Bhai Baldev Singh Wadala : ਹਵਾਈ ਅੱਡੇ 'ਤੇ ਸਕਰੀਨਿੰਗ ਲਈ ਪੱਗਾਂ ਉਤਾਰਨ ਲਈ ਕਿਹਾ, ਭਾਈ ਬਲਦੇਵ ਸਿੰਘ ਵਡਾਲਾ ਦਾ ਏਅਰਪੋਰਟ ਅਥਾਰਟੀ ’ਤੇ ਇਲਜ਼ਾਮ

ਭਾਈ ਬਲਦੇਵ ਸਿੰਘ ਵਡਾਲਾ ਅਤੇ ਉਨ੍ਹਾਂ ਦੇ 2 ਸਾਥੀਆਂ ਨੂੰ ਕਥਿਤ ਤੌਰ 'ਤੇ ਅਮਰੀਕਾ ਦੇ ਇੱਕ ਹਵਾਈ ਅੱਡੇ 'ਤੇ ਸਕਰੀਨਿੰਗ ਲਈ ਉਨ੍ਹਾਂ ਦੀਆਂ ਪੱਗਾਂ ਉਤਾਰਨ ਲਈ ਕਿਹਾ ਗਿਆ, ਪਰ ਉਨ੍ਹਾਂ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ।

By  Dhalwinder Sandhu September 28th 2024 08:41 AM -- Updated: September 28th 2024 10:06 AM

Bhai Baldev Singh Wadala : ਮਸ਼ਹੂਰ ਕੀਰਤਨੀਏ ਭਾਈ ਬਲਦੇਵ ਸਿੰਘ ਵਡਾਲਾ ਅਤੇ ਉਨ੍ਹਾਂ ਦੇ 2 ਸਾਥੀਆਂ ਨੂੰ ਕਥਿਤ ਤੌਰ 'ਤੇ ਅਮਰੀਕਾ ਦੇ ਇੱਕ ਹਵਾਈ ਅੱਡੇ 'ਤੇ ਸਕਰੀਨਿੰਗ ਲਈ ਉਨ੍ਹਾਂ ਦੀਆਂ ਪੱਗਾਂ ਉਤਾਰਨ ਲਈ ਕਿਹਾ ਗਿਆ, ਪਰ ਉਨ੍ਹਾਂ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਉਹਨਾਂ ਨੂੰ ਪੰਜ ਘੰਟੇ ਖੱਜਲ-ਖੁਆਰ ਹੋਣ ਤੋਂ ਬਾਅਦ ਵਾਪਸ ਪਰਤਣਾ ਪਿਆ। ਭਾਈ ਬਲਦੇਵ ਸਿੰਘ ਵਡਾਲਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਨਾਲ ਵਾਪਰੀ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਨੂੰ ਦਸਤਾਰ ਦਾ ਮੁੱਦਾ ਅਮਰੀਕੀ ਸਰਕਾਰ ਕੋਲ ਉਠਾਉਣ ਲਈ ਕਿਹਾ ਹੈ।

ਭਾਈ ਬਲਦੇਵ ਸਿੰਘ ਵਡਾਲਾ ਨੇ ਪੋਸਟ ਕੀਤੀ ਸ਼ੇਅਰ

ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਭਾਈ ਬਲਦੇਵ ਸਿੰਘ ਵਡਾਲਾ ਨੇ ਲਿਖਿਆ ਕਿ ‘ਅਮਰੀਕਾ- ਡੈਨਵਰ ਏਅਰਪੋਰਟ ਉੱਤੇ ਸਾਨੂੰ ਰੋਕਿਆ ਗਿਆ। ਆਖਿਆ ਪੱਗਾਂ ਲਾਹ ਕੇ ਕਰਾਓ ਚੈਕਿੰਗ, ਐਸਾ ਨਾ ਕਰਨ ਦੀ ਸੂਰਤ ਵਿੱਚ ਤੁਹਾਨੂੰ ਜਹਾਜ਼ ਨਹੀਂ ਚੜ੍ਹਨ ਦਿੱਤਾ ਜਾਵੇਗਾ। ਪਰ ਅਸੀਂ ਪੱਗਾਂ ਲਾਹੁਣ ਤੋਂ ਨਾ ਕਰਦਿਆਂ ਕਿਹਾ ਜਹਾਜ਼ ਤਾਂ ਕੀ ਅਸੀਂ ਪੱਗ ਦੀ ਖਾਤਰ ਅਮਰੀਕਾ ਛੱਡ ਕੇ ਚਲੇ ਜਾਵਾਂਗੇ, ਸਾਨੂੰ ਸਾਡੀ ਜਾਨ ਤੋਂ ਪਿਆਰੀ ਪੱਗ ਹੀ ਹੈ।’


