ਭਗਵੰਤ ਮਾਨ ਗੁਜਰਾਤ ਨੂੰ ਛੱਡ ਕੇ ਪੰਜਾਬ ਨੂੰ ਸੰਭਾਲੋ: ਪ੍ਰਭਾਤ ਕੁਮਾਰ
ਚੰਡੀਗੜ੍ਹ: ਆਮ ਆਦਮੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਪ੍ਰਭਾਤ ਕੁਮਾਰ ਨੇ ਪੰਜਾਬ ਦੇ ਲਾਅ ਐਂਡ ਆਰਡਰ ਉੱਤੇ ਸਵਾਲ ਚੁੱਕਦੇ ਹੋਏ ਭਗਵੰਤ ਮਾਨ ਨੂੰ ਤਾੜਨਾ ਕੀਤੀ ਹੈ। ਪ੍ਰਭਾਤ ਕੁਮਾਰ ਦਾ ਕਹਿਣਾ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣੀ ਹੈ ਸਰਕਾਰ ਰਾਜਨੀਤੀ ਕਰ ਰਹੀ ਹੈ ਸਰਕਾਰ ਨਹੀਂ ਚਲਾ ਰਹੀ। ਉਨ੍ਹਾਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਉੱਤੇ ਨਕਲੀ ਹਿੰਦੂ ਨੇਤਾਵਾਂ ਵੱਲੋਂ ਭੜਕਾਊ ਬਿਆਨ ਦਿੱਤੇ ਜਾਂਦੇ ਹਨ ਅਤੇ ਪੰਜਾਬ ਸਰਕਾਰ ਇੰਨ੍ਹਾਂ ਨੂੰ ਸੁਰੱਖਿਆ ਦੇ ਰਹੀ ਹੈ।
ਪ੍ਰਭਾਤ ਕੁਮਾਰ ਦਾ ਕਹਿਣਾ ਹੈ ਕਿ ਭਗਵੰਤ ਮਾਨ ਗੁਜਰਾਤ ਨੂੰ ਛੱਡੇ ਪੰਜਾਬ ਨੂੰ ਸੰਭਾਲੋ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸ਼ਿਵ ਸੈਨਾ ਵਾਲੇ ਕੋਈ ਸਰਟੀਫਾਈਡ ਨਹੀਂ ਹਨ ਇੰਨ੍ਹਾਂ ਨੂੰ ਫੜ ਕੇ ਅੰਦਰ ਦਿਓ ਤਾਂ ਕਿ ਪੰਜਾਬ ਵਿੱਚ ਸਾਂਤੀ ਰਹੇ।
ਪ੍ਰਭਾਤ ਕੁਮਾਰ ਦਾ ਕਹਿਣਾ ਹੈ ਕਿ ਸੀਐਮ ਭਗਵੰਤ ਮਾਨ ਪੰਜਾਬ ਵਿੱਚ ਨਕਲੀ ਹਿੰਦੂ ਨੇਤਾਵਾਂ ਦਾ ਸਾਥ ਦੇ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਕ ਨਕਲੀ ਹਿੰਦੂ ਨੇਤਾ ਨੂੰ 20 ਸੁਰੱਖਿਆ ਗਾਰਡ ਦੇ ਰਹੀ ਹੈ ਇਹ ਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੁਮਾਰ ਵਿਸ਼ਵਾਸ ਸੱਚ ਹੀ ਕਹਿੰਦਾ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਖਾਲਿਸਤਾਨ ਨੂੰ ਉਤਸ਼ਾਹਿਤ ਕਰ ਰਹੀ ਹੈ।