ਰੇਲ ਰੋਕੋ ਨੂੰ ਅਸਫ਼ਲ ਬਣਾਉਣ ਲਈ ਹੋ ਰਹੀ ਆਗੂਆਂ ਦੀ ਗ੍ਰਿਫ਼ਤਾਰੀਆਂ - ਅੰਦੋਲਨਕਾਰੀ ਕਿਸਾਨ

By  Jasmeet Singh March 11th 2024 12:59 PM
ਰੇਲ ਰੋਕੋ ਨੂੰ ਅਸਫ਼ਲ ਬਣਾਉਣ ਲਈ ਹੋ ਰਹੀ ਆਗੂਆਂ ਦੀ ਗ੍ਰਿਫ਼ਤਾਰੀਆਂ - ਅੰਦੋਲਨਕਾਰੀ ਕਿਸਾਨ

Rail Roko Protest: ਪੇਂਡੂ ਮਜ਼ਦੂਰ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਅੱਜ ਦੇ ਰੇਲ ਰੋਕੋ ਦੇ ਸੱਦੇ ਨੂੰ ਅਸਫ਼ਲ ਬਣਾਉਣ ਲਈ ਛਾਪੇਮਾਰੀਆਂ ਅਤੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਵਿਰੁੱਧ ਜ਼ੋਰਦਾਰ ਆਵਾਜ਼ ਉਠਾਉਣ ਦੀ ਮੰਗ ਕੀਤੀ ਹੈ।

ਇਨ੍ਹਾਂ ਹੀ ਨਹੀਂ ਯੂਨੀਅਨ ਅਤੇ ਕਮੇਟੀ ਨੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਦਫ਼ਤਰ ਨੂੰ ਤਾਲਾ ਲਾਉਣ ਦੀ ਤਾਨਾਸ਼ਾਹ ਦਾ ਡੱਟ ਕੇ ਵਿਰੋਧ ਕਰਨ ਨੂੰ ਵੀ ਆਖਿਆ ਹੈ। ਉਨ੍ਹਾਂ ਦਾ ਕਹਿਣਾ ਕਿ ਇਸ ਰੇਲ ਰੋਕੋ ਦੇ ਸੱਦੇ ਨੂੰ ਅਸਫ਼ਲ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ ਕਾਫ਼ੀ ਥਾਵਾਂ ਉੱਪਰ ਛਾਪੇਮਾਰੀ ਕੀਤੀ ਗਈ ਹੈ ਅਤੇ ਜਨਤਕ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਅੰਗਰੇਜ਼ ਸਿੰਘ ਗੋਰਾ ਮੱਤਾ ਅਤੇ ਗੋਰਾ ਰੋੜੀਕਪੂਰਾ, ਪੇਂਡੂ ਮਜ਼ਦੂਰ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਰੇਲ ਰੋਕੋ ਸੱਦੇ ਦੇ ਤਹਿਤ ਇਸਤਰੀ ਜਾਗਰਤੀ ਮੰਚ ਦੇ ਸੂਬਾ ਪ੍ਰੈੱਸ ਸਕੱਤਰ ਜਸਬੀਰ ਜੱਸੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। 

ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੁਖਦੀਪ ਸਿੰਘ ਹਥਨ ਨੂੰ ਵੀ ਲੰਘੀ ਰਾਤ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਗ੍ਰਿਫ਼ਤਾਰ ਕਰਲ ਲਈ ਛਾਪਾ ਮਾਰਿਆ ਗਿਆ ਹੈ। ਜਲੰਧਰ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਦਫ਼ਤਰ ਉੱਪਰ ਛਾਪਾ ਮਾਰ ਕੇ ਇਸਤਰੀ ਜਾਗਰਿਤੀ ਮੰਚ ਦੀ ਸੂਬਾ ਪ੍ਰੈੱਸ ਸਕੱਤਰ ਜਸਵੀਰ ਜੱਸੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਇੰਨਾ ਹੀ ਨਹੀਂ ਦਫ਼ਤਰ ਦੇ ਸਟਾਫ ਨੂੰ ਗ੍ਰਿਫ਼ਤਾਰ ਕਰ ਕੇ ਪੁਲਿਸ ਨੇ ਦਫ਼ਤਰ ਨੂੰ ਤਾਲਾ ਲਾ ਅਤੇ ਚਾਬੀਆਂ ਵੀ ਪੁਲਿਸ ਲੈ ਗਈ।

ਅੰਦੋਲਨਕਾਰੀ ਕਿਸਾਨ ਆਗੂਆਂ ਦਾ ਕਹਿਣਾ ਕਿ ਇਹ ਲੋਕਾਂ ਦੇ ਸੰਘਰਸ਼ ਕਰਨ ਦੇ ਹੱਕ ਉੱਪਰ ਤਾਨਾਸ਼ਾਹ ਹਮਲਾ ਹੈ। ਜਿਸ ਦਾ ਸਮੂਹ ਇਨਸਾਫ਼ਪਸੰਦ ਤਾਕਤਾਂ ਨੂੰ ਡੱਟ ਕੇ ਵਿਰੋਧ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਮੰਗ ਕਰਨੀ ਚਾਹੀਦੀ ਹੈ ਕਿ ਛਾਪੇਮਾਰੀ ਅਤੇ ਗ੍ਰਿਫ਼ਤਾਰੀਆਂ ਦਾ ਸਿਲਸਿਲਾ ਬੰਦ ਕੀਤਾ ਜਾਵੇ ਅਤੇ ਗ੍ਰਿਫ਼ਤਾਰ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। 

ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਕੇ.ਕੇ.ਯੂ. ਦੇ ਜਲੰਧਰ ਦਫ਼ਤਰ ਨੂੰ ਜਿੰਦਰਾ ਲਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਜਵਾਬਦੇਹ ਬਣਾਇਆ ਜਾਵੇ ਕਿ ਉਨ੍ਹਾਂ ਨੇ ਦਫ਼ਤਰ ਨੂੰ ਕਿਸ ਆਧਾਰ ‘ਬੰਦ ਕੀਤਾ ਹੈ।

ਇਹ ਖ਼ਬਰਾਂ ਵੀ ਪੜ੍ਹੋ: 

Related Post