Vinesh Phogat Joins Congress : ਬਜਰੰਗ ਪੁਨੀਆ ਤੇ ਵਿਨੇਸ਼ ਫੋਗਾਟ ਕਾਂਗਰਸ 'ਚ ਸ਼ਾਮਲ, ਖੜਗੇ ਨੇ ਕਿਹਾ- ਚੱਕ ਦੇ ਹਰਿਆਣਾ

ਓਲੰਪਿਕ 'ਚ ਇਤਿਹਾਸ ਰਚਣ ਵਾਲੇ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੇ ਰਾਜਨੀਤੀ 'ਚ ਐਂਟਰੀ ਕਰ ਲਈ ਹੈ। ਦੋਵੇਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਹ ਦੋਵੇਂ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਲ ਹੋਏ। ਇਸ ਮੌਕੇ ਮਲਿਕਾਰਜੁਨ ਖਰਨੇ ਨੇ ਕਿਹਾ, ਚੱਕ ਦੇ ਇੰਡੀਆ, ਚੱਕ ਦੇ ਹਰਿਆਣਾ!

By  Dhalwinder Sandhu September 6th 2024 03:35 PM -- Updated: September 6th 2024 03:39 PM

Vinesh Phogat Joins Congress : ਹਰਿਆਣਾ ਵਿਧਾਨ ਸਭਾ ਚੋਣਾਂ ਦਰਮਿਆਨ ਦੇਸ਼ ਦੇ ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੇ ਆਪਣਾ ਸਿਆਸੀ ਸਫਰ ਸ਼ੁਰੂ ਕਰ ਦਿੱਤਾ ਹੈ। ਦੋਵੇਂ ਸਟਾਰ ਪਹਿਲਵਾਨ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਸਭ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਮਿਲਣ ਪਹੁੰਚੇ, ਜਿਸ ਤੋਂ ਬਾਅਦ ਦੋਵੇਂ ਕਾਂਗਰਸ ਹੈੱਡਕੁਆਰਟਰ ਪਹੁੰਚੇ ਅਤੇ ਪਾਰਟੀ 'ਚ ਸ਼ਾਮਲ ਹੋ ਗਏ।

ਓਲੰਪਿਕ 'ਚ ਇਤਿਹਾਸ ਰਚਣ ਵਾਲੇ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਦੀਆਂ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਦੌਰਾਨ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੀ ਮੌਜੂਦ ਸਨ।

ਇਸ ਮੌਕੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਪੋਸਟ ਕਰਦੇ ਹੋਏ ਕਿਹਾ, ਚੱਕ ਦੇ ਇੰਡੀਆ, ਚੱਕ ਦੇ ਹਰਿਆਣਾ! ਸਾਡੇ ਪ੍ਰਤਿਭਾਸ਼ਾਲੀ ਚੈਂਪੀਅਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੂੰ ਮਿਲੇ, ਜਿਨ੍ਹਾਂ ਨੇ ਦੁਨੀਆ ਵਿੱਚ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ, 10 ਰਾਜਾਜੀ ਮਾਰਗ 'ਤੇ, ਸਾਨੂੰ ਤੁਹਾਡੇ ਦੋਵਾਂ 'ਤੇ ਮਾਣ ਹੈ।

ਰਾਹੁਲ ਗਾਂਧੀ ਨਾਲ ਕੀਤੀ ਸੀ ਮੁਲਾਕਾਤ 

ਪੈਰਿਸ ਓਲੰਪਿਕ 'ਚ ਇਤਿਹਾਸ ਰਚਣ ਵਾਲੀ ਅਤੇ ਲਗਾਤਾਰ ਤਿੰਨ ਵਿਰੋਧੀਆਂ ਨੂੰ ਹਰਾਉਣ ਵਾਲੀ ਵਿਨੇਸ਼ ਫੋਗਾਟ ਅਤੇ ਟੋਕੀਓ ਓਲੰਪਿਕ 'ਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਬਜਰੰਗ ਪੂਨੀਆ ਨੇ ਬੁੱਧਵਾਰ ਨੂੰ ਪਾਰਟੀ ਦੇ ਦਿੱਗਜ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨਾਲ ਪਹਿਲਵਾਨਾਂ ਦੀ ਇਹ ਮੁਲਾਕਾਤ 15 ਮਿੰਟ ਤੱਕ ਚੱਲੀ। ਇਸ ਮੁਲਾਕਾਤ ਤੋਂ ਬਾਅਦ ਹੀ ਕਿਆਸ ਅਰਾਈਆਂ ਲਗਾਈਆਂ ਜਾਣ ਲੱਗੀਆਂ ਕਿ ਇਹ ਦੋਵੇਂ ਪਹਿਲਵਾਨ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ, ਜੋ ਕਿ ਸੱਚ ਸਾਬਤ ਹੋਇਆ।

ਇਹ ਵੀ ਪੜ੍ਹੋ : Vinesh Phogat : ਵਿਨੇਸ਼ ਫੋਗਾਟ ਨੇ ਰੇਲਵੇ ਦੀ ਨੌਕਰੀ ਤੋਂ ਦਿੱਤਾ ਅਸਤੀਫਾ, ਹਰਿਆਣਾ 'ਚ ਲੜਾਣਗੇ ਚੋਣ ?

Related Post