PM Modi Security Breach: PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ’ਚ ਵੱਡੀ ਕਾਰਵਾਈ, ਬਠਿੰਡਾ ਦੇ SP ਨੂੰ ਕੀਤਾ ਮੁਅੱਤਲ

ਬਠਿੰਡਾ ਦੇ ਐਸਪੀ ਗੁਰਬਿੰਦਰ ਸਿੰਘ ਸੰਘਾ ਨੂੰ ਮੁਅੱਤਲ ਕੀਤਾ ਗਿਆ। ਦੱਸ ਦਈਏ ਕਿ ਡੀਜੀਪੀ ਦੀ ਰਿਪੋਰਟ ਦੇ ਮੁਤਾਬਿਕ ਇਹ ਕਾਰਵਾਈ ਕੀਤੀ ਗਈ ਹੈ।

By  Aarti November 25th 2023 01:58 PM -- Updated: November 25th 2023 03:11 PM
PM Modi Security Breach: PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ’ਚ ਵੱਡੀ ਕਾਰਵਾਈ, ਬਠਿੰਡਾ ਦੇ SP ਨੂੰ ਕੀਤਾ ਮੁਅੱਤਲ

PM Modi Security Breach: ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਹੋਣ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਿਕ  ਬਠਿੰਡਾ ਦੇ ਐਸਪੀ ਗੁਰਬਿੰਦਰ ਸਿੰਘ ਸੰਘਾ ਨੂੰ ਮੁਅੱਤਲ ਕੀਤਾ ਗਿਆ। ਦੱਸ ਦਈਏ ਕਿ ਡੀਜੀਪੀ ਦੀ ਰਿਪੋਰਟ ਦੇ ਮੁਤਾਬਿਕ ਇਹ ਕਾਰਵਾਈ ਕੀਤੀ ਗਈ ਹੈ। ਗੁਰਬਿੰਦਰ ਸਿੰਘ ਉਸ ਸਮੇਂ ਐਸਪੀ ਆਪਰੇਸ਼ਨ ਫਿਰੋਜ਼ਪੁਰ ਤੈਨਾਤ ਸੀ। 

ਦੱਸ ਦਈਏ ਕਿ ਇਸ ਸਬੰਧੀ ਇੱਕ ਰਿਪੋਰਟ ਪੰਜਾਬ ਦੇ ਡੀਜੀਪੀ ਵੱਲੋਂ 18 ਅਕਤੂਬਰ 2023 ਨੂੰ ਦਿੱਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਐਸਪੀ ਨੇ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਈ।

ਕਾਬਿਲੇਗੌਰ ਹੈ ਕਿ ਪ੍ਰਧਾਨ ਮੰਤਰੀ ਮੋਦੀ 5 ਜਨਵਰੀ 2022 ਨੂੰ ਬਠਿੰਡਾ ਤੋਂ ਫ਼ਿਰੋਜ਼ਪੁਰ ਸੜਕ ਰਾਹੀਂ ਜਾ ਰਹੇ ਸਨ, ਪਰ ਕਿਸਾਨਾਂ ਨੇ ਰਸਤਾ ਰੋਕ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਦਾ ਕਾਫਲਾ ਫ਼ਿਰੋਜ਼ਪੁਰ ਦੇ ਪਿਆਰੇਆਣਾ ਫਲਾਈਓਵਰ 'ਤੇ 20 ਮਿੰਟ ਲਈ ਰੁਕਿਆ। ਜਿੱਥੋਂ ਉਨ੍ਹਾਂ ਦੇ ਕਾਫਲੇ ਨੇ ਯੂ-ਟਰਨ ਲੈ ਕੇ ਵਾਪਸ ਪਰਤਣਾ ਸੀ।

ਇਨ੍ਹਾਂ ਹੀ ਨਹੀਂ ਬਠਿੰਡਾ ਦੇ ਭਿਸੀਆਣਾ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਸੀ ਕਿ ਤੁਹਾਡੇ (ਪੰਜਾਬ) ਮੁੱਖ ਮੰਤਰੀ ਦਾ ਧੰਨਵਾਦ, ਮੈਂ ਜ਼ਿੰਦਾ ਵਾਪਸ ਆ ਗਿਆ ਹਾਂ।" ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਵਧ ਗਿਆ। ਇਹ ਫਲਾਈਓਵਰ ਭਾਰਤ-ਪਾਕਿਸਤਾਨ ਦੀ ਹੁਸੈਨੀਵਾਲਾ ਸਰਹੱਦ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਸੀ। ਦੱਸ ਦਈਏ ਕਿ ਉਸ ਸਮੇਂ ਚਰਨਜੀਤ ਸਿੰਘ ਚੰਨੀ ਮੌਜੂਦਾ ਮੁੱਖ ਮੰਤਰੀ ਸੀ। 

ਇਹ ਵੀ ਪੜ੍ਹੋ: Khanna Accident: ਧੁੰਦ ਕਾਰਨ ਖੰਨਾ ਵਿੱਚ ਵਾਪਰਿਆ ਵੱਡਾ ਹਾਦਸਾ, 25 ਤੋਂ 30 ਵਾਹਨ ਆਪਸ ਵਿੱਚ ਟਕਰਾਏ

Related Post