Amritsar News : ਬਾਬਾ ਜੀਵਨ ਸਿੰਘ ਜੀ ਦਾ 363ਵਾਂ ਜਨਮ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Baba Jeevan Singh Ji 363rd birthday : ਸਿੱਖ ਪੰਥ ਦੇ ਸ਼੍ਰੋਮਣੀ ਸ਼ਹੀਦ ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਦੇ 363ਵੇਂ ਜਨਮ ਦਿਹਾੜੇ ਦੇ ਸਬੰਧ ਵਿੱਚ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਤੱਕ ਸਪੈਸ਼ਲ ਟ੍ਰੇਨ ਰਵਾਨਾ ਹੋਈ। ਸੰਗਤਾਂ ਛੇ ਸਤੰਬਰ ਨੂੰ ਵਾਪਸ ਘਰਾਂ ਨੂੰ ਪਰਤਣਗੀਆਂ।

By  KRISHAN KUMAR SHARMA September 1st 2024 02:05 PM -- Updated: September 1st 2024 02:07 PM

Amritsar News : ਸਿੱਖ ਪੰਥ ਦੇ ਸ਼੍ਰੋਮਣੀ ਸ਼ਹੀਦ ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਦੇ 363ਵੇਂ ਜਨਮ ਦਿਹਾੜੇ ਦੇ ਸਬੰਧ ਵਿੱਚ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਤੱਕ ਸਪੈਸ਼ਲ ਟ੍ਰੇਨ ਰਵਾਨਾ ਹੋਈ। ਇਸ ਟਰੇਨ ਦੇ ਵਿੱਚ 2000 ਤੋਂ ਵੱਧ ਸ਼ਰਧਾਲੂ ਪਟਨਾ ਸਾਹਿਬ ਵਿਖੇ ਬਾਬਾ ਜੀ ਦੇ ਜਨਮ ਅਸਥਾਨ ਪਟਨਾ ਸਾਹਿਬ ਵਿਖੇ ਸ਼ਰਧਾ 'ਤੇ ਸਤਿਕਾਰ ਨਾਲ ਮਨਾਉਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇ 'ਚ ਜਾ ਰਹੇ ਸ਼ਰਧਾਲੂਆਂ ਨੇ ਦੱਸਿਆ ਕਿ ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਬੜੇ ਹੀ ਉਤਸ਼ਾਹ ਨਾਲ ਸੰਗਤਾਂ ਵੱਲੋਂ ਮਨਾਇਆ ਜਾਂਦਾ ਹੈ ਅਤੇ ਇਸ ਵਾਰ 25ਵਾਂ ਚੇਤਨਾ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋਇਆ ਹੈ, ਜੋ ਪਟਨਾ ਸਾਹਿਬ ਤੱਕ ਜਾਵੇਗਾ ਅਤੇ 363ਵਾਂ ਜਨਮ ਦਿਹਾੜਾ ਮੌਕੇ ਸਪੈਸ਼ਲ ਟ੍ਰੇਨ ਚਲਾਈ ਗਈ ਹੈ। ਸ਼ਰਧਾਲੂ ਪਟਨਾ ਸਾਹਿਬ ਵਿਖੇ ਜਾ ਕੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਣਗੇ ਅਤੇ ਸੰਗਤਾਂ ਛੇ ਸਤੰਬਰ ਨੂੰ ਵਾਪਸ ਆਪਣੇ ਘਰਾਂ ਨੂੰ ਪਰਤਣਗੀਆਂ।

ਉਨ੍ਹਾਂ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਸੰਗਤਾਂ ਦੇ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ ਅਤੇ ਪੂਰੇ ਭਾਰਤ ਤੋਂ ਸੰਗਤਾਂ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਉਣ ਵਾਸਤੇ ਪਹੁੰਚ ਰਹੀਆਂ ਹਨ ਅਤੇ ਅੱਜ 2175 ਸ਼ਰਧਾਲੂਆਂ ਦਾ ਜੱਥਾ ਅੰਮ੍ਰਿਤਸਰ ਤੋਂ ਰਵਾਨਾ ਹੋਇਆ। ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਮੰਤਰੀਆਂ ਦਾ ਵੀ ਧੰਨਵਾਦ ਕੀਤਾ, ਜਿਨਾਂ ਨੇ ਆਪਣਾ ਯੋਗਦਾਨ ਪਾ ਕੇ ਅੰਮ੍ਰਿਤਸਰ ਤੋਂ ਸਪੈਸ਼ਲ ਟ੍ਰੇਨ ਚਲਵਾਉਣ ਦੇ ਵਿੱਚ ਉਨ੍ਹਾਂ ਦੀ ਮਦਦ ਕੀਤੀ।

ਇਸ ਮੌਕੇ ਜੱਥੇ 'ਚ ਜਾਣ ਵਾਲੇ ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਦੇ ਮਨਾਂ ਵਿੱਚ ਬੜਾ ਹੀ ਉਤਸ਼ਾਹ ਤੇ ਚਾਅ ਹੈ। ਉਹ ਪਹਿਲੀ ਵਾਰ ਪਟਨਾ ਸਾਹਿਬ ਦੀ ਧਰਤੀ 'ਤੇ ਜਾ ਕੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜੇ 'ਚ ਸ਼ਾਮਿਲ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਗਰ ਬਾਬਾ ਜੀ ਨੇ ਕਿਰਪਾ ਕੀਤੀ ਤਾਂ ਉਹ ਹਰ ਸਾਲ ਪਟਨਾ ਸਾਹਿਬ ਦੀ ਧਰਤੀ 'ਤੇ ਜਾ ਕੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਉਣਗੇ।

Related Post