Uttarakhand Weather Update: ਚਾਰ ਧਾਮ ਯਾਤਰਾ ਤੋਂ ਪਹਿਲਾਂ ਉੱਤਰਾਖੰਡ ’ਚ ਵਿਗੜਿਆ ਮੌਸਮ, ਯਾਤਰੀਆਂ ਨੂੰ ਇਹ ਹਿਦਾਇਤ ਜਾਰੀ

ਮੌਸਮ ਵਿਭਾਗ ਨੇ ਉੱਤਰਕਾਸ਼ੀ, ਰੁਦਰਪ੍ਰਯਾਗ, ਚਮੋਲੀ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਜ਼ਿਲ੍ਹਿਆਂ ਦੇ ਉੱਚੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।

By  Aarti April 23rd 2023 03:59 PM

Chardham Yatra 2023
ਉੱਤਰਾਖੰਡ ਵਿੱਚ ਕਈ ਜ਼ਿਲ੍ਹਿਆਂ ’ਚ ਮੌਸਮ ਚ ਬਦਲਾਅ ਦੇਖਣ ਨੂੰ ਮਿਲਿਆ। ਇਸ ਤੋਂ ਇਲਾਵਾ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਉੱਤਰਕਾਸ਼ੀ, ਰੁਦਰਪ੍ਰਯਾਗ, ਚਮੋਲੀ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਜ਼ਿਲ੍ਹਿਆਂ ਦੇ ਉੱਚੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਜਦਕਿ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਉੱਥੇ ਹੀ ਦੂਜੇ ਪਾਸੇ ਉੱਤਰਾਖੰਡ ਸਰਕਾਰ ਨੇ ਐਤਵਾਰ ਨੂੰ ਅਲਰਟ ਜਾਰੀ ਕਰਦੇ ਹੋਏ ਕਿਹਾ ਕਿ ਕੇਦਾਰਨਾਥ ਧਾਮ 'ਚ ਪਿਛਲੇ ਕੁਝ ਦਿਨਾਂ 'ਚ ਹੋ ਰਹੀ ਬਾਰਿਸ਼ ਅਤੇ ਬਰਫਬਾਰੀ ਦੇ ਮੱਦੇਨਜ਼ਰ ਸ਼ਰਧਾਲੂਆਂ ਨੂੰ ਸਾਵਧਾਨ ਰਹਿਣ ਅਤੇ ਮੌਸਮ ਦੀ ਭਵਿੱਖਬਾਣੀ ਦੇ ਮੁਤਾਬਿਕ ਯਾਤਰਾ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ ਹੈ।


ਇਸ ਤੋਂ ਇਲਾਵਾ ਕੇਦਾਰਨਾਥ ਵਿੱਚ ਖ਼ਰਾਬ ਮੌਸਮ ਦੇ ਮੱਦੇਨਜ਼ਰ ਤੀਰਥ ਯਾਤਰਾ ਲਈ ਰਜਿਸਟ੍ਰੇਸ਼ਨ ਰੋਕ ਦਿੱਤੀ ਗਈ ਹੈ। ਚਾਰਧਾਮ ਯਾਤਰਾ ਰਜਿਸਟ੍ਰੇਸ਼ਨ ਇੰਚਾਰਜ ਪ੍ਰੇਮਾਨੰਦ ਨੇ ਦੱਸਿਆ ਕਿ ਸੈਰ-ਸਪਾਟਾ ਵਿਕਾਸ ਪਰਿਸ਼ਦ ਹੈੱਡਕੁਆਰਟਰ ਦੇ ਹੁਕਮਾਂ 'ਤੇ ਐਤਵਾਰ ਸਵੇਰੇ ਕੇਦਾਰਨਾਥ ਜਾਣ ਵਾਲੇ ਯਾਤਰੀਆਂ ਦੀ ਰਜਿਸਟ੍ਰੇਸ਼ਨ ਰੋਕ ਦਿੱਤੀ ਗਈ ਹੈ। ਜਦਕਿ ਬਾਕੀ ਤਿੰਨ ਧਾਮ ਲਈ ਰਜਿਸਟ੍ਰੇਸ਼ਨ ਚੱਲ ਰਹੀ ਹੈ। ਆਦੇਸ਼ ਮਿਲਣ 'ਤੇ ਹੀ ਕੇਦਾਰਨਾਥ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾਵੇਗੀ।

ਕਾਬਿਲੇਗੌਰ ਹੈ ਕਿ ਕੇਦਾਰਨਾਥ ਅਤੇ ਯਮੁਨੋਤਰੀ ਤੀਰਥਾਂ 'ਤੇ ਬਰਫਬਾਰੀ ਕਾਰਨ ਪ੍ਰਬੰਧਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਜੇਕਰ ਇਹ ਸਿਲਸਿਲਾ ਹੋਰ ਵੀ ਜਾਰੀ ਰਿਹਾ ਤਾਂ ਸ਼ਰਧਾਲੂਆਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।

ਇਹ ਵੀ ਪੜ੍ਹੋ: US Visa: ਅਮਰੀਕਾ ਜਾਣ ਦਾ ਸੁਪਨਾ ਲੈਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ!

Related Post