ਜੋਤੀ ਨੂਰਾਂ ਦੀ ਗੱਡੀ ਤੇ ਹਮਲਾ, ਪੁਲਿਸ ਨੇ ਇੱਕ ਵਿਅਕਤੀ ਹਿਰਾਸਤ ਚ ਲਿਆ

Attack on Jyoti Nooran Car : ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਮਿਲਣ 'ਤੇ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ। ਹਾਲਾਂਕਿ ਇਸ ਮਾਮਲੇ ਵਿੱਚ ਏਸੀਪੀ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।

By  KRISHAN KUMAR SHARMA July 16th 2024 03:53 PM -- Updated: July 16th 2024 06:39 PM
ਜੋਤੀ ਨੂਰਾਂ ਦੀ ਗੱਡੀ ਤੇ ਹਮਲਾ, ਪੁਲਿਸ ਨੇ ਇੱਕ ਵਿਅਕਤੀ ਹਿਰਾਸਤ ਚ ਲਿਆ

Jalandhar News : ਨੂਰਾਂ ਸਿਸਟਰਜ਼ ਦੇ ਨਾਮ ਨਾਲ ਮਸ਼ਹੂਰ ਹੋਈ ਸੂਫੀ ਗਾਇਕਾ ਜੋਤੀ ਨੂਰਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੋਤੀ ਨੂਰਾਂ ਦੇਰ ਰਾਤ ਵਡਾਲਾ ਚੌਕ ਨੇੜੇ ਇੱਕ ਪ੍ਰੋਗਰਾਮ ਤੋਂ ਵਾਪਸ ਆ ਰਹੀ ਸੀ। ਇਸ ਦੌਰਾਨ ਗੁਰੂ ਨਾਨਕ ਚੌਕ ਨੇੜੇ ਬਾਈਕ ਸਵਾਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰ ਦਿੱਤਾ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਮਿਲਣ 'ਤੇ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ। ਹਾਲਾਂਕਿ ਇਸ ਮਾਮਲੇ ਵਿੱਚ ਏਸੀਪੀ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਜੋਤੀ ਨੂਰਾਂ ਦੇਰ ਰਾਤ ਪ੍ਰੋਗਰਾਮ ਤੋਂ ਵਾਪਸ ਆ ਰਹੀ ਸੀ ਤਾਂ ਉਸ ਨੂੰ ਪਤਾ ਨਹੀਂ ਸੀ ਕਿ ਬਾਈਕ ਸਵਾਰ ਨੌਜਵਾਨ ਉਸ ਦਾ ਪਿੱਛਾ ਕਰ ਰਿਹਾ ਹੈ। ਜਦੋਂ ਉਸ ਨੇ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਕਾਰ ਹੌਲੀ ਕੀਤੀ ਤਾਂ ਬਾਈਕ ਸਵਾਰ ਨੌਜਵਾਨਾਂ ਨੇ ਉਸ ਦੀ ਕਾਰ ’ਤੇ ਹਮਲਾ ਕਰ ਦਿੱਤਾ।

ਪੁਲਿਸ ਵਡਾਲਾ ਚੌਕ ਤੋਂ ਗੁਰੂ ਨਾਨਕ ਮਿਸ਼ਨ ਚੌਕ ਤੱਕ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

Related Post