ਕੁਲਦੀਪ ਸਿੰਘ ਧਾਲੀਵਾਲ ਦਾ ਵੱਡਾ ਐਲਾਨ, 31 ਮਾਰਚ ਤੱਕ ਆਵੇਗੀ ਨਵੀਂ ਖੇਤੀ ਨੀਤੀ
ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਕ ਐਪ ਲਾਂਚ ਕੀਤੀ ਹੈ ਜਿਸ ਨਾਲ ਕਿਸਾਨਾਂ ਨੂੰ ਬੀਜ ਅਤੇ ਖਾਦਾਂ ਬਾਰੇ ਸਹੀ ਜਾਣਕਾਰੀ ਮਿਲੇਗੀ। ਉਨ੍ਹਾਂ ਕਿ ਹੈ ਕਿ ਨਕਲੀ ਬੀਜ਼ਾਂ ਦੀ ਵਿਕਰੀ ਉੱਤੇ ਰੋਕ ਲੱਗ ਸਕੇਗੀ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਨਕਲੀ ਬੀਜ ਮਿਲਣ ਕਰਕੇ ਉਨ੍ਹਾਂ ਦਾ ਬਹੁਤ ਨੁਕਸਾਨ ਹੁੰਦਾ ਹੈ।
ਨਕਲੀ ਬੀਜਾਂ ਉੱਤੇ ਲਗਾਈ ਜਾਵੇਗੀ ਰੋਕ
ਮੰਤਰੀ ਕੁਲਦੀਪ ਧਾਲੀਵਾਲ ਦਾ ਕਹਿਣਾ ਹੈ ਕਿ ਨਕਲੀ ਬੀਜਾਂ ਦੀ ਜਾਂਚ ਕੀਤੀ ਗਈ ਹੈ ਜਿਸ ਨਾਲ ਕਿਸਾਨਾਂ ਕਾਈ ਵਾਰੀ ਨਕਲੀ ਬੀਜ ਮੁਤਾਬਕ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਐਪ ਉੱਤੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
31 ਮਾਰਚ ਤੱਕ ਲਿਆਂਦੀ ਜਾਵੇਗੀ ਨਵੀਂ ਖੇਤੀਬਾੜੀ ਨੀਤੀ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਖੇਤੀ ਨੀਤੀ 31 ਮਾਰਚ ਤੱਕ ਲਿਆਂਦੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨਵੀਂ ਖੇਤੀ ਨੀਤੀ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ 12 ਫਰਵਰੀ ਨੂੰ ਮੀਟਿੰਗ ਕੀਤੀ ਜਾਵੇਗੀ।