ਬਠਿੰਡਾ 'ਚ ਇੰਪਲਾਈਜ਼ ਯੂਨੀਅਨ ਵੱਲੋਂ ਹੱਲਾ ਬੋਲ
ਬਠਿੰਡਾ: ਬਠਿੰਡਾ ਵਿੱਚ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਵਿਭਾਗ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ।
ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਕਿਹਾ ਪਸ਼ੂ ਪਾਲਣ ਵਿਭਾਗ ਵਿਖੇ ਪਸ਼ੂ ਪਾਲਕਾਂ ਦੀ ਸ਼ਾਖਾਵਾਂ ਵਿੱਚ ਕੰਮ ਕਰਦੇ ਕੰਟਰੈਕਟ ਡੇਲੀਵੇਜ ਆਊਟਸੋਰਸ ਕਰਮਚਾਰੀਆਂ ਦੀਆਂ ਸੇਵਾਵਾਂ ਨਿਯਤ ਕੀਤੀਆਂ ਜਾਣ ਅਤੇ ਠੇਕੇਦਾਰੀ ਪ੍ਰਥਾ ਖਤਮ ਕਰਕੇ ਪੱਕਾ ਕੀਤਾ ਜਾਵੇ।
ਉਨ੍ਹਾਂ ਦਾ ਕਹਿਣਾ ਹੈ ਕਿ ਵਿਭਾਗ ਵਿਚ ਸਾਲ 2004 ਤੋ ਬਾਅਦ ਨਿਯੁਕਤ ਹੋਏ ਕਰਮਚਾਰੀਆਂ ਅਤੇ ਪੁਰਾਣੀ ਪ੍ਰਚੱਲਤ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਪਿਛਲੇ ਸਮੇਂ ਤੋਂ ਰੈਗੂਲਰ ਅਸਾਮੀਆਂ ਤੇ ਕੰਮ ਕਰਦੇ ਅਠਵੀਂ, ਦਸਵੀਂ ਅਤੇ ਬਾਰਵੀਂ ਪਾਸ ਮੁਲਾਜ਼ਮ ਦੀ ਸਪੋਰਟ ਤੇ ਭਰਤੀ ਹੁੰਦੇ ਹਨ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣਾਂ ਮੌਕੇ ਰਾਜਨੀਤੀ ਪਾਰਟੀਆਂ ਵੱਡੇ-ਵੱਡੇ ਵਾਅਦੇ ਕਰਦੀਆਂ ਹਨ ਪਰ ਜਦੋਂ ਸੱਤਾ ਵਿੱਚ ਆਉਂਦੀਆ ਹਨ ਤਾਂ ਉਹ ਸਾਰੇ ਵਾਅਦੇ ਭੁੱਲ ਜਾਂਦੇ ਹਨ।