ਬੀਬੀ ਜਗੀਰ ਕੌਰ ਮਾਮਲਾ : ਪੰਜ ਪਿਆਰੇ ਸਾਹਿਬਾਨਾਂ ਨੇ SGPC ਪ੍ਰਧਾਨ ਐਡਵੋਕੇਟ ਧਾਮੀ ਨੂੰ ਲਾਈ ਧਾਰਮਿਕ ਸਜ਼ਾ

Harjinder Singh Dhami : ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਨੇ ਬੁੱਧਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਬੀਬੀ ਜਗੀਰ ਕੌਰ ਮਾਮਲੇ 'ਚ ਧਾਰਮਿਕ ਸਜ਼ਾ ਸੁਣਾਈ। ਸਿੰਘ ਸਾਹਿਬਾਨ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਜੋੜੇ ਸਾਫ ਕਰਨ ਤੇ ਭਾਂਡੇ ਮਾਂਜਣ ਦੀ ਸਜ਼ਾ ਲਾਈ ਗਈ।

By  KRISHAN KUMAR SHARMA December 25th 2024 03:08 PM -- Updated: December 25th 2024 03:17 PM

SGPC President Harjinder Singh Dhami : ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਨੇ ਬੁੱਧਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਬੀਬੀ ਜਗੀਰ ਕੌਰ ਮਾਮਲੇ 'ਚ ਧਾਰਮਿਕ ਸਜ਼ਾ ਸੁਣਾਈ। ਸਿੰਘ ਸਾਹਿਬਾਨ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਜੋੜੇ ਸਾਫ ਕਰਨ ਤੇ ਭਾਂਡੇ ਮਾਂਜਣ ਦੀ ਸਜ਼ਾ ਲਾਈ ਗਈ।

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ ਸਨ।

ਇਸ ਦੌਰਾਨ ਸਿੰਘ ਸਾਹਿਬਾਨ ਵੱਲੋਂ ਧਾਰਮਿਕ ਸਜ਼ਾ ਦਾ ਫੈਸਲਾ ਸੁਣਾਉਂਦੇ ਹੋਏ ਐਡਵੋਕੇਟ ਧਾਮੀ ਨੂੰ ਇੱਕ ਘੰਟਾ ਜੋੜਾ ਘਰ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਕੀਤਾ ਸੀ।

ਪੰਜ ਪਿਆਰੇ ਸਾਹਿਬਾਨ ਦੇ ਆਦੇਸ਼ ਨੂੰ ਖਿੜੇ ਮੱਥੇ ਪ੍ਰਵਾਨ ਕਰਦਿਆਂ ਐਡਵੋਕੇਟ ਧਾਮੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਜੋੜੇ ਘਰ 'ਚ ਸੇਵਾ ਸ਼ੁਰੂ ਕੀਤੀ ਗਈ। ਉਪਰੰਤ ਐਡਵੋਕੇਟ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਆਪਣੀ ਸੇਵਾ ਸੰਪੂਰਨ ਕਰ ਲਈ ਹੈ।

ਹੁਣ ਇੱਕ-ਇੱਕ ਘੰਟਾ ਜੋੜੇ ਝਾੜਨ ਤੇ ਬਰਤਨ ਸਾਫ ਕਰਨ ਦੀ ਸੇਵਾ ਕਰਨ ਉਪਰੰਤ ਪ੍ਰਧਾਨ ਧਾਮੀ, ਸ੍ਰੀ ਅਕਾਲ ਤਖਤ ਸਾਹਿਬ ਵੱਲ ਰਵਾਨਾ ਹੋਏ, ਜਿਥੇ ਉਹ 500 ਰੁਪਏ ਦੀ ਦੇਗ ਕਰਵਾ ਕੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਭੁੱਲਾਂ ਬਖਸ਼ਾਉਣ ਦੀ ਅਰਦਾਸ ਕਰਨਗੇ।

Related Post