ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਬੰਦੀ ਸਿੰਘ ਭਾਈ ਹਰਦਿਆਲ ਸਿੰਘ ਚਤਰਾ ਦਾ ਸਨਮਾਨ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਸੰਘਰਸ਼ ਦੌਰਾਨ ਆਪਣਾ ਘਰ-ਬਾਰ ਤਿਆਗ ਕੇ ਸਿੱਖ ਕੌਮ ਦੀ ਅਣਖ ਅਤੇ ਗੈਰਤ ਲਈ ਜੂਝਣ ਵਾਲੇ ਸਿੰਘਾਂ ਦਾ ਨਾਮ ਇਤਿਹਾਸ ਵਿਚ ਸੁਨਹਿਰੇ ਅੱਖਰਾਂ ਨਾਲ ਲਿਖਿਆ ਜਾਵੇਗਾ।

By  KRISHAN KUMAR SHARMA May 31st 2024 08:41 PM

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਜੱਲੇਵਾਲ ਨਿਵਾਸੀ ਬੰਦੀ ਸਿੰਘ ਭਾਈ ਹਰਦਿਆਲ ਸਿੰਘ ਚਤਰਾ, ਜੋ 18 ਸਾਲ ਬਾਅਦ ਪੱਕੀ ਜਮਾਨਤ ‘ਤੇ ਰਿਹਾਅ ਹੋਏ ਹਨ, ਦਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੁੱਜਣ ‘ਤੇ ਸਨਮਾਨ ਕੀਤਾ। 

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਸੰਘਰਸ਼ ਦੌਰਾਨ ਆਪਣਾ ਘਰ-ਬਾਰ ਤਿਆਗ ਕੇ ਸਿੱਖ ਕੌਮ ਦੀ ਅਣਖ ਅਤੇ ਗੈਰਤ ਲਈ ਜੂਝਣ ਵਾਲੇ ਸਿੰਘਾਂ ਦਾ ਨਾਮ ਇਤਿਹਾਸ ਵਿਚ ਸੁਨਹਿਰੇ ਅੱਖਰਾਂ ਨਾਲ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈ ਹਰਦਿਆਲ ਸਿੰਘ ਚਤਰਾ ਵੀ ਅਜਿਹੇ ਸਿੰਘਾਂ ਵਿਚੋਂ ਹਨ ਜਿਨ੍ਹਾਂ ਨੇ ਸਿੱਖ ਸੰਘਰਸ਼ ਲਈ ਆਪਣਾ ਜੀਵਨ ਲੇਖੇ ਲਾ ਦਿੱਤਾ ਅਤੇ ਉਹ ਆਪਣੀ ਉਮਰ ਦਾ ਵੱਡਾ ਹਿੱਸਾ ਜੇਲ੍ਹ ਵਿਚ ਬਤੀਤ ਕਰਦਿਆਂ ਕੁਰਬਾਨੀ, ਤਿਆਗ, ਦ੍ਰਿੜ੍ਹਤਾ ਅਤੇ ਭਰੋਸੇ ਦੇ ਬਲ ‘ਤੇ ਨਾਮ-ਸਿਮਰਨ ਕਰਦਿਆਂ ਹਮੇਸ਼ਾ ਚੜ੍ਹਦੀਕਲਾ ਵਿਚ ਰਹੇ। ਉਨ੍ਹਾਂ ਕਿਹਾ ਕਿ ਇਹੋ ਜਿਹੇ ਸਿੰਘ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣਨਗੇ। 

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵਿਚੋਂ ਭਾਈ ਦਿਲਬਾਗ ਸਿੰਘ, ਜਸਪਾਲ ਸਿੰਘ ਢੱਡੇ ਨਿੱਜੀ ਸਹਾਇਕ, ਰਜਿੰਦਰ ਸਿੰਘ ਰੂਬੀ ਸੁਪਰਡੈਂਟ ਧਰਮ ਪ੍ਰਚਾਰ ਕਮੇਟੀ ਵੀ ਹਾਜ਼ਰ ਸਨ। 

Related Post