Baba Siddiqui Murder : ਬਾਬਾ ਸਿੱਦੀਕੀ ਦੇ ਕਤਲ ਦਾ ਚੌਥਾ ਮੁਲਜ਼ਮ ਗ੍ਰਿਫ਼ਤਾਰ, ਪੰਜਾਬ ਦੇ ਜਲੰਧਰ ਤੋਂ ਫੜਿਆ ਗਿਆ ਜੀਸ਼ਾਨ ਅਖਤਰ
Baba Siddique murder Fourth accused Arrested : ਪੁਲਿਸ ਮੁਤਾਬਕ ਮੁਹੰਮਦ ਜੀਸ਼ਾਨ ਅਖਤਰ ਤਿੰਨਾਂ ਸ਼ੂਟਰਾਂ ਨੂੰ ਬਾਹਰੋਂ ਨਿਰਦੇਸ਼ ਦੇ ਰਿਹਾ ਸੀ। ਜਦੋਂ ਸਿੱਦੀਕੀ ਨੂੰ ਗੋਲੀ ਮਾਰੀ ਗਈ ਸੀ, ਉਦੋਂ ਵੀ ਅਖਤਰ ਸ਼ੂਟਰਾਂ ਨੂੰ ਆਪਣੀ ਲੋਕੇਸ਼ਨ ਬਾਰੇ ਜਾਣਕਾਰੀ ਦੇ ਰਿਹਾ ਸੀ।
Baba Siddiqui Murder case : ਮੁੰਬਈ ਵਿੱਚ ਐਨਸੀਪੀ ਆਗੂ ਅਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਚੌਥਾ ਮੁਲਜ਼ਮ ਪੰਜਾਬ ਦਾ ਹੀ ਨਿਕਲਿਆ ਹੈ। ਇਹ ਮੁਲਜ਼ਮ ਮੁਹੰਮਦ ਜੀਸ਼ਾਨ ਅਖਤਰ ਹੈ। ਉਹ ਜਲੰਧਰ ਦੇ ਨਕੋਦਰ ਦੇ ਪਿੰਡ ਸ਼ੰਕਰ ਦਾ ਰਹਿਣ ਵਾਲਾ ਹੈ। ਜਲੰਧਰ ਦਿਹਾਤੀ ਪੁਲਿਸ ਨੇ ਉਸ ਨੂੰ ਸਾਲ 2022 ਵਿੱਚ ਸੰਗਠਿਤ ਅਪਰਾਧ, ਕਤਲ ਅਤੇ ਲੁੱਟ-ਖੋਹ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਬਾਬਾ ਸਿੱਦੀਕੀ ਦਾ ਕਤਲ 3 ਸ਼ੂਟਰਾਂ ਨੇ ਕੀਤਾ ਸੀ। ਇਨ੍ਹਾਂ ਵਿੱਚੋਂ ਗੁਰਮੇਲ ਸਿੰਘ ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਪਿੰਡ ਨਰਾੜ ਦਾ ਰਹਿਣ ਵਾਲਾ ਹੈ। ਬਾਕੀ 2 ਸ਼ੂਟਰ ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਇਨ੍ਹਾਂ ਵਿੱਚੋਂ ਹਰਿਆਣਾ ਦੇ ਰਹਿਣ ਵਾਲੇ ਗੁਰਮੇਲ ਅਤੇ ਦੂਜੇ ਸ਼ੂਟਰ ਧਰਮਰਾਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤੀਜਾ ਸ਼ੂਟਰ ਸ਼ਿਵਕੁਮਾਰ ਅਜੇ ਫਰਾਰ ਹੈ।
ਪੁਲਿਸ ਮੁਤਾਬਕ ਮੁਹੰਮਦ ਜੀਸ਼ਾਨ ਅਖਤਰ ਤਿੰਨਾਂ ਸ਼ੂਟਰਾਂ ਨੂੰ ਬਾਹਰੋਂ ਨਿਰਦੇਸ਼ ਦੇ ਰਿਹਾ ਸੀ। ਜਦੋਂ ਸਿੱਦੀਕੀ ਨੂੰ ਗੋਲੀ ਮਾਰੀ ਗਈ ਸੀ, ਉਦੋਂ ਵੀ ਅਖਤਰ ਸ਼ੂਟਰਾਂ ਨੂੰ ਆਪਣੀ ਲੋਕੇਸ਼ਨ ਬਾਰੇ ਜਾਣਕਾਰੀ ਦੇ ਰਿਹਾ ਸੀ। ਇਸ ਤੋਂ ਇਲਾਵਾ ਅਖਤਰ ਨੇ ਉਨ੍ਹਾਂ ਲਈ ਇਕ ਕਮਰਾ ਕਿਰਾਏ 'ਤੇ ਦੇਣ ਸਮੇਤ ਹੋਰ ਮਾਲੀ ਸਹਾਇਤਾ ਵਿਚ ਵੀ ਮਦਦ ਕੀਤੀ।
