ਏਸ਼ੀਅਨ ਖੇਡਾਂ 'ਚ ਸੋਨ ਤਗਮਾ ਜੇਤੂ ਗੁਰਸੀਰਤ ਕੌਰ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

Asian Games 2024 : ਇਸ ਮੌਕੇ ਗੁਰਸੀਰਤ ਕੌਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਇਨਫਰਮੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਵਿਧਾਇਕ ਜਸਬੀਰ ਸਿੰਘ ਸੰਧੂ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਹੈ।

By  KRISHAN KUMAR SHARMA September 15th 2024 03:32 PM

ਅੰਮ੍ਰਿਤਸਰ : ਏਸ਼ੀਅਨ ਗੇਮਜ਼ 'ਚ ਸੋਨ ਤਗਮਾ ਜਿੱਤਣ ਵਾਲੀ ਗੁਰਸੀਰਤ ਕੌਰ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੀ। ਇਸ ਦੌਰਾਨ ਜਿਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਉਥੇ ਹੀ ਰਸ-ਭਿੰਨੀ ਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਗੁਰਸੀਰਤ ਕੌਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਇਨਫਰਮੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਵਿਧਾਇਕ ਜਸਬੀਰ ਸਿੰਘ ਸੰਧੂ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਹੈ।

ਗੁਰਸੀਰਤ ਕੌਰ ਨੇ ਗੱਲਬਾਤ ਦੌਰਾਨ ਕਿਹਾ ਕਿ ਉਸ ਨੂੰ ਗੁਰੂ ਮਹਾਰਾਜ ਦੀ ਅਪਾਰ ਕ੍ਰਿਪਾ ਅਤੇ ਆਸ਼ੀਰਵਾਦ ਸਦਕਾ ਏਸ਼ੀਅਨ ਗੇਮਜ਼ ਵਿਚ ਕਜਾਕਿਸਤਾਨ ਨੂੰ ਹਰਾ ਭਾਰਤ ਲਈ ਸੋਨ ਤਗਮਾ ਜਿੱਤਣ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜਿਸਦੇ ਚਲਦੇ ਅੱਜ ਵਾਹਿਗੁਰੂ ਦੇ ਦਰ 'ਤੇ ਉਹ ਪਰਿਵਾਰ ਸਮੇਤ ਸ਼ੁਕਰਾਨਾ ਕਰਨ ਪਹੁੰਚੇ ਹਨ ਅਤੇ ਅਗਾਂਹ ਵੀ ਆਪਣੇ ਦੇਸ਼ ਲਈ ਖੇਡਾਂ 'ਚ ਜਿੱਤ ਪ੍ਰਾਪਤ ਕਰਨ, ਅਜਿਹਾ ਆਸ਼ੀਰਵਾਦ ਵਾਹਿਗੁਰੂ ਕੋਲੋਂ ਮੰਗਿਆ ਹੈ ਅਤੇ ਅਰਦਾਸ ਕੀਤੀ ਹੈ।


ਇਸ ਮੌਕੇ ਵਿਧਾਇਕ ਜਸਬੀਰ ਸੰਧੂ ਨੇ ਦੱਸਿਆ ਕਿ ਪੰਜਾਬ ਦੀ ਇਸ ਧੀ ਗੁਰਸੀਰਤ ਕੌਰ ਨੇ ਏਸ਼ੀਅਨ ਗੇਮਜ਼ ਵਿੱਚ ਪੰਜਾਬ ਹੀ ਨਹੀਂ ਸਗੋਂ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ, ਜੋ ਕਿ ਬੜੇ ਮਾਣ ਵਾਲੀ ਗੱਲ ਹੈ।

Related Post