ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ: ਅਨੁਰਾਗ ਵਰਮਾ

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਨਿਰਵਿਘਨ ਖਰੀਦ ਸਦਕਾ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ 100.58 ਲੱਖ ਮੀਟਰਿਕ ਟਨ ਵਿੱਚੋਂ 95 ਫੀਸਦੀ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ।

By  Amritpal Singh April 30th 2024 05:19 PM

Punjab News: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਨਿਰਵਿਘਨ ਖਰੀਦ ਸਦਕਾ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ 100.58 ਲੱਖ ਮੀਟਰਿਕ ਟਨ ਵਿੱਚੋਂ 95 ਫੀਸਦੀ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਫਸਲ ਵੇਚ ਚੁੱਕੇ ਸਾਰੇ ਕਿਸਾਨਾਂ ਨੂੰ 100 ਫੀਸਦੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ ਜਿਸ ਤਹਿਤ 17340.40 ਕਰੋੜ ਰੁਪਏ ਖਾਤਿਆਂ ਵਿੱਚ ਅਦਾ ਕੀਤੇ ਜਾ ਚੁੱਕੇ ਹਨ।

ਸੂਬੇ ਵਿੱਚ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਖਰੀਦ ਏਜੰਸੀਆਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਸਕੱਤਰ ਵਰਮਾ ਨੇ ਨਿਰਦੇਸ਼ ਦਿੱਤੇ ਕਿ ਇਸ ਗੱਲ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫਸਲ ਮੰਡੀ ਵਿੱਚ ਵੇਚਣ ਲਈ ਕੋਈ ਪ੍ਰੇਸ਼ਾਨੀ ਨਾ ਆਵੇ ਅਥੇ ਖਾਸ ਕਰਕੇ ਬੇਮੌਸਮੇ ਮੀਂਹ ਨਾਲ ਪੈਦਾ ਹੋਈ ਸਥਿਤੀ ਨਾਲ ਨਿਪਟਣ ਲਈ ਢੁੱਕਵੇਂ ਤੇ ਸੁਚੱਜੇ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਲਈ ਲੋੜੀਂਦੀਆਂ ਸਹੂਲਤਾਂ ਦੀ ਵਿਵਸਥਾ ਕੀਤੀ ਗਈ ਹੈ ਤਾਂ ਕਿ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾਵੇ।

 ਵਰਮਾ ਨੇ ਅੱਗੇ ਦੱਸਿਆ ਕਿ ਇ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 100.58 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 95.83 ਲੱਖ ਮੀਟਰਿਕ ਟਨ ਦੀ ਖਰੀਦੀ ਹੋ ਚੁੱਕੀ ਹੈ ਜੋ ਕਿ 95 ਫੀਸਦੀ ਤੋਂ ਵੱਧ ਬਣਦੀ ਹੈ। ਦੱਸਣਯੋਗ ਹੈ ਕਿ ਇਸ ਸਾਲ 132 ਲੱਖ ਮੀਟਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚਾਣ ਦਾ ਅਨੁਮਾਨ ਭਾਵ 75 ਫੀਸਦੀ ਫਸਲ ਦੀ ਆਮਦ ਹੋ ਚੁੱਕੀ ਹੈ। ਵਰਮਾ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਕਣਕ ਖਰੀਦ ਦਾ ਭੁਗਤਾਨ ਕਰਨ ਦੇ ਨਿਯਮਾਂ ਤਹਿਤ ਹੁਣ ਤੱਕ 100 ਫੀਸਦੀ ਭੁਗਤਾਨ ਕਰ ਦਿੱਤਾ ਗਿਆ ਹੈ ਅਤੇ 17,340.40 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਅਦਾ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲਿਫਟਿੰਗ ਲਈ ਅੱਜ 27 ਸਪੈਸ਼ਲ ਰੇਲਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।

Related Post