Bapu Surat Singh Khalsa : ਨਹੀਂ ਰਹੇ ਬਾਪੂ ਸੂਰਤ ਸਿੰਘ ਖਾਲਸਾ; ਅਮਰੀਕਾ ’ਚ ਲਏ ਆਖਰੀ ਸਾਹ, ਪੰਜਾਬ ਦੇ ਇਤਿਹਾਸ ਦਾ ਕੀਤਾ ਸੀ ਸਭ ਤੋਂ ਲੰਬਾ ਮਰਨ ਵਰਤ

ਦੱਸ ਦਈਏ ਕਿ ਉਨ੍ਹਾਂ ਨੇ 91 ਸਾਲ ਦੀ ਉਮਰ ’ਚ ਲਏ ਆਖ਼ਰੀ ਸਾਹ ਲਏ। ਆਪਣੇ ਜੀਵਨ ਕਾਲ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਲੰਬੀ ਲੜਾਈ ਲੜੀ ਸੀ।

By  Aarti January 15th 2025 09:03 AM -- Updated: January 15th 2025 09:36 AM

Bapu Surat Singh Khalsa : ਬਾਪੂ ਸੂਰਤ ਸਿੰਘ ਖਾਲਸਾ ਦਾ ਦੇਹਾਂਥ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਅਮਰੀਕਾ ’ਚ ਆਖਰੀ ਸਾਹ ਲਏ ਹਨ। ਦੱਸ ਦਈਏ ਕਿ ਉਨ੍ਹਾਂ ਨੇ 91 ਸਾਲ ਦੀ ਉਮਰ ’ਚ ਲਏ ਆਖ਼ਰੀ ਸਾਹ ਲਏ। ਆਪਣੇ ਜੀਵਨ ਕਾਲ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਲੰਬੀ ਲੜਾਈ ਲੜੀ ਸੀ। 

ਕੌਣ ਸੀ ਬਾਪੂ ਸੂਰਤ ਸਿੰਘ ਖ਼ਾਲਸਾ ?

ਦੱਸ ਦਈਏ ਕਿ ਸਿੱਖ ਕਾਰਕੁੰਨ ਬਾਪੂ ਸੂਰਤ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 8 ਸਾਲ ਤੱਕ ਭੁੱਖ ਹੜਤਾਲ ਕੀਤੀ ਸੀ। ਜਿਸ ਸਮੇਂ ਉਨ੍ਹਾਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਉਨ੍ਹਾਂ ਦੀ ਉਮਰ 82 ਸਾਲ ਸੀ। ਉਨ੍ਹਾਂ ਨੇ 16 ਜਨਵਰੀ, 2015 ਵਿੱਚ ਆਪਣਾ ਸੰਘਰਸ਼ ਸ਼ੁਰੂ ਕੀਤਾ ਸੀ ਅਤੇ 14 ਜਨਵਰੀ, 2023 ਨੂੰ ਉਨ੍ਹਾਂ ਨੇ ਆਪਣਾ ਵਰਤ ਤੋੜਿਆ।

ਦੱਸ ਦਈਏ ਕਿ ਇਹ ਸੰਘਰਸ਼ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਕੀਤਾ ਸੀ ਇਸ ਸਮੇਂ ਦੌਰਾਨ ਉਨ੍ਹਾਂ ਨੂੰ ਨੱਕ ਰਾਹੀਂ ਭੋਜਨ ਦਿੱਤਾ ਜਾਂਦਾ ਸੀ। ਉਨ੍ਹਾਂ ਨੇ ਆਪਣਾ ਮਰਨ ਵਰਤ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਸਨਪੁਰ ਸਥਿਤ ਆਪਣੇ ਘਰ ਤੋਂ ਸ਼ੁਰੂ ਕੀਤਾ, ਪਰ ਵਰਤ ਦੌਰਾਨ ਜ਼ਿਆਦਾਤਰ ਸਮਾਂ ਉਨ੍ਹਾਂ ਨੇ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਬਿਤਾਇਆ।

ਇਹ ਵੀ ਪੜ੍ਹੋ : ਪੰਥ ਵਿਰੋਧੀਆਂ ਦਾ ਇੱਕੋ-ਇੱਕ ਮਕਸਦ ਕਿ ਖ਼ਤਮ ਹੋਵੇ ਬਾਦਲ ਪਰਿਵਾਰ, ਮਾਘੀ ਦੀ ਕਾਨਫਰੰਸ 'ਚ ਭਾਵੁਕ ਹੋਏ ਸੁਖਬੀਰ ਬਾਦਲ

Related Post