ਆਦਮਪੁਰ ਵਿਧਾਨ ਸਭਾ ਸੀਟ ਤੋਂ ਭਾਜਪਾ ਦੀ ਵੱਡੀ ਜਿੱਤ, 'ਆਪ' ਦੀ ਜ਼ਮਾਨਤ ਜਬਤ
By-Election Results: ਦੇਸ਼ ਦੇ 6 ਰਾਜਾਂ ਦੀਆਂ ਸੱਤ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਐਤਵਾਰ ਸਵੇਰੇ ਸ਼ੁਰੂ ਹੋਈ। ਆਦਮਪੁਰ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਭਵਿਆ ਬਿਸ਼ਨੋਈ ਨੇ ਜਿੱਤ ਦਰਜ ਕੀਤੀ ਹੈ। ਭਾਜਪਾ ਉਮੀਦਵਾਰ ਭਵਿਆ ਬਿਸ਼ਨੋਈ ਨੇ ਕਾਂਗਰਸ ਉਮੀਦਵਾਰ ਨੂੰ 16606 ਵੋਟਾਂ ਨਾਲ ਹਰਾਇਆ ਹੈ। 'ਆਪ' ਅਤੇ ਇਨੈਲੋ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ। ਚੋਣ ਨਤੀਜਿਆਂ ਤੋਂ ਬਾਅਦ ਭਵਿਆ ਦੇ ਪਿਤਾ ਕੁਲਦੀਪ ਬਿਸ਼ਨੋਈ ਨੇ ਦੱਸਿਆ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦੀ ਜਿੱਤ ਹੈ।
ਬਿਸ਼ਨੋਈ ਦੀ ਜਿੱਤ ਤੋਂ ਬਾਅਦ ਹਰਿਆਣਾ ਦੇ ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ ਚੌਟਾਲਾ ਦਾ ਵੱਡਾ ਬਿਆਨ ਆਇਆ ਹੈ। ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਦੱਸਿਆ ਕਿ ਆਦਮਪੁਰ ਉਪ ਚੋਣ ਵਿੱਚ ਭਾਜਪਾ ਉਮੀਦਵਾਰ ਭਵਿਆ ਬਿਸ਼ਨੋਈ 16000 ਤੋਂ ਵੱਧ ਵੋਟਾਂ ਨਾਲ ਜੇਤੂ ਰਹੇ ਹਨ। ਉਨ੍ਹਾਂ ਕਿਹਾ ਕਿ ਆਦਮਪੁਰ ਦੇ ਲੋਕਾਂ ਨੇ ਕਾਂਗਰਸ, ਇਨੈਲੋ ਅਤੇ ‘ਆਪ’ ਨੂੰ ਨਕਾਰ ਦਿੱਤਾ ਹੈ। ਆਦਮਪੁਰ ਦੇ ਲੋਕਾਂ ਨੇ ਵਿਕਾਸ ਦੇ ਮੁੱਦੇ ਤੇ ਭਾਜਪਾ ਦਾ ਸਾਥ ਦਿੱਤਾ ਹੈ।
ਇਹ ਵੀ ਪੜ੍ਹੋ : ਨੀਦਰਲੈਂਡ ਨੇ ਵੱਡਾ ਉਲਟਫੇਰ ਕਰਦੇ ਹੋਏ ਦੱਖਣੀ ਅਫਰੀਕਾ ਨੂੰ ਹਰਾਇਆ, ਭਾਰਤ ਸੈਮੀਫਾਈਨਲ 'ਚ ਪੁੱਜਾ