ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ , ਰਾਜਪਾਲ ਨੂੰ ਦੇਣਗੇ ਮੰਗ ਪੱਤਰ

By  Pardeep Singh November 25th 2022 04:12 PM

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ।ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਹੈ ਕਿ 26 ਨਵੰਬਰ ਨੂੰ ਫਤਿਹ ਮਾਰਚ ਕੱਢਿਆ ਜਾ ਰਿਹਾ ਹੈ। ਇਹ ਮਾਰਚ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਰਵਾਨਾ ਹੋ ਕੇ ਰਾਜ ਭਵਨ ਤੱਕ ਜਾਵੇ ਅਤੇ ਰਾਜਪਾਲ ਨੂੰ ਮੰਗ ਪੱਤਰ ਸੌਂਪੇਗਾ।

 ਕਿਸਾਨ ਆਗੂ ਜੁਗਿੰਦਰ ਸਿੰਘ ਉਗਰਾਹਾ ਦਾ ਕਹਿਣਾ ਹੈ ਕਿ ਜਿਹੜੇ ਕਿਸਾਨਾਂ ਉੱਤੇ ਅੰਦੋਲਨ ਦੌਰਾਨ ਕੇਸ ਦਰਜ ਕੀਤੇ ਗਏ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਲਖੀਮਪੁਰ ਖੀਰੀ ਦੀ ਘਟਨਾ ਦੇ ਮੁਲਜ਼ਮਾਂ ਨੂੰ ਸਜਾ ਨਹੀ ਮਿਲੀ ਇਸ ਦਾ ਵਿਰੋਧ ਕਰਦੇ ਹਾਂ।

ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਭਲਕੇ ਤੋਂ ਕਿਸਾਨੀ ਅੰਦੋਲਨ ਦਾ ਦੂਜਾ ਪੜਾ ਸ਼ੁਰੂ ਹੋਵੇਗਾ। ਇਸ ਲਈ ਕਿਸਾਨਾਂ ਨੇ ਦੋ ਕਮੇਟੀਆਂ ਦਾ ਗਠਨ ਕੀਤਾ ਹੈ ਇਕ ਕਮੇਟੀ ਵਿੱਚ 6 ਮੈਂਬਰ ਹਨ ਅਤੇ ਦੂਜੀ ਵਿੱਚ 8 ਮੈਂਬਰ ਹਨ।

 ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨਾ ਗੱਲਬਾਤ ਕਰਨ ਲਈ 8 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜਿਸ ਵਿਚ ਜੋਗਿੰਦਰ ਉਗਰਾਹਾ,  ਦਰਸ਼ਨਪਾਲ, ਹਰਮੀਤ ਕਾਦੀਆਂ, ਬਲਦੇਵ ਨਿਹਾਲਗੜ, ਸਤਨਾਮ ਸਿੰਘ ਅਜਨਾਲਾ, ਹਰਿੰਦਰ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ ਅਤੇ ਮਲੂਕ ਸਿੰਘ ਆਦਿ ਹਨ।

 ਉਨ੍ਹਾਂ ਦਾ ਕਹਿਣਾ ਹੈ ਕਿ 6 ਮੈਬਰੀ ਮੈਬਰੀ ਕਮੇਟੀ ਗਠਨ ਮੀਡੀਆ ਲਈ ਕੀਤਾ ਹੈ ਜੋ ਕਿ ਮੀਡੀਆ ਦੇ ਮੁਖਾਤਿਬ ਹੋਣਗੇ। ਇਸ ਮੌਕੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾ ਨੇ ਪੰਜਾਬ ਸਰਕਾਰ ਉੱਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਹੈ ਕਿ ਜੇਕਰ ਕਿਸਾਨੀ ਅੰਦੋਲਨ ਵੇਲੇ ਸੜਕਾਂ ਰੋਕਣਾ ਜਾਇਜ਼ ਸੀ  ਤਾਂ ਹੁਣ ਵੀ ਜਾਇਜ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅੰਦੋਲਨ ਵਿਚੋਂ ਨਿਕਲੀ ਪਾਰਟੀ ਹੁਣ ਕਿਸਾਨੀ ਸੰਘਰਸ਼ ਦਾ ਵਿਰੋਧ ਕਿਉ ਕਰ ਰਹੀ ਹੈ।


Related Post