ਇਸ ਸਾਲ ਆਇਆ ਸੀ ਜੇਲ੍ਹ ਤੋਂ ਬਾਹਰ
ਪੁਲਿਸ ਸੂਤਰਾਂ ਅਨੁਸਾਰ ਜੀਸ਼ਾਨ ਅਖ਼ਤਰ ਪਟਿਆਲਾ ਜੇਲ੍ਹ ਵਿੱਚ ਬੰਦ ਸੀ। ਜ਼ੀਸ਼ਾਨ ਇਸ ਸਾਲ 7 ਜੂਨ ਨੂੰ ਜੇਲ੍ਹ ਤੋਂ ਬਾਹਰ ਆਇਆ ਸੀ। ਜੀਸ਼ਾਨ ਅਖਤਰ ਦੀ ਉਮਰ ਸਿਰਫ 21 ਸਾਲ ਹੈ। ਪਟਿਆਲਾ ਜੇਲ੍ਹ ਵਿੱਚ ਹੀ ਅਖ਼ਤਰ ਲਾਰੈਂਸ ਗੈਂਗ ਦੇ ਸੰਪਰਕ ਵਿੱਚ ਆਇਆ ਸੀ, ਜਿਸ ਤੋਂ ਬਾਅਦ ਜੇਲ ਤੋਂ ਬਾਹਰ ਆ ਕੇ ਉਹ ਗੈਂਗ 'ਚ ਸ਼ਾਮਲ ਹੋ ਗਿਆ। ਮੁਲਜ਼ਮ ਇੰਨਾ ਚਲਾਕ ਸੀ ਕਿ ਉਹ 2022 ਵਿੱਚ ਇੱਕ ਵਿਦੇਸ਼ੀ ਨੰਬਰ 'ਤੇ ਵਟਸਐਪ ਦੀ ਵਰਤੋਂ ਕਰਦਾ ਫੜਿਆ ਗਿਆ ਸੀ। ਜੀਸ਼ਾਨ ਨੇ 10ਵੀਂ ਜਮਾਤ ਤੱਕ ਦੀ ਪੜ੍ਹਾਈ ਪਿੰਡ ਦੇ ਸਰਕਾਰੀ ਸਕੂਲ ਤੋਂ ਹੀ ਕੀਤੀ ਹੈ। ਮੁਲਜ਼ਮ ਦਾ ਪਿਤਾ ਮੁਹੰਮਦ ਜਮੀਲ ਟਾਈਲਾਂ ਦੇ ਠੇਕੇਦਾਰ ਵਜੋਂ ਕੰਮ ਕਰਦਾ ਹੈ। ਮੁਲਜ਼ਮ ਜੀਸ਼ਾਨ ਦਾ ਭਰਾ ਆਪਣੇ ਪਿਤਾ ਨਾਲ ਕੰਮ ਕਰਦਾ ਹੈ।
ਪੁਲਿਸ ਨੇ 2022 'ਚ ਕੀਤਾ ਸੀ ਗ੍ਰਿਫਤਾਰ
ਦੱਸਿਆ ਜਾ ਰਿਹਾ ਹੈ ਕਿ ਜਲੰਧਰ ਪੁਲਿਸ ਨੇ ਸਾਲ 2022 'ਚ ਜੀਸ਼ਾਨ ਅਖਤਰ ਨੂੰ ਕਤਲ ਅਤੇ ਲੁੱਟ-ਖੋਹ ਦੇ ਇਕ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ। ਇਸ ਦੌਰਾਨ ਉਸ ਦੀ ਮੁਲਾਕਾਤ ਪਟਿਆਲਾ ਜੇਲ੍ਹ ਵਿੱਚ ਲਾਰੈਂਸ ਗੈਂਗ ਨਾਲ ਹੋਈ। ਪੁਲਿਸ ਸੂਤਰਾਂ ਅਨੁਸਾਰ 7 ਜੂਨ ਨੂੰ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਜੀਸ਼ਾਨ ਅਖਤਰ ਸਭ ਤੋਂ ਪਹਿਲਾਂ ਹਰਿਆਣਾ ਦੇ ਕੈਥਲ ਸਥਿਤ ਗੁਰਮੇਲ ਦੇ ਘਰ ਗਿਆ। ਹੁਕਮ ਮਿਲਣ ਤੋਂ ਬਾਅਦ ਸ਼ੂਟਰ ਮੁੰਬਈ ਲਈ ਰਵਾਨਾ ਹੋ ਗਿਆ। ਜੀਸ਼ਾਨ ਸੂਤਰਾਂ ਮੁਤਾਬਕ ਸਾਰੇ ਮੁਲਜ਼ਮ ਮੁੰਬਈ 'ਚ ਇਕੱਠੇ ਰਹਿ ਰਹੇ ਸਨ। ਪੁਲਿਸ ਸੂਤਰਾਂ ਮੁਤਾਬਕ ਜੀਸ਼ਾਨ ਅਖਤਰ ਤਿੰਨਾਂ ਸ਼ੂਟਰਾਂ ਨੂੰ ਨਿਰਦੇਸ਼ ਦੇ ਰਿਹਾ ਸੀ। ਇਹ ਜੀਸ਼ਾਨ ਅਖ਼ਤਰ ਹੀ ਸੀ, ਜਿਸ ਨੇ ਬਾਬਾ ਸਿੱਦੀਕੀ ਕਤਲ ਕੇਸ ਨੂੰ ਅੰਜਾਮ ਦੇਣ ਲਈ ਕਿਰਾਏ ਦੇ ਕਮਰੇ ਅਤੇ ਹੋਰ ਸਾਜ਼ੋ-ਸਾਮਾਨ ਦਾ ਪ੍ਰਬੰਧ ਕੀਤਾ ਸੀ।