Syria Civil War: ‘ਸੀਰੀਆ ਜਾਣ ਤੋਂ ਬਚੋ…’, MEA ਨੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
Syria Civil War: ਭਾਰਤ ਸਰਕਾਰ ਨੇ ਸ਼ੁੱਕਰਵਾਰ ਨੂੰ ਸੀਰੀਆ ਲਈ ਇੱਕ Travel Advisory ਜਾਰੀ ਕੀਤੀ, ਜਿਸ ਵਿੱਚ ਭਾਰਤੀ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਦੇਸ਼ ਦੀ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ।
Amritpal Singh
December 7th 2024 08:36 AM
Syria Civil War: ਭਾਰਤ ਸਰਕਾਰ ਨੇ ਸ਼ੁੱਕਰਵਾਰ ਨੂੰ ਸੀਰੀਆ ਲਈ ਇੱਕ Travel Advisory ਜਾਰੀ ਕੀਤੀ, ਜਿਸ ਵਿੱਚ ਭਾਰਤੀ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਦੇਸ਼ ਦੀ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ। ਇਹ ਚਿਤਾਵਨੀ ਸੀਰੀਆ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਆਈ ਹੈ, ਜਿਸ ਨਾਲ ਯਾਤਰੀਆਂ ਲਈ ਖਤਰਾ ਬਣਿਆ ਹੋਇਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸੀਰੀਆ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਸੀਰੀਆ ਦੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ।