ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਮਿਸ਼ਨ ਇਨਵੈਸਟਮੈਂਟ ਸਬੰਧੀ ਦੋ ਦਿਨਾ ਮੁੰਬਈ ਦੌਰੇ ’ਤੇ ਹਨ। ਇਸ ਦੌਰਾਨ ਭਗਵੰਤ ਮਾਨ ਨੇ ਪੰਜਾਬ ਵਿਚ ਫ਼ਿਲਮ ਸਿਟੀ ਬਣਾਉਣ ਦਾ ਐਲਾਨ ਕੀਤਾ ਹੈ। ਇਸ ਬਾਰੇ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪਾਲੀਵੁੱਡ ਬਹੁਤ ਵੱਡੀ ਇੰਡਸਟ੍ਰੀ ਹੈ। ਬਾਲੀਵੁੱਡ ਦੀਆਂ ਕਈ ਫ਼ਿਲਮਾਂ ਦੀ ਸ਼ੂਟਿੰਗ ਪੰਜਾਬ ’ਚ ਹੁੰਦੀ ਹੈ ਅਤੇ ਪੰਜਾਬ ਨਾਲ ਸਬੰਧਿਤ ਕਿੱਸਿਆਂ ’ਤੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਬਣਦੀਆਂ ਹਨ।
ਸੀਐਮ ਭਗਵੰਤ ਮਾਨ ਨੇ ਆਪਣੇ ਪੁਰਾਣੇ ਸਮੇਂ ਨੂੰ ਯਾਦ ਕਰਦਿਆਂ ‘ਲਾਫਟਰ ਚੈਲੇਂਜ’ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀਆਂ ਬਹੁਤ ਸਾਰੀਆਂ ਯਾਦਾਂ ਮੁੰਬਈ ਨਾਲ ਜੁੜੀਆਂ ਹੋਈਆਂ ਹਨ। ਸੀਐਮ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ’ਚ ਉਹ ਪਾਲੀਵੁੱਡ ਤੇ ਬਾਲੀਵੁੱਡ ਦਾ ਮਿਲਾਪ ਕਰਵਾਉਣਗੇ ਤਾਂ ਜੋ ਸਰਕਾਰ ਨੂੰ ਰੈਵੇਨਿਊ ਆਵੇ ਤੇ ਲੋਕਲ ਕਲਾਕਾਰਾਂ ਨੂੰ ਵੀ ਕੰਮ ਮਿਲੇ।
ਸੀਐਮ ਭਗਵੰਤ ਮਾਨ ਵੱਲੋਂ ਇਸ ਦੋ ਦਿਨਾ ਦੌਰੇ ਦੌਰਾਨ ਮੁੰਬਈ ਵਿੱਚ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਨਾਲ ਪੰਜਾਬ ਵਿੱਚ ਨਿਵੇਸ਼ ਅਤੇ ਇੱਥੋਂ ਦੀ ਮੌਜੂਦਾ ਸਥਿਤੀ ਬਾਰੇ ਗੱਲਬਾਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਨਿਵੇਸ਼ ਨੀਤੀਆਂ ਤੋਂ ਜਾਣੂ ਕਰਵਾਉਣਗੇ।