Arvind Kejriwal News: ਜੇਲ੍ਹ ਤੋਂ ਬਾਹਰ ਆਉਣ ਮਗਰੋਂ CM ਕੇਜਰੀਵਾਲ ਨੇ ਕੀਤਾ ਆਪਣਾ ਪਹਿਲਾ ਟਵੀਟ, ਇਹ ਹੋਵੇਗਾ ਅਗਲਾ ਕਦਮ

ਅੰਤਰਿਮ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਫੇਸਬੁੱਕ 'ਤੇ ਪੋਸਟ ਕਰਦਿਆਂ ਕਿਹਾ ਕਿ ਉਹ ਸਾਰਿਆਂ ਦੇ ਵਿਚਕਾਰ ਵਾਪਸ ਆ ਕੇ ਬਹੁਤ ਖੁਸ਼ ਹਨ।

By  Aarti May 11th 2024 10:28 AM

Arvind Kejriwal News: ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਉਤਸ਼ਾਹ ਬੁਲੰਦ ਹੈ। ਪਾਰਟੀ ਆਗੂਆਂ ਨੇ ਇਸ ਨੂੰ ਸੱਚ ਦੀ ਜਿੱਤ ਕਿਹਾ ਹੈ।

ਅੰਤਰਿਮ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਫੇਸਬੁੱਕ 'ਤੇ ਪੋਸਟ ਕਰਦਿਆਂ ਕਿਹਾ ਕਿ ਉਹ ਸਾਰਿਆਂ ਦੇ ਵਿਚਕਾਰ ਵਾਪਸ ਆ ਕੇ ਬਹੁਤ ਖੁਸ਼ ਹਨ। ਅਰਵਿੰਦ ਕੇਜਰੀਵਾਲ ਨੇ ਲਿਖਿਆ ਕਿ ਹਨੂੰਮਾਨ ਜੀ ਦੇ ਆਸ਼ੀਰਵਾਦ, ਕਰੋੜਾਂ ਲੋਕਾਂ ਦੀਆਂ ਪ੍ਰਾਰਥਨਾਵਾਂ ਅਤੇ ਸੁਪਰੀਮ ਕੋਰਟ ਦੇ ਜੱਜ ਦੇ ਨਿਆਂ ਨਾਲ, ਮੈਂ ਤੁਹਾਡੇ ਸਾਰਿਆਂ ਵਿਚਕਾਰ ਵਾਪਸ ਆ ਕੇ ਬਹੁਤ ਖੁਸ਼ ਹਾਂ। ਮੁੱਖ ਮੰਤਰੀ ਨੇ ਅੱਜ ਦੇ ਪ੍ਰੋਗਰਾਮ ਅਤੇ ਰੈਲੀ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਲਿਖਿਆ ਕਿ ਤੁਸੀਂ ਵੀ ਜ਼ਰੂਰ ਆਓ।


ਅਰਵਿੰਦ ਕੇਜਰੀਵਾਲ ਅੱਜ ਦਿੱਲੀ ਦੇ ਕਨਾਟ ਪਲੇਸ (ਸੀਪੀ) ਵਿੱਚ ਹਨੂੰਮਾਨ ਮੰਦਰ ਵੀ ਜਾਣਗੇ। ਇਹ ਮੰਦਰ ਸੀਐਮ ਕੇਜਰੀਵਾਲ ਲਈ ਬਹੁਤ ਖਾਸ ਮੰਨਿਆ ਜਾਂਦਾ ਹੈ। ਸੰਕਟਮੋਚਨ ਹਨੂੰਮਾਨ ਜੀ ਦੇ ਦਰਸ਼ਨ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਪਾਰਟੀ ਦੇ ਕਈ ਹੋਰ ਨੇਤਾ ਵੀ ਮੌਜੂਦ ਰਹਿਣਗੇ।

ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਦੇਰ ਸ਼ਾਮ ਤਿਹਾੜ ਜੇਲ੍ਹ ਤੋਂ ਰਿਹਾਅ ਹੋਏ ਸਨ। ਉਹ ਸ਼ਰਾਬ ਘੁਟਾਲੇ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਸੀ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅੰਤਰਿਮ ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਕੇਜਰੀਵਾਲ ਨੂੰ 2 ਜੂਨ ਨੂੰ ਆਤਮ ਸਮਰਪਣ ਕਰਕੇ ਵਾਪਸ ਜੇਲ੍ਹ ਜਾਣਾ ਪਵੇਗਾ।

ਇਹ ਵੀ ਪੜ੍ਹੋ: Surjit Patar Passes Away: ਨਹੀਂ ਰਹੇ ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ, ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ

Related Post