Bathinda Encounter : ਬਠਿੰਡਾ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਇੱਕ ਜ਼ਖ਼ਮੀ, 5 ਗ੍ਰਿਫ਼ਤਾਰ ਮੁਲਜ਼ਮਾਂ ਚ 2 ਫੌਜੀ ਵੀ ਸ਼ਾਮਲ
Bathinda Encounter News : ਜਾਣਕਾਰੀ ਅਨੁਸਾਰ ਬਠਿੰਡਾ ਪੁਲਿਸ ਦੀ ਕਾਰਵਾਈ ਵਿੱਚ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ ਹੈ, ਜਦਕਿ 5 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਚੋਰੀ ਦੀ ਇੱਕ ਏਕੇ47 ਵੀ ਬਰਾਮਦ ਹੋਈ ਹੈ।

Bathinda Encounter News : ਬਠਿੰਡਾ ਵਿੱਚ ਪੁਲਿਸ ਅਤੇ 6 ਬਦਮਾਸ਼ਾਂ ਵਿਚਾਲੇ ਮੁੱਠਭੇੜ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਬਠਿੰਡਾ ਪੁਲਿਸ (Bathinda Police) ਦੀ ਕਾਰਵਾਈ ਵਿੱਚ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ ਹੈ, ਜਦਕਿ 5 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਚੋਰੀ ਦੀ ਇੱਕ ਏਕੇ47 ਵੀ ਬਰਾਮਦ ਹੋਈ ਹੈ।
ਜਾਣਕਾਰੀ ਅਨੁਸਾਰ ਕਥਿਤ ਦੋਸ਼ੀਆਂ ਨੇ ਪਿਛਲੇ ਦਿਨੀ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਆਦੇਸ਼ ਹਸਪਤਾਲ ਨਜ਼ਦੀਕ ਇੱਕ ਹੋਟਲ ਵਿੱਚ ਲੁੱਟ ਦੀ ਵਾਰਦਾਤ ਨੂੰ ਨੂੰ ਅੰਜਾਮ ਦਿੱਤਾ ਸੀ। ਉਸ ਸਮੇਂ ਤੋਂ ਹੀ ਪੁਲਿਸ ਕਥਿਤ ਦੋਸ਼ੀਆਂ ਨੂੰ ਟਰੇਸ ਕਰ ਰਹੀ ਸੀ, ਜਦੋਂ ਪੁਲਿਸ ਨੂੰ ਇਨ੍ਹਾਂ ਕਥਿਤ ਦੋਸ਼ੀਆਂ ਦੇ ਲਵੇਰੀ ਸਰ ਗੁਰਦੁਆਰੇ ਸਾਹਿਬ ਨੇੜੇ ਲੰਘਣ ਬਾਰੇ ਪਤਾ ਲੱਗਿਆ ਤਾਂ ਪੁਲਿਸ ਵੱਲੋਂ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਮੁਲਜ਼ਮਾਂ ਨੇ ਏਕੇ47 ਨਾਲ ਪੁਲਿਸ 'ਤੇ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ।
ਉਪਰੰਤ, ਪੁਲਿਸ ਨੇ ਵੀ ਮੋਰਚਾ ਸੰਭਾਲ ਲਿਆ ਅਤੇ ਜਵਾਬੀ ਕਾਰਵਾਈ ਦੌਰਾਨ ਇੱਕ ਮੁਲਜ਼ਮ ਜ਼ਖ਼ਮੀ ਹੋ ਗਿਆ, ਜਦਕਿ 5 ਨੂੰ ਘੇਰਾ ਕੇ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਜ਼ਖ਼ਮੀ ਬਦਮਾਸ਼ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਲੁਟੇਰਿਆਂ ਵਿੱਚ 2 ਭਾਰਤੀ ਫੌਜ (Indian Army) ਦੇ ਜਵਾਨ ਵੀ ਸ਼ਾਮਲ ਹਨ, ਜੋ ਕਿ ਪੰਜਾਬ ਨਾਲ ਸਬੰਧਤ ਹਨ। ਇਨ੍ਹਾਂ ਦੋਵਾਂ ਸ੍ਰੀਨਗਰ 'ਚ ਤੈਨਾਤ ਸਨ ਤੇ ਉਥੋਂ ਹੀ ਇਨ੍ਹਾਂ ਨੇ ਏਕੇ47 ਚੋਰੀ ਕੀਤੀ ਸੀ।