Assam Gang Rape Accused : ਜਬਰਜਨਾਹ ਦੇ ਮੁਲਜ਼ਮ ਦੀ ਤਲਾਬ ’ਚ ਡੁੱਬ ਕੇ ਮੌਤ, ਪੁਲਿਸ ਦੀ ਗ੍ਰਿਫਤ ਤੋਂ ਭੱਜਣ ਦੀ ਕੋਸ਼ਿਸ਼ ’ਚ ਸੀ ਮੁਲਜ਼ਮ ਤਫਾਜੁਲ ਇਸਲਾਮ

ਪੁਲਿਸ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤੇ ਗਏ ਦੋਸ਼ੀ ਤਫਜੁਲ ਇਸਲਾਮ ਨੂੰ ਸਵੇਰੇ 4 ਵਜੇ ਦੇ ਕਰੀਬ ਵਾਰਦਾਤ ਵਾਲੀ ਥਾਂ 'ਤੇ ਲਿਜਾਇਆ ਗਿਆ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਤਲਾਬ ਵਿੱਚ ਛਾਲ ਮਾਰ ਦਿੱਤੀ।

By  Aarti August 24th 2024 09:24 AM

Assam Gang Rape Accused :  ਅਮਾਸ ਗੈਂਗਰੇਪ ਦੇ ਮੁੱਖ ਦੋਸ਼ੀ ਤਫਜੁਲ ਇਸਲਾਮ ਦੀ ਤਲਾਬ 'ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਪੁਲਿਸ ਮੁਲਜ਼ਮ ਤਫ਼ਜੂਲ ਨੂੰ ਸਵੇਰੇ ਕਰੀਬ 4 ਵਜੇ ਵਾਰਦਾਤ ਵਾਲੀ ਥਾਂ ’ਤੇ ਲੈ ਜਾ ਰਹੀ ਸੀ। ਇਸੇ ਦੌਰਾਨ ਮੁਲਜ਼ਮ ਨੇ ਪੁਲਿਸ ਤੋਂ ਬਚਣ ਲਈ ਤਲਾਬ ਵਿੱਚ ਛਾਲ ਮਾਰ ਦਿੱਤੀ ਪਰ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤੇ ਗਏ ਦੋਸ਼ੀ ਤਫਜੁਲ ਇਸਲਾਮ ਨੂੰ ਸਵੇਰੇ 4 ਵਜੇ ਦੇ ਕਰੀਬ ਵਾਰਦਾਤ ਵਾਲੀ ਥਾਂ 'ਤੇ ਲਿਜਾਇਆ ਗਿਆ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਤਲਾਬ ਵਿੱਚ ਛਾਲ ਮਾਰ ਦਿੱਤੀ। ਪੁਲਿਸ ਨੇ ਤੁਰੰਤ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਪਰ ਕਰੀਬ ਦੋ ਘੰਟੇ ਦੀ ਤਲਾਸ਼ ਤੋਂ ਬਾਅਦ ਉਸ ਦੀ ਲਾਸ਼ ਬਰਾਮਦ ਕਰ ਲਈ ਗਈ।

ਕਾਬਿਲੇਗੌਰ ਹੈ ਕਿ ਅਸਾਮ ਦੇ ਨਗਾਓਂ ਜ਼ਿਲ੍ਹੇ ਦੇ ਢਿੰਗ ਵਿੱਚ ਇੱਕ ਨਾਬਾਲਗ ਲੜਕੀ ਨਾਲ ਜਬਰਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਪੀੜਤਾ ਵੀਰਵਾਰ ਸ਼ਾਮ ਟਿਊਸ਼ਨ ਪੜ੍ਹ ਕੇ ਸਾਈਕਲ 'ਤੇ ਘਰ ਪਰਤ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਆਏ ਤਿੰਨ ਮੁਲਜ਼ਮਾਂ ਨੇ ਉਸ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰਜਨਾਹ ਕੀਤਾ। ਦੋਸ਼ੀ ਪੀੜਤਾ ਨੂੰ ਬੇਹੋਸ਼ੀ ਦੀ ਹਾਲਤ 'ਚ ਤਲਾਬ ਕੋਲ ਸੜਕ ਕਿਨਾਰੇ ਛੱਡ ਕੇ ਫਰਾਰ ਹੋ ਗਿਆ।

ਘਟਨਾ ਦੀ ਸੂਚਨਾ ਸਥਾਨਕ ਲੋਕਾਂ ਨੇ ਪੁਲਿਸ ਨੂੰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਘਟਨਾ ਦੀ ਜਾਂਚ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਅਤੇ ਦੂਜੇ ਨੂੰ ਹਿਰਾਸਤ 'ਚ ਲੈ ਲਿਆ। ਪੁਲਿਸ ਤੀਜੇ ਮੁਲਜ਼ਮ ਦੀ ਭਾਲ ਕਰ ਰਹੀ ਹੈ।

ਦੱਸ ਦਈਏ ਕਿ ਜਬਰ-ਜ਼ਨਾਹ ਦੀ ਇਸ ਘਟਨਾ ਕਾਰਨ ਲੋਕਾਂ ਵਿੱਚ ਡੂੰਘਾ ਰੋਸ ਪਾਇਆ ਜਾ ਰਿਹਾ ਸੀ ਅਤੇ ਇਸ ਦੇ ਖਿਲਾਫ ਭਾਰੀ ਰੋਸ ਮੁਜ਼ਾਹਰੇ ਹੋਏ ਅਤੇ ਸਥਾਨਕ ਲੋਕਾਂ ਨੇ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਵੀ ਇਸ ਘਟਨਾ ਦੀ ਸਖ਼ਤ ਆਲੋਚਨਾ ਕੀਤੀ ਅਤੇ ਇਸ ਨੂੰ ਮਨੁੱਖਤਾ ਵਿਰੁੱਧ ਅਪਰਾਧ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਖੁਦ ਸੂਬੇ ਦੇ ਡੀਜੀਪੀ ਨੂੰ ਘਟਨਾ ਦੀ ਜਾਂਚ 'ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : Amritsar News : ਸੱਸ ਤੇ ਸਹੁਰੇ ਨੂੰ ਬੇਹੋਸ਼ ਕਰਕੇ ਆਸ਼ਕ ਨਾਲ ਫਰਾਰ ਹੋਈ ਨੂੰਹ, ਘਰੋਂ ਲੈ ਗਈ ਲੱਖਾਂ ਦੇ ਗਹਿਣੇ

Related Post