ਬਾਬਾ ਨਾਨਕ ਦੇ ਜੋਤੀ-ਜੋਤਿ ਦਿਵਸ ਮੌਕੇ ਸੰਗਤਾਂ ਵੱਡੀ ਗਿਣਤੀ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਈਆਂ ਨਤਮਸਤਕ

By  Jasmeet Singh October 9th 2023 06:42 PM

ਅੰਮ੍ਰਿਤਸਰ: ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਅੱਜ ਵੱਡੀ ਗਿਣਤੀ 'ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਿਆ। ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਥਾ ਟੇਕਿਆ, ਉੱਥੇ ਹੀ ਰਸ-ਭਿਨੀ ਬਾਣੀ ਦਾ ਆਨੰਦ ਵੀ ਮਾਣਿਆ।


ਇਸ ਮੌਕੇ ਗਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਜੀ ਨੇ ਕਿਹਾ, "ਉੱਚ ਦੇ ਪੀਰ, ਸਿੱਖਾਂ ਦੇ ਪਹਿਲੇ ਗੁਰੂ ਜਿਨ੍ਹਾਂ ਦੀਨ ਦੁਨੀਆ ਨੂੰ ਕੀਰਤ ਕਰੋ, ਵੰਡ ਛਕੋ ਦੇ ਫਲਸਫੇ ਤੇ ਚਲਣ ਦੀ ਤਜਵੀਜ਼ ਕੀਤੀ।" 

ਉਨ੍ਹਾਂ ਅੱਗੇ ਕਿਹਾ, "ਸੱਚੇ ਪਾਤਸ਼ਾਹ ਦੇ ਜੋਤੀ-ਜੋਤਿ ਦਿਵਸ ਮੌਕੇ ਜਿੱਥੇ ਵਿਸ਼ਵ ਭਰ ਦੇ ਗੁਰਦੁਆਰਾ ਸਾਹਿਬਾਨ ਅਤੇ ਹਰ ਧਰਮ ਦੇ ਲੋਕਾਂ ਅਤੇ ਨਾਨਕ ਨਾਮ ਲੇਵਾ ਸੰਗਤਾ ਵੱਲੋਂ ਇਹ ਦਿਹਾੜਾ ਬੜੀ ਸਰਧਾ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਡੀ ਗਿਣਤੀ ਵਿੱਚ ਨਤਮਸਤਕ ਹੋਈਆਂ ਹਨ।" 


ਇਸ ਮੌਕੇ ਗਿਆਨੀ ਮਲਕੀਤ ਸਿੰਘ ਜੀ ਨੇ ਸੰਗਤਾ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਤੇ ਚਲਣ। 

Related Post