ਕੇਂਦਰੀ ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਹਰਵਿੰਦਰ ਸਿੰਘ ਰਿੰਦਾ ਨੂੰ ਐਲਾਨਿਆ ਅੱਤਵਾਦੀ

By  Pardeep Singh February 17th 2023 09:05 PM

ਚੰਡੀਗੜ੍ਹ:ਹਰਵਿੰਦਰ ਸਿੰਘ ਰਿੰਦਾ ਨੂੰ ਭਾਰਤ ਸਰਕਾਰ ਵਲੋਂ ਅੱਤਵਾਦੀ ਐਲਾਨਿਆਂ ਗਿਆ ਹੈ। ਭਾਰਤ ਨੇ ਇਹ ਕਾਰਵਾਈ ਅੱਤਵਾਦ ਦੇ ਖਿਲਾਫ ਆਪਣੀ ਨੀਤੀ ਤਹਿਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹਰਵਿੰਦਰ ਸਿੰਘ ਰਿੰਦਾ ਦੇ ਨਾਲ ਹੀ ਸਰਕਾਰ ਵਲੋਂ ਖਾਲਿਸਤਾਨ ਟਾਈਗਰ ਫੋਰਸ ਅਤੇ ਜੰਮੂ-ਕਸ਼ਮੀਰ ਗਜ਼ਨਵੀ ਫੋਰਸ ਨੂੰ ਵੀ ਅੱਤਵਾਦੀ ਸੰਗਠਨ ਐਲਾਨ ਕੇ ਪਾਬੰਦ ਕਰ ਦਿੱਤਾ ਹੈ।

 ਇਕ ਬਿਆਨ ਜਾਰੀ ਕਰਦਿਆਂ ਮੰਤਰਾਲੇ ਨੇ ਕਿਹਾ ਹੈ ਕਿ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਸੰਧੂ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਆਪਣੀਆਂ ਦਹਿਸ਼ਤ ਭਰੀਆਂ ਗਤੀਵਿਧੀਆਂ ਕਰਦਾ ਹੈ ਅਤੇ ਉਹ ਇਸ ਸੰਗਠਨ ਨਾਲ ਜੁੜ ਕੇ ਕੰਮ ਕਰਦਾ ਹੈ। ਮੰਤਰਾਲੇ ਦਾ ਕਹਿਣਾ ਹੈ ਕਿ ਰਿੰਦਾ ਏਜੰਸੀਆਂ ਦੀ ਸੁਰੱਖਿਆ ਹੇਠਾਂ ਪਾਕਿਸਤਾਨ ਦੇ ਲਾਹੌਰ ਵਿੱਚ ਰਹਿ ਰਿਹਾ ਹੈ। ਉਸਦੇ ਨਾਂ ਕਈ ਅੱਤਵਾਦੀ ਕਾਰਵਾਈਆਂ ਅਤੇ ਦਹਿਸ਼ਤ ਫੈਲਾਉਣ ਦੇ ਮਾਮਲੇ ਹਨ। ਯੂਏਪੀਏ ਦੀ ਹੁਣ ਜਾਰੀ ਚੌਥੀ ਸੂਚੀ ਵਿੱਚ 57 ਲੋਕਾਂ ਦੇ ਨਾਂ ਹਨ, ਜਿਨ੍ਹਾਂ ਨੂੰ ਅੱਤਵਾਦੀ ਐਲਾਨਿਆ ਗਿਆ ਹੈ।

Related Post