ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਗੜੀ ਸਿਹਤ, ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿੱਚ ਕਰਵਾਇਆ ਦਾਖਲ

LawrenceBishnoi: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜ ਗਈ ਹੈ।

By  Amritpal Singh July 11th 2023 10:06 AM -- Updated: July 11th 2023 10:07 AM

LawrenceBishnoi: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜ ਗਈ ਹੈ। ਜੇਲ੍ਹ ਵਿੱਚ ਇਲਾਜ ਤੋਂ ਬਾਅਦ ਹੁਣ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਲਾਰੈਂਸ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਜੇਲ ਹਸਪਤਾਲ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ। ਦੇਰ ਰਾਤ ਉਸ ਨੂੰ ਸੁਰੱਖਿਆ ਘੇਰੇ ਹੇਠ ਹਸਪਤਾਲ ਲਿਜਾਇਆ ਗਿਆ। 

ਲਾਰੈਂਸ ਨੂੰ ਪਿਛਲੇ ਮਹੀਨੇ ਹੀ ਦਿੱਲੀ ਤੋਂ ਬਠਿੰਡਾ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ। ਐਨਆਈਏ ਅਤੇ ਫਿਰ ਗੁਜਰਾਤ ਪੁਲਿਸ ਉਸ ਨੂੰ ਪੁੱਛਗਿੱਛ ਲਈ ਆਪਣੇ ਨਾਲ ਲੈ ਗਈ ਸੀ। ਦਿੱਲੀ ਵਿਚ ਰਹਿੰਦਿਆਂ ਹੀ ਉਸ ਨੂੰ ਮਾਰਨ ਦੀ ਸੂਚਨਾ ਮਿਲੀ, ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਪਿਛਲੇ ਮਹੀਨੇ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਸੀ।

ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ

ਲਾਰੈਂਸ ਬਿਸ਼ਨੋਈ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਹੈ। ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਵਿਉਂਤਬੰਦੀ ਲਾਰੈਂਸ ਦੇ ਇਸ਼ਾਰੇ 'ਤੇ ਹੀ ਕੀਤੀ ਗਈ ਸੀ। ਜਿਸ ਵਿੱਚ ਵਿਦੇਸ਼ ਬੈਠੇ ਗੋਲਡੀ ਬਰਾੜ ਅਤੇ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦਾ ਸਾਥ ਦਿੱਤਾ। 

Related Post