ਸੰਗਰੂਰ ਤੋਂ ਵੱਡੀ ਖ਼ਬਰ! ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਲੋਕਾਂ ਦੀ ਹੋਈ ਮੌਤ
Amritpal Singh
March 20th 2024 10:27 AM

Sangrur News: ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ (liquor) ਪੀਣ ਨਾਲ 4 ਵਿਅਕਤੀਆਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਲੋਕਾਂ 'ਚ ਤਰਥੱਲੀ ਮਚ ਗਈ।
ਮਿਲੀ ਜਾਣਕਾਰੀ ਅਨੁਸਾਰ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਦੀ ਮੌਤ ਹੋ ਗਈ ਹੈ। ਚਾਰ ਮੌਤਾਂ ਹੋਣ ਨਾਲ ਪਿੰਡ 'ਚ ਸੋਗ ਦੀ ਲਹਿਰ ਹੈ।
ਪੁਲਿਸ ਥਾਣਾ ਦਿੜ੍ਹਬਾ ਦੀ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਲਿਤ ਪਰਿਵਾਰਾਂ ਨਾਲ ਸਬੰਧਤ ਹਨ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਕੁਝ ਸਾਲ ਪਹਿਲਾਂ ਤਰਨਤਾਰਨ 'ਚ ਵੀ ਜ਼ਹਿਰਲੀ ਸ਼ਰਾਬ (liquor) ਨਾਲ ਵੱਡੀ ਗਿਣਤੀ 'ਚ ਮੌਤਾਂ ਹੋਈਆਂ ਸਨ।