ਭਾਨਾ ਸਿੱਧੂ ਦੇ ਹੱਕ 'ਚ ਨਿੱਤਰੇ ਬਲਕੌਰ ਸਿੱਧੂ ਅਤੇ ਲੱਖਾ ਸਿਧਾਣਾ, ਸੁਣੋ ਕੀ ਕਿਹਾ

By  Jasmeet Singh May 16th 2023 10:05 PM

Bhana Sidhu Sent To Police Remand: ਸੋਸ਼ਲ ਮੀਡੀਆ 'ਤੇ ਮਸ਼ਹੂਰ ਨੌਜਵਾਨ ਆਗੂ ਭਗਵਾਨ ਸਿੰਘ ਉਰਫ਼ ਭਾਨਾ ਸਿੱਧੂ ਨੂੰ ਅੱਜ ਪੁਲਿਸ ਨੇ ਬਰਨਾਲਾ ਦੀ ਅਦਾਲਤ 'ਚ ਪੇਸ਼ ਕੀਤਾ। ਉਸਨੂੰ ਥਾਣਾ ਮਹਿਲ ਕਲਾਂ ਦੀ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕਰਨ ਲਈ ਲਿਆਂਦਾ ਗਿਆ ਸੀ। ਸੁਣਵਾਈ ਦੌਰਾਨ ਅਦਾਲਤ ਨੇ ਪੁਲਿਸ ਨੂੰ ਭਾਨਾ ਦੀ ਚਾਰ ਦਿਨ ਦੀ ਰਿਮਾਂਡ ਸੌਂਪ ਦਿੱਤੀ ਹੈ, ਜਿਸਤੋਂ ਬਾਅਦ ਹੁਣ ਉਸ ਤੋਂ ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਜਾਵੇਗੀ। 

ਭਾਨਾ ਸਿੱਧੂ ਨੇ ਕਚਹਿਰੀ ਤੋਂ ਬਾਹਰ ਆ ਕੇ ਕਿਹਾ ਕਿ ਉਸਨੂੰ ਇੱਧਰ-ਉੱਧਰ ਧਕੇਲਿਆ ਜਾ ਰਿਹਾ ਹੈ ਅਤੇ ਲੋਕ ਸਭ ਦੇਖ ਰਹੇ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਅੱਜ ਬਰਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਅਦਾਲਤ ਨੇ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਦਿੱਤਾ ਹੈ। ਮਹਿਲ ਕਲਾਂ ਥਾਣਾ ਬਰਨਾਲਾ ਵਿਖੇ ਉਸ ਖ਼ਿਲਾਫ਼ 189, 355, 506, 500 ਅਤੇ ਐਸ.ਸੀ/ਐਸ.ਟੀ ਦੀਆਂ ਧਾਰਾਵਾਂ ਦਰਜ ਕੀਤੀਆਂ ਗਈਆਂ ਹਨ।

ਗੌਰਤਲਬ ਹੈ ਕਿ ਇੱਕ ਪੁਲਿਸ ਮੁਲਾਜ਼ਮ ਦੀ ਸ਼ਿਕਾਇਤ ਤੋਂ ਬਾਅਦ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਭਾਨਾ ਸਿੱਧੂ ਅਤੇ ਉਸਦੇ ਇੱਕ ਸਾਥੀ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਇਸੇ ਪਰਚੇ ਤਹਿਤ ਸੀ.ਆਈ.ਏ ਸਟਾਫ਼ ਬਰਨਾਲਾ ਦੀ ਪੁਲਿਸ ਪਾਰਟੀ ਨੇ ਬੀਤੇ ਦਿਨੀਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੁੰਮਟੀ ਤੋਂ ਭਾਨਾ ਸਿੱਧੂ ਨੂੰ ਗਿ੍ਫ਼ਤਾਰ ਕੀਤਾ ਸੀ, ਜਦਕਿ ਉਸ ਦੇ ਸਾਥੀ ਦੀ ਗਿ੍ਫ਼ਤਾਰੀ ਬਾਕੀ ਹੈ।


ਇਸ ਮੌਕੇ ਡੀਐਸਪੀ ਮਹਿਲ ਕਲਾਂ ਗਮਦੂਰ ਸਿੰਘ ਨੇ ਦੱਸਿਆ ਕਿ ਭਾਨਾ ਸਿੱਧੂ ਨੂੰ ਅੱਜ ਬਰਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਅਦਾਲਤ ਨੇ ਉਸ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਭਾਨਾ ਸਿੱਧੂ ਨਾਲ ਚੱਲ ਰਹੇ ਸੰਘਰਸ਼ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

ਭਾਨਾ ਦੇ ਹੱਕ 'ਚ ਨਿੱਤਰੇ 
ਇਸ ਤੋਂ ਬਾਅਦ ਹੁਣ ਭਾਨਾ ਸਿੱਧੂ ਦੇ ਪਿੰਡ ਕੋਟਦੁੱਨਾ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਉਨ੍ਹਾਂ ਦੇ ਨਾਲ ਹੀ ਸਮਾਜ ਸੇਵੀ ਲੱਖਾ ਸਿਧਾਣਾ ਤੇ ਭਾਨਾ ਸਿੱਧੂ ਦੇ ਸਮਰਥਕ ਇਕੱਠੇ ਹੋਏ ਹਨ। ਹੁਣ ਉਨ੍ਹਾਂ ਵਲੋਂ ਕਿਹਾ ਗਿਆ ਹੈ ਕਿ ਬਰਨਾਲਾ ਪੁਲਿਸ ਦੀ ਇਸ ਕਾਰਵਾਈ ਖ਼ਿਲਾਫ਼ ਸੰਘਰਸ਼ ਦੀ ਤਿਆਰ ਕੀਤੀ ਜਾ ਰਹੀ ਹੈ।


ਪੁਲਿਸ ਦੀ ਗ੍ਰਿਫ਼ਤ 'ਚ ਆਉਣ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਦਿੱਤਾ ਇਹ ਬਿਆਨ 


- ਮਹਾਰਾਜਾ ਰਣਜੀਤ ਸਿੰਘ ਤੇ ਸਿਕੰਦਰ ਨਾਲ ਜੁੜਿਆ ਇਸ ਸ਼ਿਵ ਮੰਦਿਰ ਦਾ ਇਤਿਹਾਸ

Related Post