ਬੰਦੀ ਸਿੰਘ ਭਾਈ ਗੁਰਮੀਤ ਸਿੰਘ ਇੰਜੀਨੀਅਰ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚੋਂ ਮਿਲੀ 28 ਦਿਨਾਂ ਦੀ ਪੈਰੋਲ

By  Pardeep Singh February 15th 2023 08:40 PM -- Updated: February 16th 2023 10:43 AM

ਚੰਡੀਗੜ੍ਹ : ਬੰਦੀ ਸਿੰਘਾਂ 'ਚੋਂ ਇਕ ਭਾਈ ਗੁਰਮੀਤ ਸਿੰਘ ਇੰਜਨੀਅਰ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚੋਂ 28 ਦਿਨਾਂ ਲਈ ਪੈਰੋਲ ਮਿਲੀ ਹੈ। ਦੱਸ ਦਈਏ ਕਿ ਦੇਰ ਸ਼ਾਮ ਉਨ੍ਹਾਂ ਨੂੰ ਜੇਲ੍ਹ ਚੋਂ ਰਿਹਾਅ ਕੀਤਾ ਗਿਆ। 

11 ਫਰਵਰੀ ਨੂੰ ਗੁਰਦੀਪ ਸਿੰਘ ਖਹਿਰਾ ਮਿਲੀ ਸੀ ਪੈਰੋਲ

ਦੱਸ ਦੇਈਏ ਕਿ ਇਸ ਪਹਿਲਾਂ ਕਰਨਾਟਕ ਦੀ ਜੇਲ੍ਹ ਤੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਤਬਦੀਲ ਕੀਤੇ ਗਏ ਗੁਰਦੀਪ ਸਿੰਘ ਖਹਿਰਾ ਨੂੰ 2 ਮਹੀਨੇ ਦੀ ਪੈਰੋਲ ਮਿਲੀ ਹੈ। ਗੁਰਦੀਪ ਸਿੰਘ ਖਹਿਰਾ ਨੂੰ 6 ਫਰਵਰੀ ਨੂੰ 8 ਹਫ਼ਤਿਆਂ ਦੀ ਪੈਰੋਲ ਦਿੱਤੀ ਗਈ ਹੈ। ਗੁਰਦੀਪ ਸਿੰਘ ਬਾਬਾ ਬਕਾਲਾ ਦੇ ਪਿੰਡ ਜੱਲੂਪੁਰ ਖੇੜਾ ਦਾ ਰਹਿਣ ਵਾਲਾ ਹੈ। ਉਸ ਉਤੇ ਦਿੱਲੀ ਦੇ ਬੰਬ ਧਮਾਕਿਆਂ ਦਾ ਦੋਸ਼ ਹੈ। ਉਸ ਨੂੰ 1990 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ 1991 ਵਿਚ ਗੁਰਦੀਪ ਖਹਿਰਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਸਾਲ 2015 'ਚ ਉਨ੍ਹਾਂ ਨੂੰ ਕਰਨਾਟਕ ਤੋਂ ਅੰਮ੍ਰਿਤਸਰ ਜੇਲ੍ਹ ਸ਼ਿਫਟ ਕੀਤਾ ਗਿਆ ਸੀ। ਦਰਅਸਲ ਅਕਾਲੀ ਸਰਕਾਰ ਵੇਲੇ ਬੰਦੀ ਸਿੰਘਾਂ ਨੂੰ ਪੰਜਾਬ ਸ਼ਿਫਟ ਕਰਨ ਦਾ ਮੁੱਦਾ ਉਠਾਇਆ ਗਿਆ ਸੀ। ਕੇਂਦਰ ਦੀ ਭਾਜਪਾ ਸਰਕਾਰ ਦੀ ਹਮਾਇਤ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਦਿਆਂ ਕੁਝ ਕੈਦੀਆਂ ਨੂੰ ਪੰਜਾਬ ਭੇਜ ਦਿੱਤਾ ਗਿਆ ਸੀ। ਜਿਨ੍ਹਾਂ ਵਿਚ ਪ੍ਰੋਫੈਸਰ ਭੁੱਲਰ ਅਤੇ ਗੁਰਦੀਪ ਸਿੰਘ ਖਹਿਰਾ ਵੀ ਸਨ। ਇਹ ਉਹ ਮੌਕਾ ਸੀ ਜਦੋਂ ਖਹਿਰਾ 8 ਸਾਲਾਂ ਬਾਅਦ ਆਪਣੇ ਪਰਿਵਾਰ ਨੂੰ ਮਿਲੇ। ਹੁਣ ਖਹਿਰਾ ਕਰੀਬ 32 ਸਾਲਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ।

ਰਿਪੋਰਟ-ਗਗਨਦੀਪ ਅਹੂਜਾ 

Related Post