BSP ਨੇ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਚੋਂ ਕੱਢਿਆ ਬਾਹਰ, ਜਾਣੋ ਕੀ ਰਿਹਾ ਵੱਡਾ ਕਾਰਨ ਤੇ ਕੌਣ ਹੈ ਨਵਾਂ ਪ੍ਰਧਾਨ
Jasvir Singh Garhi expelled from BSP : ਬਹੁਜਨ ਸਮਾਜ ਪਾਰਟੀ ਨੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ। ਹਾਈਕਮਾਂਡ ਨੇ ਗੜ੍ਹੀ ਖਿਲਾਫ਼ ਇਹ ਵੱਡੀ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਕੀਤੀ ਦੱਸੀ ਜਾ ਰਹੀ ਹੈ।
BSP Punjab News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਬਹੁਜਨ ਸਮਾਜ ਪਾਰਟੀ ਨੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ। ਹਾਈਕਮਾਂਡ ਨੇ ਗੜ੍ਹੀ ਖਿਲਾਫ਼ ਇਹ ਵੱਡੀ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਕੀਤੀ ਦੱਸੀ ਜਾ ਰਹੀ ਹੈ।
ਪੰਜਾਬ ਪ੍ਰਦੇਸ਼ ਜਲੰਧਰ, ਦਫਤਰ ਵੱਲੋਂ ਜਾਰੀ ਪੱਤਰ ਵਿੱਚ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਚੋਂ ਕੱਢਣ ਦਾ ਕਾਰਨ ਅਨੁਸ਼ਾਸਨਹੀਣਤਾ ਦੱਸਿਆ ਗਿਆ ਹੈ। ਪੱਤਰ ਅਨੁਸਾਰ ਪਾਰਟੀ ਵੱਲੋਂ ਉਨ੍ਹਾਂ ਦੀ ਥਾਂ 'ਤੇ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜੋ ਕਿ ਪਾਰਟੀ ਵਿਧਾਇਕ ਅਤੇ ਸਾਂਸਦ ਵੀ ਰਹਿ ਚੁੱਕੇ ਹਨ। ਕਰੀਮਪੁਰੀ ਨੇ ਪਾਰਟੀ ਦੇ ਇਸ ਫੈਸਲੇ ਦੀ ਹਮਾਇਤ ਵੀ ਕੀਤੀ ਹੈ।
ਗੜ੍ਹੀ ਨੇ ਕੀ ਕਿਹਾ
ਦੂਜੇ ਪਾਸੇ ਜਸਵੀਰ ਸਿੰਘ ਗੜ੍ਹੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਪ੍ਰਭਾਰੀ ਰਣਧੀਰ ਸਿੰਘ ਬੈਣੀਪਾਲ ਵੱਲੋਂ ਕੀਤੇ ਗਏ ਘਪਲੇ ਦੀ ਪੋਲ ਖੋਲੀ ਸੀ, ਜਿਸ ਕਾਰਨ ਉਨ੍ਹਾਂ ਨੂੰ ਪਾਰਟੀ ਵਿਚੋਂ ਬਾਹਰ ਕਰਨ ਦਾ ਇਹ ਪੱਤਰ ਭੇਜਿਆ ਗਿਆ।
ਉਨ੍ਹਾਂ ਕਿਹਾ ਕਿ ਮੈਂ ਭੈਣ ਕੁਮਾਰੀ ਮਾਇਆਵਤੀ ਨੂੰ ਮਿਲਣ ਲਈ ਪਾਰਟੀ ਦੇ ਉੱਚ ਅਧਿਕਾਰੀਆਂ ਨਾਲ ਅੱਜ ਵੀ ਗੱਲਬਾਤ ਕੀਤੀ ਸੀ, ਪਰ ਮੈਨੂੰ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਦੇ ਅੰਦਰ ਫੰਡ ਦਾ ਘੱਟੋ-ਘੱਟ 10 ਕਰੋੜ ਰੁਪਏ ਦਾ ਘਪਲਾ ਹੋਇਆ ਹੈ, ਜਿਸ ਦੀ ਉਹ ਪੋਲ ਖੋਲ ਰਹੇ ਹਨ, ਪਰ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ ਗਈ।