ਜਗਰਾਓਂ 'ਚ 8ਵੀਂ ਦੇ ਵਿਦਿਆਰਥੀ ਨੇ ਜੀਵਨਲੀਲਾ ਕੀਤੀ ਸਮਾਪਤ, ਪੜ੍ਹਾਈ ਦੱਸਿਆ ਜਾ ਰਿਹਾ ਕਾਰਨ

Jagraon News : ਲੋਕਾਂ ਨੇ ਦੱਸਿਆ ਕਿ ਬੱਚਾ ਪੜ੍ਹਾਈ ਵਿੱਚ ਵੀ ਕਾਫੀ ਹੁਸ਼ਿਆਰ ਸੀ ਅਤੇ ਵੱਡਾ ਹੋ ਕੇ ਪੁਲਿਸ ਅਫ਼ਸਰ ਬਣਨਾ ਚਾਹੁੰਦਾ ਸੀ। ਪਰ ਇਸਨੇ ਆਤਮਹੱਤਿਆ ਕਿਉਂ ਕੀਤੀ, ਇਹ ਗੱਲ ਸਮਝ ਤੋਂ ਬਾਹਰ ਹੈ, ਜਿਸ ਕਾਰਨ ਮੌਤ ਦੇ ਕਾਰਨਾਂ ਬਾਰੇ ਅਜੇ ਕੁੱਝ ਵੀ ਪਤਾ ਨਹੀਂ ਲੱਗ ਸਕਿਆ।

By  KRISHAN KUMAR SHARMA September 21st 2024 04:54 PM -- Updated: September 21st 2024 04:58 PM

Ludhiana News : ਜਗਰਾਓਂ ਦੇ ਪਿੰਡ ਸਿੱਧਵਾਂ ਕਲਾਂ ਵਿੱਚ ਅੱਜ ਲੋਕ ਉਸ ਸਮੇਂ ਹੈਰਾਨ ਰਹਿ ਗਏ, ਜਦੋਂ ਲੋਕਾਂ ਨੂੰ ਇਹ ਗੱਲ ਪਤਾ ਲੱਗੀ ਕਿ ਪਿੰਡ ਦੇ ਇੱਕ 13 ਸਾਲ ਦੇ ਬੱਚੇ ਅਰਮਾਨ ਸਿੰਘ ਨੇ ਕਿਸੇ ਕਾਰਨਾਂ ਕਰਕੇ ਆਪਣੇ ਘਰ ਵਿੱਚ ਜੀਵਨਲੀਲਾ ਸਮਾਪਤ ਕਰ ਲਈ ਹੈ। ਪੁਲਿਸ ਨੇ ਇਸ ਮਾਮਲੇ ਵਿਚ 174 ਦੀ ਕਾਰਵਾਈ ਕਰਦੇ ਹੋਏ ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।

ਸਿਵਲ ਹਸਪਤਾਲ ਜਗਰਾਓਂ ਵਿੱਚ ਜਿੱਥੇ ਬੱਚੇ ਦੇ ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਸੀ, ਉਥੇ ਹੀ ਮੌਕੇ 'ਤੇ ਮੌਜੂਦ ਲੋਕਾਂ ਨੇ ਕਿਹਾ ਕਿ 13 ਸਾਲ ਦਾ ਇਹ ਬੱਚਾ ਅਰਮਾਨ ਸਿੰਘ ਅੱਠਵੀਂ ਕਲਾਸ ਵਿੱਚ ਪੜ੍ਹਦਾ ਸੀ। ਲੋਕਾਂ ਨੇ ਦੱਸਿਆ ਕਿ ਬੱਚਾ ਪੜ੍ਹਾਈ ਵਿੱਚ ਵੀ ਕਾਫੀ ਹੁਸ਼ਿਆਰ ਸੀ ਅਤੇ ਵੱਡਾ ਹੋ ਕੇ ਪੁਲਿਸ ਅਫ਼ਸਰ ਬਣਨਾ ਚਾਹੁੰਦਾ ਸੀ। ਪਰ ਇਸਨੇ ਆਤਮਹੱਤਿਆ ਕਿਉਂ ਕੀਤੀ, ਇਹ ਗੱਲ ਸਮਝ ਤੋਂ ਬਾਹਰ ਹੈ, ਜਿਸ ਕਾਰਨ ਮੌਤ ਦੇ ਕਾਰਨਾਂ ਬਾਰੇ ਅਜੇ ਕੁੱਝ ਵੀ ਪਤਾ ਨਹੀਂ ਲੱਗ ਸਕਿਆ। ਪੂਰਾ ਪਿੰਡ ਪੂਰਾ ਹੈਰਾਨ-ਪਰੇਸ਼ਾਨ ਹੈ ਕਿ ਏਨੇ ਛੋਟੇ ਬੱਚੇ ਨੇ ਆਪਣੀ ਜੀਵਨਲੀਲਾ ਕਿਉਂ ਸਮਾਪਤ ਕੀਤੀ।

ਥਾਣਾ ਸਦਰ ਦੇ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਬੱਚਾ ਪੜ੍ਹਾਈ ਵਿੱਚ ਕਾਫੀ ਹੁਸ਼ਿਆਰ ਸੀ ਅਤੇ ਪੜ੍ਹਾਈ ਦੇ ਬੋਝ ਕਰਕੇ ਉਸਨੇ ਇਹ ਕਦਮ ਚੁੱਕਿਆ ਹੈ। ਫਿਲਹਾਲ 174 ਦੀ ਕਾਰਵਾਈ ਤਹਿਤ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।

Related Post