Balwant Singh Rajoana News : ਭਰਾ ਦੇ ਭੋਗ ‘ਤੇ ਪਹੁੰਚੇ ਬਲਵੰਤ ਸਿੰਘ ਰਾਜੋਆਣਾ , ਪਿੰਡ ਪਹੁੰਚਣ 'ਤੇ ਭਾਵੁਕ ਹੋਇਆ ਮਾਹੌਲ
ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਮੌਤ ਤੋਂ ਬਾਅਦ ਬੁੱਧਵਾਰ ਨੂੰ ਉਨ੍ਹਾਂ ਦੇ ਪਿੰਡ ਵਿੱਚ ਹੋਣ ਵਾਲੇ ਭੋਗ ਅਤੇ ਅੰਤਿਮ ਅਰਦਾਸ ਦੀ ਰਸਮ ਲਈ ਪੈਰੋਲ ਮਿਲੀ ਹੈ।
Balwant Singh Rajoana News : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਪੈਰੋਲ ਮਿਲਣ ਮਗਰੋਂ ਉਹ ਪਟਿਆਲਾ ਜੇਲ੍ਹ ਤੋਂ ਬਾਹਰ ਆ ਗਏ ਹਨ। ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਦਾ ਭੋਗ ਪੈ ਰਿਹਾ ਹੈ। ਇਸ ਦੌਰਾਨ ਜਿੱਥੇ ਬਲਵੰਤ ਸਿੰਘ ਰਾਜੋਆਣਾ ਆਪਣੇ ਪਿੰਡ ਪਹੁੰਚ ਚੁੱਕੇ ਹਨ। ਉੱਥੇ ਹੀ ਦੂਜੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਵੀ ਉੱਥੇ ਪਹੁੰਚੇ ਹਨ। ਇਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਐਸਜੀਪੀਸੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ਼ਿਰਕਤ ਕੀਤੀ ਹੈ। ਇਸ ਦੌਰਾਨ ਇਨ੍ਹਾਂ ਸਾਰਿਆਂ ਨੇ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਵੀ ਮੁਲਾਕਾਤ ਕੀਤੀ।
ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਮੌਤ ਤੋਂ ਬਾਅਦ ਬੁੱਧਵਾਰ ਯਾਨੀ ਅੱਜ ਪਿੰਡ ਵਿੱਚ ਪੈ ਰਹੇ ਭੋਗ ਅਤੇ ਅੰਤਿਮ ਅਰਦਾਸ ਦੀ ਰਸਮ ਲਈ ਪੈਰੋਲ ਮਿਲੀ ਹੈ। ਭਾਰੀ ਸੁਰੱਖਿਆ ਬਲਾਂ ’ਚ ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ ਜੇਲ੍ਹ ਤੋਂ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਲਈ ਪੈਰੋਲ ਮਿਲੀ ਹੈ।
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਜਨਵਰੀ 2022 ਵਿੱਚ ਹਾਈ ਕੋਰਟ ਨੇ ਉਨ੍ਹਾਂ ਨੂੰ ਪਿਤਾ ਦੀ ਮੌਤ ਤੋਂ ਬਾਅਦ ਪੁਲਿਸ ਹਿਰਾਸਤ ਵਿੱਚ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਸੀ। ਇਸ ਆਧਾਰ 'ਤੇ ਰਾਜੋਆਣਾ ਨੇ ਹੁਣ ਮੁੜ ਆਪਣੇ ਭਰਾ ਦੀ ਅਰਦਾਸ ਅਤੇ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਆਰਜ਼ੀ ਪੈਰੋਲ ਦੇਣ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : Punjab Panchayat Polls ’ਤੇ ਮੁੜ ਮੰਡਰਾਇਆ ਖ਼ਤਰਾ ! ਪੰਜਾਬ ਪੰਚਾਇਤ ਚੋਣਾਂ ਨਾਲ ਜੁੜੇ ਮਾਮਲੇ 'ਤੇ ਹੈਰਾਨ ਸੁਪਰੀਮ ਕੋਰਟ, ਦਿੱਤੇ ਇਹ ਸਖ਼ਤ ਨਿਰਦੇਸ਼