ਜੇਲ੍ਹ 'ਚ ਅਰਵਿੰਦ ਕੇਜਰੀਵਾਲ ਦੀ ਸਿਹਤ ਹੋਈ ਖ਼ਰਾਬ, 4.5 ਕਿਲੋ ਵਜ਼ਨ ਘਟਿਆ: ਆਤਿਸ਼ੀ

By  Jasmeet Singh April 3rd 2024 12:13 PM

Delhi CM Arvind Kejriwal Arrested: ਆਮ ਆਦਮੀ ਪਾਰਟੀ (ਆਪ) ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਿਮਾਰ ਹਨ ਅਤੇ 21 ਮਾਰਚ ਨੂੰ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦਾ ਭਾਰ 4.5 ਕਿਲੋਗ੍ਰਾਮ ਘੱਟ ਗਿਆ ਹੈ। ਹਾਲਾਂਕਿ ਤਿਹਾੜ ਜੇਲ੍ਹ ਅਧਿਕਾਰੀਆਂ ਨੇ ਕਿਹਾ ਹੈ ਕਿ ਉਹ ਠੀਕ ਹਨ ਅਤੇ ਜੇਲ੍ਹ ਦੇ ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। 

ਦਿੱਲੀ ਦੀ ਨਿਆਇਕ ਹਿਰਾਸਤ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੇਜਰੀਵਾਲ ਨੂੰ ਇੱਥੋਂ ਦੀ ਇੱਕ ਅਦਾਲਤ ਨੇ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਣ ਤੋਂ ਬਾਅਦ ਤਿਹਾੜ ਜੇਲ੍ਹ ਭੇਜ ਦਿੱਤਾ। ਕੇਜਰੀਵਾਲ ਨੂੰ ਤਿਹਾੜ ਜੇਲ੍ਹ ਦੀ ਜੇਲ੍ਹ ਨੰਬਰ 2 ਵਿੱਚ 14X8 ਫੁੱਟ ਦੀ ਬੈਰਕ ਵਿੱਚ ਰੱਖਿਆ ਗਿਆ ਹੈ।

ਇਸ ਦੌਰਾਨ 'ਆਪ' ਨੇਤਾ ਆਤਿਸ਼ੀ ਨੇ ਵੀ ਟਵੀਟ ਕਰ ਕੇ ਇਸ ਜਾਣਕਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ, "ਅਰਵਿੰਦ ਕੇਜਰੀਵਾਲ ਗੰਭੀਰ ਸ਼ੂਗਰ ਦੇ ਮਰੀਜ਼ ਹਨ। ਸਿਹਤ ਖ਼ਰਾਬ ਹੋਣ ਦੇ ਬਾਵਜੂਦ ਉਹ 24 ਘੰਟੇ ਦੇਸ਼ ਦੀ ਸੇਵਾ ਵਿੱਚ ਲੱਗੇ ਰਹੇ। ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਤੋਂ ਅਰਵਿੰਦ ਕੇਜਰੀਵਾਲ ਦਾ ਭਾਰ 4.5 ਕਿਲੋ ਘਟ ਗਿਆ ਹੈ। ਇਹ ਬਹੁਤ ਚਿੰਤਾਜਨਕ ਹੈ। ਅੱਜ ਭਾਜਪਾ ਨੇ ਉਨ੍ਹਾਂ ਨੂੰ ਜੇਲ੍ਹ 'ਚ ਪਾ ਕੇ ਉਨ੍ਹਾਂ ਦੀ ਸਿਹਤ ਨੂੰ ਖਤਰੇ 'ਚ ਪਾ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੂੰ ਕੁਝ ਹੋ ਗਿਆ ਤਾਂ ਪੂਰੇ ਦੇਸ਼ ਨੂੰ ਛੱਡੋ ਰੱਬ ਵੀ ਉਨ੍ਹਾਂ ਨੂੰ ਮੁਆਫ ਨਹੀਂ ਕਰੇਗਾ।''
 

'ਆਪ' ਸੁਪਰੀਮੋ ਨੇ ਕੱਲ੍ਹ ਵੀਡੀਓ ਕਾਨਫਰੰਸ ਰਾਹੀਂ ਆਪਣੀ ਪਤਨੀ ਸੁਨੀਤਾ ਨਾਲ ਗੱਲ ਕੀਤੀ ਅਤੇ ਆਪਣੇ ਵਕੀਲ ਨਾਲ ਵਿਅਕਤੀਗਤ ਤੌਰ 'ਤੇ ਮੁਲਾਕਾਤ ਕੀਤੀ। ਦਿੱਲੀ ਦੀ ਇੱਕ ਅਦਾਲਤ ਨੇ ਉਨਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਜਦੋਂ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਚਿੰਤਾਵਾਂ ਜ਼ਾਹਰ ਕੀਤੀਆਂ ਕਿ ਉਨ੍ਹਾਂ ਦੀ ਰਿਹਾਈ ਮਨੀ ਲਾਂਡਰਿੰਗ ਕੇਸ ਦੀ ਜਾਂਚ ਨੂੰ ਪ੍ਰਭਾਵਤ ਕਰ ਸਕਦੀ ਹੈ। ਕੇਂਦਰੀ ਏਜੰਸੀ ਨੇ ਕਿਹਾ ਹੈ ਕਿ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਦੀ ਅੰਤਰਿਮ ਰਾਹਤ ਦੀ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ।

ਇਹ ਖ਼ਬਰਾਂ ਵੀ ਪੜ੍ਹੋ: 

Related Post