ਪਾਵਰਕਾਮ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਨੂੰ ਮਿਲੀ ਇੱਕ ਸਾਲ ਦੀ ਐਕਸਟੈਨਸ਼ਨ
Pardeep Singh
March 1st 2023 02:54 PM
ਪਟਿਆਲਾ:ਪੰਜਾਬ ਸਰਕਾਰ ਵੱਲੋਂ ਪਾਵਰਕਾਮ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਨੂੰ ਇਕ ਸਾਲ ਦੀ ਐਕਸਟੈਨਸ਼ਨ ਦਿੱਤੀ ਗਈ ਹੈ। ਇੰਜੀਨੀਅਰ ਬਲਦੇਵ ਸਿੰਘ ਸਰਾਂ ਦੇ ਕੰਮ ਨੂੰ ਦੇਖਦੇ ਹੋਏ ਸਰਕਾਰ ਨੇ ਇਹ ਮੁੜ ਕਾਰਜਕਾਲ ਵਿੱਚ ਵਾਧਾ ਕੀਤੀ ਹੈ।
ਦੱਸ ਦੇਈਏ ਕਿ ਇੰਜ: ਬਲਦੇਵ ਸਿੰਘ ਸਰਾਂ ਨੂੰ 6 ਜੂਨ 2020 ਨੂੰ ਬਤੌਰ ਸੀਐੱਮਡੀ ਦੋ ਸਾਲ ਦੀ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਸਨ। ਸਰਾਂ ਪੰਜਾਬ ਸਟੇਟ ਪਾਵਰ ਕਾਰਪੋਰਰੇਸ਼ਨ ਦੇ ਇਕੱਲੇ ਇੰਜੀਨੀਅਰ ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਨੇ ਦੂਜੀ ਵਾਰ ਸੀਐੱਮਡੀ ਨਿਯੁਕਤ ਕੀਤਾ ਸੀ ਅਤੇ ਹੁਣ ਇਕ ਸਾਲ ਦੇ ਕਾਰਕਾਲ ਵਿੱਚ ਫਿਰ ਵਾਧਾ ਕਰ ਦਿੱਤਾ ਗਿਆ ਹੈ।