Excise Policy Case: ਅਰਵਿੰਦ ਕੇਜਰੀਵਾਲ ਫਿਰ ਪਹੁੰਚੇ ਹਾਈਕੋਰਟ, CBI ਦੀ ਗ੍ਰਿਫਤਾਰੀ ਨੂੰ ਦਿੱਤੀ ਚੁਣੌਤੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਦੁਆਰਾ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਵਿੱਚ ਪਹੁੰਚ ਕੀਤੀ ਹੈ।

By  Dhalwinder Sandhu July 1st 2024 01:13 PM

Arvind Kejriwal News: ਦਿੱਲੀ ਸ਼ਰਾਬ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਦੇ ਰਿਮਾਂਡ ਨੂੰ ਵੀ ਚੁਣੌਤੀ ਦਿੱਤੀ ਹੈ। ਦੱਸ ਦਈਏ ਕਿ ਹਾਲ ਹੀ ਵਿੱਚ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ।

ਸੀਬੀਆਈ ਦੀ ਗ੍ਰਿਫਤਾਰੀ ਨੂੰ ਦੱਸਿਆ ਗੈਰ-ਕਾਨੂੰਨੀ

ਆਪਣੀ ਪਟੀਸ਼ਨ 'ਚ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਇੱਕ ਅਦਾਲਤ ਦੇ 26 ਜੂਨ ਦੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਤਿੰਨ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜਿਆ ਗਿਆ ਸੀ। ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਿੱਚ ਬੇਨਿਯਮੀਆਂ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ।

ਸੀਬੀਆਈ ਨੂੰ ਮਿਲਿਆ ਹੈ 3 ਦਿਨ ਦਾ ਰਿਮਾਂਡ 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸ਼ਨੀਵਾਰ ਨੂੰ ਰੌਜ਼ ਐਵੇਨਿਊ ਅਦਾਲਤ ਨੇ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਤਿੰਨ ਦਿਨਾਂ ਦੀ ਹਿਰਾਸਤੀ ਪੁੱਛਗਿੱਛ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ। ਸੀਬੀਆਈ ਨੇ ਕੇਜਰੀਵਾਲ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਲਈ ਜੇਲ੍ਹ ਭੇਜਣ ਦੀ ਬੇਨਤੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਿਰਾਸਤ "ਜਾਂਚ ਅਤੇ ਨਿਆਂ ਦੇ ਹਿੱਤ ਵਿੱਚ" ਜ਼ਰੂਰੀ ਹੈ।

ਸੀਬੀਆਈ ਨੇ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ

ਸੀਬੀਆਈ ਦੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਨੂੰ 12 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਤੁਹਾਨੂੰ ਦੱਸ ਦੇਈਏ ਕਿ ਈਡੀ ਇਸ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ।

21 ਮਾਰਚ ਨੂੰ ਕੇਜਰੀਵਾਲ ਦੀ ਹੋਈ ਸੀ ਗ੍ਰਿਫ਼ਤਾਰੀ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਅਰਵਿੰਦ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲੀ ਸੀ, ਜਿਸ 'ਤੇ ਦਿੱਲੀ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ। ਹੁਣ ਮਾਮਲਾ ਸੁਪਰੀਮ ਕੋਰਟ ਵਿੱਚ ਹੈ।

ਇਹ ਵੀ ਪੜ੍ਹੋ: NHAI On Toll Plaza Close: ਟੋਲ ਪਲਾਜ਼ਾ ਬੰਦ ਕਰਨ ਦੇ ਖਿਲਾਫ ਹਾਈਕੋਰਟ ਪਹੁੰਚੀ NHAI, HC ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਇਹ ਵੀ ਪੜ੍ਹੋ: ਸ੍ਰੀ ਹਰਮੰਦਿਰ ਸਾਹਿਬ ਆਸਥਾ ਦਾ ਕੇਂਦਰ ਹੈ, ਇਸ ਨੂੰ ਪਿਕਨਿਕ ਸਪੋਟ ਨਾ ਸਮਝਿਆ ਜਾਵੇ : ਗਿਆਨੀ ਹਰਪ੍ਰੀਤ ਸਿੰਘ

Related Post