ਇਕ ਹਫ਼ਤੇ ਦੇ ਅੰਦਰ ਅਸਲਾ ਲਾਇਸੰਸ ਰੀਨਿਊ ਕਰਵਾਉਣ ਦੀ ਹਦਾਇਤ

ਐਸ.ਏ.ਐਸ ਨਗਰ : ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਤਲਵਾੜ ਵੱਲੋਂ ਲਾਇਸੰਸ ਦੀ ਮਿਆਦ ਪੁੱਗ ਚੁੱਕੇ ਅਸਲਾ ਲਾਇਸੰਸ ਧਾਰਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਕ ਹਫ਼ਤੇ ਦੇ ਅੰਦਰ-ਅੰਦਰ ਅਸਲਾ ਲਾਇਸੰਸ ਰੀਨਿਊ ਕਰਵਾਉਣ ਲਈ ਅਪਲਾਈ ਕਰਨ ਤੇ ਜਿਨ੍ਹਾਂ ਲਾਇਸੰਸ ਧਾਰਕਾਂ ਦੀ ਮੌਤ ਹੋ ਚੁੱਕੀ ਹੈ। ਲਾਇਸੰਸ ਧਾਰਕਾਂ ਦੇ ਵਾਰਸਾਂ ਨੂੰ ਹਦਾਇਤ ਕੀਤੀ ਕਿ ਉਹ ਇਕ ਹਫ਼ਤੇ ਦੇ ਅੰਦਰ-ਅੰਦਰ ਕਮਰਾ ਨੰਬਰ 311, ਦੂਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਐਸ.ਏ.ਐਸ ਨਗਰ ਵਿੱਚ ਤਾਲਮੇਲ ਕਰਕੇ ਹਥਿਆਰਾਂ ਦੇ ਨਿਪਟਾਰੇ ਲਈ ਨਿਯਮਾਂ ਅਨੁਸਾਰ ਅਪਲਾਈ ਕਰਨ।
ਜਾਣਕਾਰੀ ਦਿੰਦੇ ਤਲਵਾੜ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਦੀ ਰਿਪੋਰਟ ਅਨੁਸਾਰ 15 ਅਸਲਾ ਲਾਇਸੈਂਸ ਧਾਰਕ ਅਜਿਹੇ ਹਨ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ ਅਤੇ ਉਨ੍ਹਾਂ ਦਾ ਅਸਲਾ ਸਬੰਧਤ ਥਾਣੇ 'ਚ ਜਮ੍ਹਾਂ ਪਿਆ ਹੈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਜਿਨ੍ਹਾਂ ਲਾਇਸੰਸ ਧਾਰਕਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਲਾਇਸੰਸ ਧਾਰਕਾਂ ਦੇ ਵਾਰਿਸ ਇਕ ਹਫਤੇ ਅੰਦਰ-ਅੰਦਰ ਹਥਿਆਰਾਂ ਦੇ ਨਿਪਟਾਰੇ ਲਈ ਨਿਯਮਾਂ ਅਨੁਸਾਰ ਅਪਲਾਈ ਕਰ ਦੇਣ।
ਇਹ ਵੀ ਪੜ੍ਹੋ : ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਸੀਐਮ ਕੇਸੀਆਰ ਦੀ ਧੀ ਦਾ ਨਾਂ ਆਇਆ ਸਾਹਮਣੇ
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 369 ਲਾਇਸੰਸ ਧਾਰਕਾਂ ਜਿਨ੍ਹਾਂ ਨੇ ਅਸਲਾ ਲਾਇਸੰਸ ਰੀਨਿਊ ਨਹੀਂ ਕਰਵਾਇਆ, ਨੂੰ ਵੀ ਹਦਾਇਤ ਜਾਦੀ ਹੈ ਕਿ ਉਹ ਇਕ ਹਫ਼ਤੇ ਦੌਰਾਨ ਆਪਣਾ ਅਸਲਾ ਲਾਇਸੰਸ ਨਵੀਨ/ਰੀਨਿਊ ਕਰਨ ਲਈ ਅਪਲਾਈ ਕਰ ਦੇਣ। ਇਨ੍ਹਾਂ ਹੁਕਮਾਂ ਦੀ ਅਣਦੇਖੀ ਜਾਂ ਉਲੰਘਣਾ ਕਰਨ ਵਾਲੇ ਅਸਲਾ ਲਾਇਸੰਸ ਧਾਰਕਾਂ ਦੇ ਵਿਰੁੱਧ ਆਰਮ ਐਕਟ 1959 ਦੇ ਸੈਕਸ਼ਨ 17(3) ਤਹਿਤ ਅਸਲਾ ਲਾਇਸੰਸ ਕੈਂਸਲ/ਰੱਦ ਕਰਨ ਸਬੰਧੀ ਕਾਰਵਾਈ ਆਰੰਭ ਕਰ ਦਿੱਤੀ ਜਾਵੇਗੀ।