Jagjit Singh Dallewal Health Update : ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ, ਡਾਕਟਰਾਂ ਨੇ ਜਾਹਿਰ ਕੀਤੀ ਚਿੰਤਾ

ਕਿਸਾਨਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦਾ ਸ਼ੁਗਰ, ਬਲੱਡ ਪ੍ਰੈਸ਼ਰ ਉੱਚ ਪੱਧਰ ’ਤੇ ਪਹੁੰਚ ਗਿਆ ਹੈ। ਦੱਸ ਦਈਏ ਕਿ ਡਾਕਟਰ ਸਵੈਮਾਨ ਦੀ ਟੀਮ ਵੱਲੋਂ ਡੱਲੇਵਾਲ ਦਾ ਚੈੱਕਅਪ ਕੀਤਾ ਗਿਆ ਹੈ।

By  Aarti December 3rd 2024 05:46 PM

Jagjit Singh Dallewal Health Update : ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ ਅਠਵਾਂ ਦਿਨ ਹੈ। ਇਸ ਦੌਰਾਨ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਕਿਸਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਕਾਨਫਰੰਸ ਵੀ ਕੀਤੀ ਹੈ। ਜਿਸ ’ਚ ਉਨ੍ਹਾਂ ਨੇ ਦੱਸਿਆ ਕਿ ਮਰਨ ਵਰਤ ’ਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਕਮਜੋਰ ਹੋਣੀ ਸ਼ੁਰੂ ਹੋ ਗਈ ਹੈ। 

ਕਿਸਾਨਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦਾ ਸ਼ੁਗਰ, ਬਲੱਡ ਪ੍ਰੈਸ਼ਰ ਉੱਚ ਪੱਧਰ ’ਤੇ ਪਹੁੰਚ ਗਿਆ ਹੈ। ਦੱਸ ਦਈਏ ਕਿ ਡਾਕਟਰ ਸਵੈਮਾਨ ਦੀ ਟੀਮ ਵੱਲੋਂ ਡੱਲੇਵਾਲ ਦਾ ਚੈੱਕਅਪ ਕੀਤਾ ਗਿਆ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਿਕ ਜਗਜੀਤ ਸਿੰਘ ਡੱਲੇਵਾਲ ਦਾ ਅੱਠ ਕਿਲੋ ਭਾਰ ਘੱਟ ਗਿਆ ਹੈ। ਡਾਕਟਰਾਂ ਨੇ ਕਿਹਾ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਘੱਟ ਵੱਧ ਰਿਹਾ ਹੈ ਅਤੇ ਸ਼ੂਗਰ ਪੱਧਰ ਘਟਨਾ ਵੱਧਣਾ ਵੀ ਕਾਫੀ ਚਿੰਤਾਜਨਕ ਹੈ। 

ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਕਈ ਵੱਡੇ ਖੁਲਾਸੇ ਕੀਤੇ। ਉਨ੍ਹਾਂ ਨੇ ਕਿਹਾ ਕਿ ਨਵੀਂ ਪੀੜੀ ਨੂੰ ਬਚਾਉਣ ਲਈ ਅਸੀਂ ਆਪਣੇ ਪ੍ਰਾਣਾਂ ਦੀ ਆਹੂਤੀ ਦੇਣ ਦੇ ਲਈ ਤਿਆਰ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕਿਸਾਨਾਂ ਨੂੰ ਕੋਈ ਉਮੀਦ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋਸਤੀ ਅਡਾਨੀ ਨਾਲ ਹੈ ਅਤੇ ਉਹ ਕਿਸਾਨਾਂ ਬਾਰੇ ਨਹੀਂ ਸੋਚ ਸਕਦੇ। ਜੇਕਰ ਪੀਐੱਮ ਮੋਦੀ ਕਿਸਾਨਾਂ ਦੇ ਬਾਰੇ ਸੋਚਦੇ ਤਾਂ ਕਿਸਾਨਾਂ ਨੂੰ ਬਾਰਡਰਾਂ ’ਤੇ ਬੈਠਣ ਦੀ ਲੋੜ ਨਾ ਹੁੰਦੀ। 

ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨ ਆਪਣੀ ਲਰਾਈ ਦੇ ਲਈ ਮਰਨ ਤੋਂ ਨਹੀਂ ਡਰਦੇ ਹਨ। ਆਪਣੇ ਬੱਚਿਆਂ ਦੀ ਜਾਨ ਦੀ ਆਹੂਤੀ ਕਿਸਾਨ ਨਹੀਂ ਦੇਣਗੇ। ਕਿਸਾਨ ਆਪਣੀ ਫਸਲਾਂ ਦੀ ਲੜਾਈ ਜਾਰੀ ਰੱਖਣਗੇ। ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ’ਚ ਪੰਜਾਬ ਸਰਕਾਰ ਦਾ ਵੱਡਾ ਹੱਥ ਹੈ। 

ਇਹ ਵੀ ਪੜ੍ਹੋ : Punjab Nagar Nigam and MC Election Update : ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਇਸ ਦਿਨ ਜਾਰੀ ਹੋਵੇਗਾ ਨੋਟੀਫਿਕੇਸ਼ਨ !

Related Post