ਸਿਆਸੀ ਆਗੂਆਂ ਵੱਲੋਂ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ

By  Ravinder Singh November 8th 2022 10:59 AM -- Updated: November 8th 2022 11:24 AM

ਚੰਡੀਗੜ੍ਹ : ਦੁਨੀਆ ਭਰ ਵਿੱਚ ਨਾਨਕ ਨਾਮ ਲੇਵਾ ਸੰਗਤ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ ਸਿਆਸੀ ਆਗੂਆਂ ਵੱਲੋਂ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਸਿਆਸੀ ਆਗੂਆਂ ਨੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ ਕਿ ਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ…ਜਿਨ੍ਹਾਂ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ…ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਦਾ ਰੂਹਾਨੀ ਸਿਧਾਂਤ ਦਿੱਤਾ। ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ਵਿਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਸੱਚ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਆਉ ਇਸ ਸ਼ੁੱਭ ਦਿਵਸ 'ਤੇ ਸੁੱਚੀ ਕਿਰਤ ਨਾਲ ਜੁੜ ਕੇ ਨਾਮ ਜਪਣ ਤੇ ਵੰਡ ਛਕਣ ਦਾ ਪ੍ਰਣ ਕਰੀਏ।

ਇਹ ਵੀ ਪੜ੍ਹੋ : ਪੰਜਾਬ 'ਚ ਡੇਂਗੂ ਦੇ 'ਡੰਗ' ਕਾਰਨ ਲੋਕ ਪਰੇਸ਼ਾਨ, ਸ਼ਾਹੀ ਸ਼ਹਿਰ 'ਚ ਸਭ ਤੋਂ ਵੱਧ ਕੇਸ

ਇਸ ਤੋਂ ਇਲਾਵਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਔਰਤਾਂ ਦੇ ਹੱਕ ਵਿੱਚ ਆਵਾਜ਼ ਉਠਾਉਣ ਵਾਲੇ ਵਿਸ਼ਵ ਦੇ ਪਹਿਲੇ ਮਹਾਨ ਸਮਾਜ ਸੁਧਾਰਕ ਅਤੇ ਕ੍ਰਾਂਤੀਕਾਰੀ ਯੁੱਗ ਪੁਰਸ਼ ਸਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।  

ਇਸ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਹੋਏ ਮਾਰਗ ਉਤੇ ਚੱਲਣ ਲਈ ਪ੍ਰੇਰਿਆ।



Related Post