Baba Deep Singh Ji : ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਅਖੰਡ ਪਾਠ ਸਾਹਿਬ ਦੇ ਪਾਏ ਭੋਗ
Baba Deep Singh Ji : ਬਾਬਾ ਦੀਪ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਅੱਜ ਸਵੇਰੇ ਪਰਸੋਂ ਤੋਂ ਆਰੰਭ ਕੀਤੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਸਿੱਖ ਕੌਮ ਦੇ ਮਹਾਨ ਜਰਨੈਲ ਬ੍ਰਹਮ ਗਿਆਨੀ ਕਥਨੀ ਅਤੇ ਕਰਨੀ ਦੇ ਪੂਰੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਗਿਆ। ਇਸ ਸੰਬੰਧ ਵਿੱਚ ਬਾਬਾ ਦੀਪ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਅੱਜ ਸਵੇਰੇ ਪਰਸੋਂ ਤੋਂ ਆਰੰਭ ਕੀਤੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਉਪਰੰਤ ਵਿਸ਼ਾਲ ਗੁਰਮਤ ਦੀਵਾਨ ਸਜਾਏ ਗਏ, ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਅਤੇ ਕਵਿਸ਼ਰੀ ਜੱਥੇ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ। ਦੇਸ਼-ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਸ਼ਰਧਾਲੂ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਨਤਮਸਤਕ ਹੋ ਕੇ ਬਾਬਾ ਦੀਪ ਸਿੰਘ ਜੀ ਦੀ ਮਹਾਨ ਸ਼ਹਾਦਤ ਨੂੰ ਸਿਜਦਾ ਕੀਤਾ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀਵਾਲ ਸਮੇਤ ਅਨੇਕਾਂ ਪੰਥਕ ਸ਼ਖਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਫੁੱਲਾਂ ਦੀ ਅਤੀ ਸੁੰਦਰ ਸਜਾਵਟ ਕੀਤੀ ਗਈ। ਬਾਬਾ ਦੀਪ ਸਿੰਘ ਜੀ ਪ੍ਰਤੀ ਸ਼ਰਧਾ ਅਤੇ ਸਤਿਕਾਰ ਭੇਂਟ ਕਰਦਿਆਂ ਸ਼ਰਧਾਲੂਆਂ ਵੱਲੋਂ ਸ਼ਹੀਦਾਂ ਸਾਹਿਬ ਨੂੰ ਜਾਂਦੇ ਰਸਤਿਆਂ ਤੇ ਵਿਸ਼ੇਸ਼ ਸਜਾਵਟ ਕੀਤੀ ਗਈ ਹੈ ਅਤੇ ਤਰ੍ਹਾਂ ਤਰ੍ਹਾਂ ਦੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ।