ਕੇਜਰੀਵਾਲ ਦੀ ਅੰਮ੍ਰਿਤਸਰ ਰੈਲੀ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਬੇਰੁਜ਼ਗਾਰ ਯੂਨੀਅਨ ਦੇ ਅਹੁਦੇਦਾਰਾਂ ਨੂੰ ਲਿਆ ਹਿਰਾਸਤ 'ਚ

Amritsar News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਾਗਵਤ ਮਾਨ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ।

By  Amritpal Singh September 13th 2023 10:53 AM -- Updated: September 13th 2023 12:57 PM

Amritsar News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਾਗਵਤ ਮਾਨ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਜਿੱਥੇ ਅੰਮ੍ਰਿਤਸਰ ਵਿੱਚ 117 ਸਕੂਲ ਆਫ ਐਮੀਨੈਂਸ ਖੋਲੇ ਜਾਣ ਜਾ ਰਹੇ ਹਨ। 

ਇਸ ਰੈਲੀ ਤੋਂ ਪਹਿਲਾਂ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਅਧਿਕਾਰੀਆਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਸਾਹਮਣੇ ਆ ਰਹੀਂ ਹੈ, ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਸਭ ਤੋਂ ਪਹਿਲਾਂ ਦੁਪਹਿਰ 2 ਵਜੇ ਛੇਹਰਟਾ ਵਿੱਚ ਹਾਈਟੈਕ ਸਕੂਲ ਦੀ ਸ਼ੁਰੂਆਤ ਕਰਨਗੇ, ਅਰਵਿੰਦ ਕੇਜਰੀਵਾਲ ਨੂੰ ਸਕੂਲ ਦਾ ਦੌਰਾ ਕਰਵਾਉਣ ਤੋਂ ਬਾਅਦ ਉਹ ਸਿੱਧੇ ਰਣਜੀਤ ਐਵੀਨਿਊ ਰੈਲੀ ਵਾਲੀ ਥਾਂ 'ਤੇ ਪਹੁੰਚਣਗੇ। 'ਆਪ' ਸਮਰਥਕਾਂ ਨੂੰ ਰੈਲੀ ਵਾਲੀ ਥਾਂ 'ਤੇ ਪਹੁੰਚਣ ਲਈ 3 ਵਜੇ ਦਾ ਸਮਾਂ ਦਿੱਤਾ ਗਿਆ ਹੈ। ਰਣਜੀਤ ਐਵੀਨਿਊ ਦੁਸਹਿਰਾ ਗਰਾਊਂਡ ਵਿੱਚ ਵੱਡਾ ਵਾਟਰ ਪਰੂਫ ਟੈਂਟ ਲਗਾਇਆ ਗਿਆ ਹੈ।

ਪੀਟੀਆਈ ਬੇਰੁਜ਼ਗਾਰ ਯੂਨੀਅਨ ਦਾ ਪ੍ਰਧਾਨ ਗ੍ਰਿਫ਼ਤਾਰ

ਅੱਜ ਸਵੇਰੇ ਮਾਨਸਾ ਵਿੱਚ 646 ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਪ੍ਰਧਾਨ ਗੁਰਲਾਬ ਸਿੰਘ ਅਤੇ ਅਰਵਿੰਦ ਕੇਜਰੀਵਾਲ ਦੀ ਕਰੀਬੀ ਭੈਣ ਸਿੱਪੀ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਨੂੰ ਖਦਸ਼ਾ ਹੈ ਕਿ ਆਪਣੇ ਸਮਰਥਕਾਂ ਨਾਲ ਪੁੱਜਾ ਇਹ ਆਗੂ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਰੈਲੀ ਵਿੱਚ ਵਿਘਨ ਪੈਦਾ ਕਰ ਸਕਦਾ ਹੈ, ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਅੰਮ੍ਰਿਤਸਰ ਬਾਈਪਾਸ 'ਤੇ ਅੱਜ ਆਵਾਜਾਈ ਠੱਪ ਰਹੇਗੀ

ਅੰਮ੍ਰਿਤਸਰ ਵਿੱਚ ਹੋਣ ਵਾਲੇ ਇਸ ਪ੍ਰੋਗਰਾਮ ਕਾਰਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਅੰਮ੍ਰਿਤਸਰ ਪੁਲਿਸ ਵੱਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਲੋਕਾਂ ਦੀ ਸਹੂਲਤ ਲਈ ਸ਼ਹਿਰ ਵਿੱਚ ਬੁੱਧਵਾਰ ਦਾ ਰੂਟ ਬਦਲ ਦਿੱਤਾ ਗਿਆ ਹੈ। ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੁਸਹਿਰਾ ਗਰਾਊਂਡ ਵਿੱਚ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿੱਚ ਦੂਜੇ ਸ਼ਹਿਰਾਂ ਤੋਂ ਆਉਣ ਵਾਲੇ ਸਮਰਥਕਾਂ ਨੂੰ ਬਾਈਪਾਸ ਵੱਲ ਭੇਜਿਆ ਜਾਵੇਗਾ ਤਾਂ ਜੋ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਨਾ ਆਵੇ।

Related Post