ਫਿਲਮ ਨੂੰ ਬਣਾਉਣ ਤੋਂ ਪਹਿਲਾਂ ਜਿੱਥੇ ਬਹੁਤ ਸਾਰੀਆਂ ਗੱਲਾਂ ਦਾ ਧਿਆਨ ਰੱਖਿਆ ਗਿਆ ਉੱਥੇ ਫਿਲਮ ਬਣਾਉਣ ਤੋਂ ਬਾਅਦ ਬਹੁਤ ਸਾਰੇ ਸਿਆਣੇ ਲੋਕਾਂ ਨੂੰ ਇਹ ਫਿਲਮ ਦਿਖਾਈ ਗਈ ਤਾਂ ਜੋ ਲੋਕਾਂ ਦੇ ਸੁਝਾਅ ਅਤੇ ਰਾਵਾਂ ਨੂੰ ਜਾਣਨ ਤੋਂ ਬਾਅਦ ਹੀ ਇਸ ਫਿਲਮ ਨੂੰ ਰਿਲੀਜ਼ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਫਿਲਮ ਨੂੰ ਦੇਖਣ ਵਾਲੇ ਲੋਕਾਂ ਨੇ ਇਸ ਫਿਲਮ ਦੀ ਭਰਪੂਰ ਪ੍ਰਸ਼ੰਸ਼ਾ ਕੀਤੀ ਹੈ ਤੇ ਉਹਨਾਂ ਨੂੰ ਭਰਪੂਰ ਉਮੀਦ ਹੈ ਕਿ ਲੋਕ ਇਸ ਫਿਲਮ ਨੂੰ ਭਰਮਾ ਹੁੰਗਾਰਾ ਦੇਣਗੇ।

ਗਿੱਪੀ ਗਰੇਵਾਲ ਨੇ ਕਿਹਾ ਕਿ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜ ਕੇ ਉਨ੍ਹਾਂ ਨੂੰ ਬੇਹਦ ਖੁਸ਼ੀ ਹੋ ਰਹੀ। ਉਨ੍ਹਾਂ ਕਿਹਾ ਕਿ ਉਹ ਬਚਪਨ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟਰਾਲੀ ਵਿੱਚ ਬੈਠ ਕੇ ਆਉਂਦੇ ਸਨ ਅਤੇ ਉਹਨਾਂ ਦੀਆਂ ਯਾਦਾਂ ਇਸ ਪਵਿੱਤਰ ਨਗਰੀ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਯਾਦ ਹੈ ਕਿ ਜਦੋਂ ਮੈਂ ਬਚਪਨ ਵਿੱਚ ਪਹਿਲੀ ਵਾਰ ਅਨੰਦਪੁਰ ਸਾਹਿਬ ਵਿਖੇ ਆਇਆ ਤਾਂ ਟਰਾਲੀ ਦੇ ਡਾਲੇ ਤੇ ਬੈਠ ਕੇ ਆਇਆ ਤੇ ਉਸ ਸਮੇਂ ਮੇਰੇ ਸੱਟ ਲੱਗੀ ਤੇ ਮੇਰਾ ਦੰਦ ਵੀ ਟੁੱਟ ਗਿਆ। ਉਨ੍ਹਾਂ ਨੇ ਕਿਹਾ ਪਰੰਤੂ ਉਹ ਬਹੁਤ ਪੁਰਾਣੀਆਂ ਗੱਲਾਂ ਨੇ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਸਿੱਖ ਪੰਥ ਦੇ ਸਾਰੇ ਤਖਤ ਸਾਹਿਬਾਨ ਦੀ ਯਾਤਰਾ ਕੀਤੀ ਗਈ ਤੇ ਅੱਜ ਦੁਬਾਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ ਤੇ ਉਹ ਬੇਹਦ ਖੁਸ਼ ਹਨ।

ਗੁਰਪ੍ਰੀਤ ਘੁੱਗੀ ਨੇ ਵੀ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਾਹਿਬੇ ਕਮਾਲ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਧਰਤੀ ਹੈ ਤੇ ਇਸ ਧਰਤੀ ਤੇ ਪੁੱਜ ਕੇ ਹਰ ਕਿਸੇ ਦੀ ਅਰਦਾਸ ਪੂਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਫਿਲਮ ਅਰਦਾਸ ਬਣ ਚੁੱਕੀ ਹੈ ਤੇ ਉਸ ਦੀ ਪ੍ਰਮੋਸ਼ਨ ਵੀ ਖਤਮ ਹੋ ਚੁੱਕੀ ਹੈ ਤੇ ਸਾਡੇ ਮਨ ਵਿੱਚ ਸੀ ਕਿ ਖਾਲਸਾ ਪੰਥ ਦੀ ਇਸ ਪਵਿੱਤਰ ਨਗਰੀ ਤੇ ਪੁੱਜ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਜਾਵੇ ਤੇ ਅੱਜ ਅਸੀਂ ਫਿਲਮ ਦੇ ਰਿਲੀਜ਼ ਤੋਂ ਪਹਿਲਾਂ ਬੇਹਦ ਖੁਸ਼ ਹਾਂ। ਉਨ੍ਹਾਂ ਨੇ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਸਾਰੇ ਲੋਕ ਇਸ ਫਿਲਮ ਨੂੰ ਦੇਖਣ। ਉਨ੍ਹਾਂ ਕਿਹਾ ਕਿ ਉਹ ਹਰ ਇੱਕ ਵਿਅਕਤੀ ਦੇ ਲਈ ਵੀ ਅਰਦਾਸ ਕਰਦੇ ਹਨ ਕੇ ਪਰਮਾਤਮਾ ਹਰ ਕਿਸੇ ਨੂੰ ਚੜ੍ਹਦੀ ਕਲਾ ਬਖਸ਼ੇ।

Related Post