Arvind Kejriwal Resignation News : ਦਿੱਲੀ ਦੇ ਸੀਐੱਮ ਦੇ ਅਹੁਦੇ ਤੋਂ ਅਰਵਿੰਦ ਕੇਜਰੀਵਾਲ ਨੇ ਦਿੱਤਾ ਅਸਤੀਫਾ, ਆਤਿਸ਼ੀ ਨੇ ਪੇਸ਼ ਕੀਤਾ ਸਰਕਾਰ ਬਣਾਉਣ ਦਾ ਦਾਅਵਾ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

By  Aarti September 17th 2024 04:50 PM -- Updated: September 17th 2024 05:45 PM

Arvind Kejriwal Resignation News :  ਜੇਲ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਨੇ ਦੋ ਦਿਨਾਂ ਦੇ ਅੰਦਰ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਸੀ। ਮੰਗਲਵਾਰ ਸ਼ਾਮ ਨੂੰ ਉਨ੍ਹਾਂ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਕੇਜਰੀਵਾਲ ਨੇ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਅਹੁਦੇ ਲਈ ਨਵਾਂ ਚਿਹਰਾ ਵੀ ਸਾਹਮਣੇ ਆਇਆ ਹੈ।

ਕਈ ਨਾਵਾਂ ਤੋਂ ਬਾਅਦ ਆਤਿਸ਼ੀ ਨੂੰ ਕੇਜਰੀਵਾਲ ਦਾ ਉਤਰਾਧਿਕਾਰੀ ਚੁਣਿਆ ਗਿਆ ਹੈ। ਵਿਧਾਇਕ ਦਲ ਦੀ ਬੈਠਕ 'ਚ ਆਤਿਸ਼ੀ ਦੇ ਨਾਂ ਦਾ ਪ੍ਰਸਤਾਵ ਰੱਖਿਆ ਗਿਆ, ਜਿਸ ਨੂੰ ਸਾਰੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਸਵੀਕਾਰ ਕਰ ਲਿਆ।

ਇਸ ਤੋਂ ਬਾਅਦ ਆਮ ਆਦਮੀ ਪਾਰਟੀ ਇਕ ਵਾਰ ਫਿਰ ਆਪਣੇ ਸਾਰੇ ਵਿਧਾਇਕਾਂ ਦੀ ਮਦਦ ਨਾਲ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗੀ। ਨਵੀਂ ਸਰਕਾਰ ਦਾ ਦਾਅਵਾ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਪੇਸ਼ ਕੀਤਾ ਜਾਵੇਗਾ। ਰਾਸ਼ਟਰਪਤੀ ਵੱਲੋਂ ਮਨਜ਼ੂਰੀ ਮਿਲਦੇ ਹੀ ਆਤਿਸ਼ੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਅਤੇ ਅਹੁਦਾ ਸੰਭਾਲਣਗੇ। ਇਸ ਦੌਰਾਨ ਕੇਜਰੀਵਾਲ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਉਹ ਸਾਬਕਾ ਮੁੱਖ ਮੰਤਰੀ ਵਜੋਂ ਜਾਣੇ ਜਾਣਗੇ ਅਤੇ ਆਪਣੀ ਸਰਕਾਰੀ ਰਿਹਾਇਸ਼ ਵੀ ਛੱਡਣੀ ਹੋਵੇਗੀ।