ਉਹਨਾਂ ਨੇ ਅੱਗੇ ਲਿਖਿਆ ਕਿ ‘ਜਿਸ ਕਰਕੇ ਸਾਡੀਆਂ ਟਿਕਟਾਂ ਰੱਦ ਕਰ ਦਿੱਤੀਆਂ ਗਈਆਂ, ਹੁਣ ਅਮਰੀਕਾ ਦੀਆਂ ਸਿੱਖ ਸੰਸਥਾਵਾਂ, ਸਿੰਘ ਸਭਾਵਾਂ ਜਥੇਬੰਦੀਆਂ ਨੂੰ ਚਾਹੀਦਾ ਹੈ ਕਿ ਇਸ ਗੰਭੀਰ ਮਸਲੇ ਉੱਤੇ ਤੁਰੰਤ ਅਮਰੀਕਾ ਸਰਕਾਰ ਨਾਲ ਸੰਪਰਕ ਕਰਕੇ 2 ਟੁੱਕ ਗੱਲ ਕਰਨ, ਗੱਲ ਪੱਗ ਦੀ ਹੈ, ਸਿੱਖੀ ਹੋਂਦ ਦੀ ਹੈ, ਜੇ ਪੱਗ ਹੀ ਨਾ ਰਹੀ ਫਿਰ ਸਿਰ ਵੀ ਕਿਸੇ ਕੰਮ ਨਹੀ, ਫਿਰ ਕਮੀ ਕਿੱਥੇ ਹੈ ਕਸੂਰਵਾਰ ਕੌਣ ? ਸਰਕਾਰ, ਏਅਰਪੋਰਟ ਅਥਾਰਿਟੀ, ਜਾਂ ਸਿੱਖ ਆਗੂ ਸਿੱਖ ਜਥੇਬੰਦੀਆਂ ? ਗੁਰਦੁਆਰਾ ਕਮੇਟੀਆਂ ? ਅੱਜ ਸਾਡੇ ਨਾਲ ਹੋਇਆ ਕੱਲ੍ਹ ਕਿਸੇ ਹੋਰ ਨਾਲ ਹੋਊ ਇਹ ਜਲੀਲ ਪੁਣਾ ਹੈ। ਪੰਜ ਘੰਟੇ ਖੱਜਲ ਖੁਆਰੀ ਹੋਏ। ਫਲਾਈਟ ਛੁੱਟੀ, ਸਮਾਨ ਅਗਲੇ ਪਾਸੇ ਚਲਾ ਗਿਆ, ਪਰਿਵਾਰ ਵੱਲੋਂ ਉਲੀਕਿਆ ਪ੍ਰੋਗਰਾਮ ਰੱਦ ਹੋਇਆ। ਸਿੱਖ ਸੰਗਤ ਪਰੇਸ਼ਾਨ ਹੋਈ।’

ਇਹ ਵੀ ਪੜ੍ਹੋ : Punjab Weather : ਪੰਜਾਬ ਤੇ ਚੰਡੀਗੜ੍ਹ 'ਚ ਅੱਜ ਵੀ ਮੀਂਹ ਦੀ ਸੰਭਾਵਨਾ, ਮੌਸਮ ਹੋਇਆ ਸੁਹਾਵਣਾ

Related Post