Avatar Singh Khanda: UK ‘ਚ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਅਵਤਾਰ ਸਿੰਘ ਖੰਡਾ ਦੀ ਹੋਈ ਮੌਤ-ਸੂਤਰ

ਲੰਡਨ 'ਚ ਭਾਰਤੀ ਹਾਈ ਕਮਿਸ਼ਨ 'ਤੇ ਹਮਲੇ ਦੇ ਮਾਸਟਰਮਾਈਂਡ ਅਤੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਅਵਤਾਰ ਸਿੰਘ ਖੰਡਾ ਦੀ ਮੌਤ ਹੋ ਗਈ ਹੈ।

By  Aarti June 15th 2023 10:54 AM

Avatar Singh Khanda: ਲੰਡਨ 'ਚ ਭਾਰਤੀ ਹਾਈ ਕਮਿਸ਼ਨ 'ਤੇ ਹਮਲੇ ਦੇ ਮਾਸਟਰਮਾਈਂਡ ਅਤੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਅਵਤਾਰ ਸਿੰਘ ਖੰਡਾ ਦੀ ਮੌਤ ਹੋ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਅਵਤਾਰ ਸਿੰਘ ਖੰਡਾ ਲੰਡਨ ਦੇ ਇੱਕ ਹਸਪਤਾਲ ‘ਚ ਲਾਈਫ ਸਪੋਰਟ ਸਿਸਟਮ ‘ਤੇ ਸੀ। ਇਲਾਜ ਦੇ ਦੌਰਾਨ ਉਸਦੀ ਮੌਤ ਹੋ ਗਈ। 

ਦੱਸਿਆ ਜਾ ਰਿਹਾ ਹੈ ਕਿ ਅਵਤਾਰ ਸਿੰਘ ਖੰਡਾ ਅੰਮ੍ਰਿਤਪਾਲ ਸਿੰਘ ਦਾ ਬੇਹੱਦ ਕਰੀਬੀ ਸੀ। ਉਸ ਨੇ ਹੀ ਅੰਮ੍ਰਿਤਪਾਲ ਦੀ 37 ਦਿਨਾਂ ਦੀ ਫਰਾਰੀ ਦੌਰਾਨ ਮਦਦ ਕੀਤੀ ਸੀ। ਯੂਕੇ ‘ਚ ਭਾਰਤੀ ਅੰਬੈਸੀ ‘ਤੇ ਹਮਲੇ ਦੇ ਮਾਮਲੇ ‘ਚ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। 

ਤਬੀਅਤ ਵਿਗੜਨ ਕਾਰਨ ਕਰਵਾਇਆ ਗਿਆ ਸੀ ਹਸਪਤਾਲ ਭਰਤੀ 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਵਤਾਰ ਸਿੰਘ ਖੰਡਾ ਨੂੰ ਲੰਡਨ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸੂਤਰਾਂ ਮੁਤਾਬਕ ਉਸ ਨੂੰ ਬਲੱਡ ਕੈਂਸਰ ਸੀ ਅਤੇ ਇਹ ਕੈਂਸਰ ਦੀ ਪਹਿਲੀ ਸਟੇਜ ਸੀ। ਜਿਸ ਕਾਰਨ ਉਸਦੇ ਸਰੀਰ ਵਿੱਚ ਜ਼ਹਿਰ ਫੈਲ ਗਿਆ ਸੀ। ਹੁਣ ਤਬੀਅਤ ਵਿਗੜਨ 'ਤੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

ਜਾਣੋ ਕੌਣ ਸੀ ਅਵਤਾਰ ਸਿੰਘ ਖੰਡਾ 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਵਤਾਰ ਸਿੰਘ ਖੰਡਾ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੀ ਲੰਡਨ ਯੂਨਿਟ ਦਾ ਮੁਖੀ ਹੈ ਅਤੇ ਕੇਐਲਐਫ ਦੇ ਅੱਤਵਾਦੀ ਕੁਲਵੰਤ ਸਿੰਘ ਖੁਖਰਾਣਾ ਦਾ ਪੁੱਤਰ ਹੈ। ਅਵਤਾਰ ਸਿੰਘ ਖੰਡਾ ਪੰਜਾਬ ਦੇ ਮੋਗਾ ਜ਼ਿਲ੍ਹੇ ਦਾ ਵਸਨੀਕ ਸੀ। ਖੰਡਾ ਦਾ ਜਨਮ 1988 ਵਿੱਚ ਰੋਡੇ ਪਿੰਡ ਹੋਇਆ।

ਇਹ ਵੀ ਪੜ੍ਹੋ: Moga Murder Case: ਮੋਗਾ ‘ਚ ਸੁਨਿਆਰੇ ਦਾ ਕਤਲ ਤੇ ਲੁੱਟ ਦੇ ਮਾਮਲੇ ‘ਚ ਪੁਲਿਸ ਨੇ ਕੀਤਾ ਇਹ ਵੱਡਾ ਦਾਅਵਾ, ਜਾਣੋ ਹੁਣ ਤੱਕ ਦੀ ਅਪਡੇਟ

Related Post