ਆਤਿਸ਼ੀ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ

ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਆਤਿਸ਼ੀ ਨੇ ਕਿਹਾ, ਭਾਜਪਾ ਨੇ ਸਾਡੇ ਸੀਐਮ 'ਤੇ ਝੂਠੇ ਇਲਜ਼ਾਮ ਲਾਏ। ਆਤਿਸ਼ੀ ਨੇ ਕੇਜਰੀਵਾਲ ਦੇ ਫੈਸਲੇ ਨੂੰ ਦੁਨੀਆ ਦੇ ਲੋਕਤੰਤਰਿਕ ਇਤਿਹਾਸ ਦਾ ਸਭ ਤੋਂ ਵੱਡਾ ਫੈਸਲਾ ਦੱਸਿਆ। ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਆਤਿਸ਼ੀ ਨੇ ਕਿਹਾ, 'ਉਨ੍ਹਾਂ ਨੇ ਅਰਵਿੰਦ ਜੀ ਦੇ ਪਿੱਛੇ ਸਾਰੀਆਂ ਏਜੰਸੀਆਂ ਲਗਾ ਦਿੱਤੀਆਂ ਹਨ। ਉਹ 6 ਮਹੀਨੇ ਜੇਲ੍ਹ ਵਿੱਚ ਰਿਹਾ। ਜੇਕਰ ਅਰਵਿੰਦ ਜੀ ਦੀ ਥਾਂ ਕੋਈ ਹੋਰ ਹੁੰਦਾ ਤਾਂ ਉਹ ਤੁਰੰਤ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠ ਜਾਂਦਾ। ਦਿੱਲੀ ਦੇ ਲੋਕ ਬਹੁਤ ਦੁਖੀ ਹਨ। ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਕੇਜਰੀਵਾਲ ਜੀ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣ ਦੀ ਸਹੁੰ ਵੀ ਖਾਧੀ ਹੈ।

ਦੱਸ ਦਈਏ ਕਿ ਕੇਜਰੀਵਾਲ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਉਹ 2 ਦਿਨਾਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਜਨਤਾ ਦੀ ਕਚਹਿਰੀ ਵਿੱਚ ਜਾਣਗੇ।

ਅਰਵਿੰਦ ਕੇਜਰੀਵਾਲ ਦੀ ਸਿਆਸੀ ਪਾਰੀ 

ਪਹਿਲੀ

28 ਦਸੰਬਰ, 2013 ਤੋਂ 14 ਫਰਵਰੀ, 2014 ਤੱਕ 

ਦੂਜੀ 

14 ਫਰਵਰੀ 2015 ਤੋਂ 15 ਫਰਵਰੀ 2020 ਤੱਕ 

ਤੀਜੀ

16 ਫਰਵਰੀ 2020 ਤੋਂ 17 ਸਤੰਬਰ 2024 ਤੱਕ 

ਕਾਬਿਲੇਗੌਰ ਹੈ ਕਿ ਕੇਜਰੀਵਾਲ ਦੇ ਅਸਤੀਫੇ ਅਤੇ ਆਤਿਸ਼ੀ ਦੇ ਮੁੱਖ ਮੰਤਰੀ ਬਣਨ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਪਾਰਟੀ ਲਗਾਤਾਰ ਆਪਣੀ ਪ੍ਰਤੀਕਿਰਿਆ ਦੇ ਰਹੀ ਹੈ। ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਅਤੇ ਹਮਲਿਆਂ ਦਰਮਿਆਨ ਆਤਿਸ਼ੀ ਨੇ ਖੁਦ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਚੋਣਾਂ ਤੱਕ ਮੁੱਖ ਮੰਤਰੀ ਬਣੇ ਰਹਿਣਗੇ। ਉਨ੍ਹਾਂ ਭਵਿੱਖ ਦੀ ਰਣਨੀਤੀ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਕੇਜਰੀਵਾਲ ਨੂੰ ਮੁੜ ਕੁਰਸੀ 'ਤੇ ਬਿਠਾਉਣਾ ਹੈ। ਇਸ ਦੇ ਨਾਲ ਹੀ ਆਤਿਸ਼ੀ ਨੇ ਕਿਹਾ ਕਿ ਕੋਈ ਵੀ ਉਨ੍ਹਾਂ ਨੂੰ ਵਧਾਈ ਨਾ ਦੋ ਅਤੇ ਨਾ ਹੀ ਕੋਈ ਉਨ੍ਹਾਂ ਨੂੰ ਹਾਰ ਨਾ ਪਾਵੇ। 

ਇਹ ਵੀ ਪੜ੍ਹੋ : Delhi New CM : ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ, 11 ਸਾਲ ਬਾਅਦ ਕੋਈ ਮਹਿਲਾ ਸੰਭਾਲੇਗੀ ਰਾਜਧਾਨੀ ਦੀ ਕਮਾਨ, ਜਾਣੋ ਹੁਣ ਤੱਕ ਕੌਣ-ਕੌਣ ਰਿਹੈ ਦਿੱਲੀ ਦਾ CM ?

Related Post