Hoshiarpur News : ਨਿੱਜੀ ਬੱਸ ਦੀ ਫੇਟ ਨੇ ਲਈ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ, ਕੁੱਝ ਦਿਨ ਬਾਅਦ ਧਰਿਆ ਸੀ ਵਿਆਹ

Hoshiarpur Accident : ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਚਿੰਤਪੁਰਨੀ ਨੈਸ਼ਨਲ ਹਾਈਵੇ ਤੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਕੋਟਲਾ ਗੌਂਸਪੁਰ ਵਿੱਚ ਪੈਂਦੀ ਮਾਊਂਟ ਵਿਊ ਕਲੋਨੀ ਦੇ 25 ਸਾਲਾਂ ਨੌਜਵਾਨ ਮਨਜੀਤ ਸਿੰਘ ਉਰਫ ਸੌਰਵ ਦੀ ਨਿੱਜੀ ਬੱਸ ਨਾਲ ਟਕਰਾਉਣ ਕਾਰਨ ਮੌਤ ਹੋ ਗਈ।

By  KRISHAN KUMAR SHARMA January 9th 2025 05:36 PM -- Updated: January 9th 2025 05:38 PM

Hoshiarpur News : ਹੁਸ਼ਿਆਰਪੁਰ ਚਿੰਤਪੁਰਨੀ ਰੋਡ ਤੇ ਬੀਤੀ ਰਾਤ ਭਿਆਨਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਚਿੰਤਪੁਰਨੀ ਨੈਸ਼ਨਲ ਹਾਈਵੇ ਤੇ ਥਾਣਾ ਸਦਰ ਅਧੀਨ ਪੈਂਦੇ  ਪਿੰਡ ਕੋਟਲਾ ਗੌਂਸਪੁਰ ਵਿੱਚ ਪੈਂਦੀ ਮਾਊਂਟ ਵਿਊ ਕਲੋਨੀ ਦੇ 25 ਸਾਲਾਂ ਨੌਜਵਾਨ ਮਨਜੀਤ ਸਿੰਘ ਉਰਫ ਸੌਰਵ ਦੀ ਨਿੱਜੀ ਬੱਸ ਨਾਲ ਟਕਰਾਉਣ ਕਾਰਨ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਜਦੋਂ ਸੌਰਵ ਆਪਣੇ ਮਾਪਿਆਂ ਲਈ ਦਵਾਈ ਲੈ ਕੇ ਪਿੰਡ ਚੁਹਾਲ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਚਿੰਤਪੁਰਨੀ ਰੋਡ ਤੇ ਇੱਕ ਨਿੱਜੀ ਹੋਟਲ ਦੇ ਸਾਹਮਣੇ ਨਿੱਜੀ ਬੱਸ ਨਾਲ ਟੱਕਰ ਹੋਣ ਤੋਂ ਬਾਅਦ ਰਾਹਗੀਰਾਂ ਨੇ ਉਸਦੇ ਮਾਪਿਆਂ ਨੂੰ ਫੋਨ ਕੀਤਾ ਅਤੇ ਸੌਰਵ ਨੂੰ ਜਖਮੀ ਹਾਲਤ ਚ ਪਹਿਲਾਂ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਅਤੇ ਫਿਰ ਹੁਸ਼ਿਆਰਪੁਰ ਚੰਡੀਗੜ੍ਹ ਰੋਡ ਤੇ ਪੈਂਦੇ ਇੱਕ ਨਿੱਜੀ ਹਸਪਤਾਲ ਵਿੱਚ ਉਸ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ।

ਭਰੇ ਮਨ ਨਾਲ ਸੌਰਵ ਦੇ ਪਿਤਾ ਬਲਜਿੰਦਰ ਸਿੰਘ ਅਤੇ ਪਿੰਡ ਦੇ ਸਰਪੰਚ ਸਤਪਾਲ ਨੇ ਦੱਸਿਆ ਕਿ ਸੌਰਵ ਦਾ ਕੁਝ ਸਮੇਂ ਬਾਅਦ ਵਿਆਹ ਦਾ ਦਿਨ ਮੁਕਰਰ ਕੀਤਾ ਗਿਆ ਸੀ ਅਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੇਸ਼ੇ ਵਜੋਂ ਸੌਰਵ ਟੈਕਸੀ ਕਾਰੋਬਾਰ ਨਾਲ ਜੁੜਿਆ ਹੋਇਆ ਸੀ।

ਥਾਣਾ ਸਦਰ ਵਿੱਚ ਜਾਂਚ ਅਧਿਕਾਰੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Related Post