Balwant Singh Rajoana Parole : ਭਲਕੇ ਜੇਲ੍ਹ ਤੋਂ ਬਾਹਰ ਆਉਣਗੇ ਬਲਵੰਤ ਸਿੰਘ ਰਾਜੋਆਣਾ, ਹਾਈਕੋਰਟ ਨੇ ਦਿੱਤੀ ਪੈਰੋਲ, ਜਾਣੋ ਪੂਰਾ ਮਾਮਲਾ

ਦੱਸ ਦਈਏ ਕਿ ਇਹ ਪੈਰੋਲ ਉਨ੍ਹਾਂ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਇਸ ਦੌਰਾਨ ਉਹ ਲੁਧਿਆਣਾ ਸਥਿਤ ਆਪਣੇ ਪਿੰਡ ਜਾਣਗੇ।

By  Aarti November 19th 2024 03:05 PM -- Updated: November 19th 2024 03:49 PM

Balwant Singh Rajoana Parole  : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਕੱਲ੍ਹ ਯਾਨੀ ਬੁੱਧਵਾਰ ਨੂੰ ਤਿੰਨ ਘੰਟੇ ਦੀ ਪੈਰੋਲ ਮਿਲੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਦਿੱਤੀ ਹੈ।

ਦੱਸ ਦਈਏ ਕਿ ਇਹ ਪੈਰੋਲ ਉਨ੍ਹਾਂ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਇਸ ਦੌਰਾਨ ਉਹ ਲੁਧਿਆਣਾ ਸਥਿਤ ਆਪਣੇ ਪਿੰਡ ਜਾਣਗੇ। ਇਸ ਤੋਂ ਪਹਿਲਾਂ 2021 ਵਿੱਚ, ਉਨ੍ਹਾਂ ਨੂੰ ਆਪਣੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਇੱਕ ਘੰਟੇ ਲਈ ਪੈਰੋਲ ਮਿਲੀ ਸੀ। ਫਿਲਹਾਲ ਉਨ੍ਹਾਂ ਨੇ ਭਰਾ ਦੇ ਭੋਗ ’ਚ ਸ਼ਾਮਲ ਹੋਣ ਦੇ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। 

ਪਟੀਸ਼ਨ ’ਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਮੌਤ 14 ਨਵੰਬਰ ਨੂੰ ਹੋਈ ਸੀ। ਜਿਸ ਦੇ ਚੱਲਦੇ 20 ਨਵੰਬਰ ਨੂੰ ਲੁਧਿਆਣਾ ਦੇ ਰਾਜੋਆਣਾ ਕਲਾਂ ਪਿੰਡ ਦੇ ਮੰਜੀ ਸਾਹਿਬ ਗੁਰਦੁਆਰਾ ’ਚ ਉਨ੍ਹਾਂ ਦਾ ਭੋਗ ਹੈ। ਉਸ ’ਚ ਸ਼ਾਮਲ ਹੋਣ ਦੇਣ ਦੀ ਇਜ਼ਾਜਤ ਦਿੱਤੀ ਜਾਵੇ। ਉਨ੍ਹਾਂ ਨੇ ਪਟੀਸ਼ਨ ’ਚ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਪਟਿਆਲਾ ਜੇਲ੍ਹ ਜਿੱਥੇ ਉਹ ਕੈਦ ਹਨ। ਉਸਦੇ ਜੇਲ੍ਹ ਸੁਪਰਡੈਂਟ ਨੂੰ ਪੈਰੋਲ ਦਿੱਤੇ ਜਾਣ ਦੀ ਅਰਜੀ ਦਿੱਤੀ ਸੀ ਜਿਸ ਨੂੰ ਖਾਰਿਜ ਕਰ ਦਿੱਤਾ ਗਿਆ ਹੈ। 

ਖੈਰ ਅਰਜੀ ਦੇ ਖਾਰਿਜ ਹੋਣ ਮਗਰੋਂ ਰਾਜੋਆਣਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਖਿਲ ਕੀਤੀ ਗਈ ਜਿਸ ’ਚ ਉਨ੍ਹਾਂ ਨੇ ਅਸਥਾਈ ਤੌਰ ’ਤੇ ਪੈਰੋਲ ਦਿੱਤੇ ਜਾਣ ਦੀ ਮੰਗ ਕੀਤੀ। ਤਾਂਕਿ ਉਹ ਆਪਣੇ ਭਰਾ ਦੇ ਭੋਗ ’ਚ 20 ਨਵੰਬਰ ਯਾਨੀ ਭਲਕੇ ਸ਼ਾਮਲ ਹੋ ਸਕਣ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਜਨਵਰੀ 2022 ’ਚ ਹਾਈਕੋਰਟ ਨੇ ਉਨ੍ਹਾਂ ਦੇ ਪਿਤਾ ਦੀ ਮੌਤ ਤੋਂ ਬਾਅਦ ਭੋਗ ਅਤੇ ਅੰਤਿਮ ਅਰਦਾਸ ’ਚ ਪੁਲਿਸ ਕਸਟਡੀ ’ਚ ਸ਼ਾਮਲ ਹੋਣ ਦੀ ਇਜ਼ਾਜਤ ਦਿੱਤੀ ਸੀ। ਇਸੇ ਆਧਾਰ ’ਤੇ ਰਾਜੋਆਨਾ ਨੇ ਹੁਣ ਮੁੜ ਤੋਂ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ’ਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਦਿੱਤੇ ਜਾਣ ਦੀ ਮੰਗ ਕੀਤੀ ਹੈ। ਇਸ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ  ਪੰਜਾਬ ਸਰਕਾਰ ਨੂੰ ਇਸ ਮੌਕੇ ਸੁਰੱਖਿਆ ਦੇ ਪੂਰਾ ਇੰਤਜ਼ਾਮ ਕਰਨ ਦੇ ਲਈ ਹੁਕਮ ਦਿੱਤੇ ਹਨ। 

ਇਹ ਵੀ ਪੜ੍ਹੋ : Punjab Panchayat Polls ’ਤੇ ਮੁੜ ਮੰਡਰਾਇਆ ਖ਼ਤਰਾ ! ਪੰਜਾਬ ਪੰਚਾਇਤ ਚੋਣਾਂ ਨਾਲ ਜੁੜੇ ਮਾਮਲੇ 'ਤੇ ਹੈਰਾਨ ਸੁਪਰੀਮ ਕੋਰਟ, ਦਿੱਤੇ ਇਹ ਸਖ਼ਤ ਨਿਰਦੇਸ਼

Related Post