Elderly Couple Murder Case Update : ਛੋਟੇ ਭਰਾ ਨੇ ਹੀ ਭਰਾ ਤੇ ਭਰਜਾਈ ਦਾ ਕੀਤਾ ਸੀ ਬੇਰਹਿਮੀ ਨਾਲ ਕਤਲ, ਇੰਝ ਦਿੱਤਾ ਸੀ ਵਾਰਦਾਤ ਨੂੰ ਅੰਜਾਮ
ਦੱਸ ਦਈਏ ਕਿ ਬਠਿੰਡਾ ਦੇ ਮਿੰਨੀ ਸੈਕਟਰੀਏਟ ਵਿਖੇ ਐਸਐਸਪੀ ਅਮਨੀਤ ਕੌਂਡਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਨੇ ਇਸ ਦੌਰਾਨ ਹੈਰਾਨੀਜਨਕ ਖੁਲਾਸਾ ਕਰਦੇ ਹੋਏ ਦੱਸਿਆ ਕਿ ਜੋ ਪਿਛਲੇ ਦਿਨੀ ਪਿੰਡ ਵਿਦਿਆਲਾ ਵਿਖੇ ਇੱਕ ਬਜ਼ੁਰਗ ਜੋੜੇ ਦਾ ਕਤਲ ਹੋਇਆ ਸੀ ਉਸ ਦੇ ਵਿੱਚ ਉਹਨਾਂ ਦਾ ਛੋਟਾ ਭਰਾ ਹੀ ਇਹਨਾਂ ਦੋਨਾਂ ਦਾ ਕਾਤਲ ਨਿਕਲਿਆ ਹੈ।
Elderly Couple Murder Case Update : ਬੀਤੇ ਕੁਝ ਦਿਨ ਪਹਿਲਾਂ ਹੀ ਬਠਿੰਡਾ ’ਚ ਇੱਕ ਮਾਮਲਾ ਸਾਹਮਣੇ ਆਇਆ ਸੀ ਜਿਸ ’ਚ ਪਿੰਡ ਵਿਧੀਆਨਾਲਾ ਵਿਖੇ ਖੇਤਾਂ ਚ ਰਹਿੰਦੇ ਇੱਕ ਬਜੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਸੁਲਝਾਉਂਦੇ ਹੋਏ ਪੁਲਿਸ ਨੇ ਮ੍ਰਿਤਕ ਦੇ ਛੋਟੇ ਭਰਾ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਵੱਲੋਂ ਆਪਣੇ ਭਰਾ ਅਤੇ ਭਰਜਾਈ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਇਸ ਮਾਮਲੇ ਨੂੰ ਅੰਜਾਮ 6 ਜਨਵਰੀ ਨੂੰ ਦਿੱਤਾ ਗਿਆ ਸੀ ਅਤੇ ਮਾਮਲਾ 7 ਜਨਵਰੀ ਨੂੰ ਦਰਜ ਕੀਤਾ ਗਿਆ ਸੀ।
ਦੱਸ ਦਈਏ ਕਿ ਬਠਿੰਡਾ ਦੇ ਮਿੰਨੀ ਸੈਕਟਰੀਏਟ ਵਿਖੇ ਐਸਐਸਪੀ ਅਮਨੀਤ ਕੌਂਡਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਨੇ ਇਸ ਦੌਰਾਨ ਹੈਰਾਨੀਜਨਕ ਖੁਲਾਸਾ ਕਰਦੇ ਹੋਏ ਦੱਸਿਆ ਕਿ ਜੋ ਪਿਛਲੇ ਦਿਨੀ ਪਿੰਡ ਵਿਦਿਆਲਾ ਵਿਖੇ ਇੱਕ ਬਜ਼ੁਰਗ ਜੋੜੇ ਦਾ ਕਤਲ ਹੋਇਆ ਸੀ ਉਸ ਦੇ ਵਿੱਚ ਉਹਨਾਂ ਦਾ ਛੋਟਾ ਭਰਾ ਹੀ ਇਹਨਾਂ ਦੋਨਾਂ ਦਾ ਕਾਤਲ ਨਿਕਲਿਆ ਹੈ।
ਉਨ੍ਹਾਂ ਦੱਸਿਆ ਕਿ ਇਹਨਾਂ ਦਾ ਕੋਈ ਜਮੀਨ ਦਾ ਆਪਸ ਵਿੱਚ ਝਗੜਾ ਚੱਲ ਰਿਹਾ ਸੀ ਜਿਸ ਨੂੰ ਲੈ ਕੇ ਛੋਟੇ ਭਰਾ ਵੱਲੋਂ ਪਹਿਲਾਂ ਆਪਣੀ ਭਰਜਾਈ ਦਾ ਕਤਲ ਕੀਤਾ ਅਤੇ ਫਿਰ ਉਹ ਘਰ ਅੰਦਰ ਹੀ ਲੁੱਕ ਕੇ ਬੈਠ ਗਿਆ ਜਦ ਉਸਦਾ ਭਰਾ ਦੁੱਧ ਲੈ ਕੇ ਆਇਆ ਤਾਂ ਫਿਰ ਉਸ ਨੇ ਉਸ ਦਾ ਵੀ ਕਤਲ ਕਰ ਦਿੱਤਾ ਗਿਆ। ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਹੁਣ ਮ੍ਰਿਤਕ ਬਜ਼ੁਰਗ ਜੋੜੇ ਦੇ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਐਸਐਸਪੀ ਨੇ ਦੱਸਿਆ ਕਿ ਹੁਣ ਇਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਸਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਕੁਝ ਹੋਰ ਜਰੂਰੀ ਦਸਤਾਵੇਜ ਇਸ ਤੋਂ ਹਜੇ ਤੱਕ ਹਾਸਿਲ ਕੀਤੇ ਜਾਣੇ ਹਨ।
ਇਹ ਵੀ ਪੜ੍ਹੋ : Blast At Khanauri Border : ਖਨੌਰੀ ਬਾਰਡਰ ਵਿਖੇ ਚੱਲ ਰਹੇ ਕਿਸਾਨੀ ਧਰਨੇ ’ਚ ਹੋਇਆ ਧਮਾਕਾ, ਇੱਕ ਨੌਜਵਾਨ ਕਿਸਾਨ ਝੁਲਸਿਆ